ਬਾਈਡੇਨ ਪ੍ਰਸ਼ਾਸਨ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਵਧਾਇਆ, ਨਾਟੋ ਨੂੰ ​​ਕੀਤਾ ਮਜ਼ਬੂਤ: ਆਸਟਿਨ

Saturday, Nov 09, 2024 - 06:46 PM (IST)

ਬਾਈਡੇਨ ਪ੍ਰਸ਼ਾਸਨ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਵਧਾਇਆ, ਨਾਟੋ ਨੂੰ ​​ਕੀਤਾ ਮਜ਼ਬੂਤ: ਆਸਟਿਨ

ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਕਿਹਾ ਕਿ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਨੇ ਪਿਛਲੇ 4 ਸਾਲਾਂ ਵਿਚ ਭਾਰਤ ਅਤੇ ਅਮਰੀਕਾ ਵਿਚਾਲੇ ਸਬੰਧਾਂ ਦਾ ਹੋਰ ਵਿਸਥਾਰ ਕੀਤਾ ਹੈ। ਆਸਟਿਨ ਨੇ ਫਲੋਰੀਡਾ ਵਿੱਚ ਪੱਤਰਕਾਰਾਂ ਨੂੰ ਕਿਹਾ, 'ਅਸੀਂ ਨਾਟੋ (ਉੱਤਰੀ ਅਟਲਾਂਟਿਕ ਸੰਧੀ ਸੰਗਠਨ) ਨੂੰ ਮਜ਼ਬੂਤ ​​ਅਤੇ ਇਕਜੁੱਟ ਕੀਤਾ ਹੈ। ਅਸੀਂ ਯੂਕ੍ਰੇਨ ਨੂੰ ਸੁਰੱਖਿਆ ਸਹਾਇਤਾ ਦੇਣ ਲਈ 50 ਦੇਸ਼ਾਂ 'ਤੇ ਧਿਆਨ ਕੇਂਦਰਿਤ ਕੀਤਾ ਹੈ। ਅਸੀਂ ਇੰਡੋ-ਪੈਸੀਫਿਕ ਖੇਤਰ ਵਿੱਚ ਜੋ ਕੰਮ ਕੀਤੇ ਹਨ ਉਹ ਵੀ ਬਹੁਤ ਲਾਭਦਾਇਕ ਰਿਹਾ ਹਨ।'

ਇਹ ਵੀ ਪੜ੍ਹੋ: ਰੂਸੀ ਰਾਸ਼ਟਰਪਤੀ ਪੁਤਿਨ ਨੇ ਪਾਕਿਸਤਾਨ ਦੇ ਕਵੇਟਾ 'ਚ ਹੋਏ ਬੰਬ ਧਮਾਕੇ 'ਤੇ ਪ੍ਰਗਟਾਇਆ ਦੁੱਖ

ਆਸਟਿਨ ਨੇ ਕਿਹਾ ਕਿ ਬਾਈਡੇਨ ਪ੍ਰਸ਼ਾਸਨ ਦੇ ਅਧੀਨ ਭਾਰਤ ਅਤੇ ਅਮਰੀਕਾ ਦੇ ਸਬੰਧਾਂ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ, 'ਅਸੀਂ ਦੇਖਿਆ ਕਿ ਜਾਪਾਨ ਨੇ ਰੱਖਿਆ ਖੇਤਰ ਵਿੱਚ ਆਪਣਾ ਨਿਵੇਸ਼ ਦੁੱਗਣਾ ਕਰ ਦਿੱਤਾ ਹੈ ਅਤੇ ਇਹ ਸੂਚੀ ਬਹੁਤ ਲੰਬੀ ਹੁੰਦੀ ਜਾ ਰਹੀ ਹੈ। ਤਾਂ ਇਸ ਤਰ੍ਹਾਂ ਯੂਕ੍ਰੇਨ ਦੀ ਮਦਦ ਕਰਨ ਅਤੇ ਇਜ਼ਰਾਈਲ ਦੇ ਆਪਣੇ ਖੇਤਰ ਦੀ ਰੱਖਿਆ ਦੇ ਯਤਨਾਂ ਦਾ ਸਮਰਥਨ ਕਰਨ ਦੇ ਨਾਲ ਹੀ ਅਸੀਂ ਇੰਡੋ-ਪੈਸੀਫਿਕ ਖੇਤਰ 'ਤੇ ਵੀ ਧਿਆਨ ਕੇਂਦਰਿਤ ਕੀਤਾ ਹੈ।' ਆਸਟਿਨ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਵੋਟਰਾਂ ਦੇ ਦਿਮਾਗ 'ਤੇ ਸਭ ਤੋਂ ਮਹੱਤਵਪੂਰਨ ਚੀਜ਼ ਅਰਥਵਿਵਸਥਾ ਸੀ ਅਤੇ ਲੋਕਾਂ ਨੇ ਇਸ ਮੁੱਦੇ 'ਤੇ ਵੋਟਿੰਗ ਕੀਤੀ।

ਇਹ ਵੀ ਪੜ੍ਹੋ: ਬ੍ਰਿਟੇਨ 'ਚ ਭਾਰਤੀ ਮੂਲ ਦੇ ਸੰਸਦ ਮੈਂਬਰ ਨੇ ਘੱਟੋ-ਘੱਟ ਤਨਖ਼ਾਹ 'ਚ ਵਾਧੇ 'ਤੇ ਪ੍ਰਗਟਾਈ ਖੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News