ਬਾਈਡੇਨ ਪ੍ਰਸ਼ਾਸਨ ਦਾ ਵੱਡਾ ਐਲਾਨ, ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਯਾਤਰੀਆਂ ਤੋਂ ਹਟਾਈ ਯਾਤਰਾ ਪਾਬੰਦੀ

09/20/2021 8:57:15 PM

ਵਾਸ਼ਿੰਗਟਨ - ਬਾਈਡੇਨ ਪ੍ਰਸ਼ਾਸਨ ਨੇ ਕੋਰੋਨਾ ਮਹਾਂਮਾਰੀ ਦੇ ਘੱਟ ਹੁੰਦੇ ਅੰਕੜਿਆਂ ਨੂੰ ਦੇਖਦੇ ਹੋਏ ਵਿਦੇਸ਼ੀ ਯਾਤਰੀਆਂ ਲਈ ਯਾਤਰਾ ਪਾਬੰਦੀ ਹਟਾਉਣ ਦਾ ਵੱਡਾ ਐਲਾਨ ਕੀਤਾ ਹੈ। ਬਾਈਡੇਨ ਪ੍ਰਸ਼ਾਸਨ ਦੇ ਨਵੇਂ ਨਿਯਮ ਦੇ ਤਹਿਤ ਜਿਨ੍ਹਾਂ ਲੋਕਾਂ ਨੇ ਕੋਵਿਡ-19 ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਲਈਆਂ ਹਨ, ਹੁਣ ਸਿਰਫ ਉਹੀ ਲੋਕ ਨਵੰਬਰ ਤੋਂ ਅਮਰੀਕਾ ਦੀ ਯਾਤਰਾ ਸ਼ੁਰੂ ਕਰ ਸਕਣਗੇ। ਇਸ ਗੱਲ ਦੀ ਜਾਣਕਾਰੀ ਵ੍ਹਾਈਟ ਹਾਊਸ ਕੋਵਿਡ-19 ਪ੍ਰਤੀਕਿਰਿਆ ਦੇ ਕੋਆਰਡੀਨੇਟਰ ਜੈਫ ਜ਼ੀਏਂਟਸ ਨੇ ਦਿੱਤੀ। 

ਜਾਣਕਾਰੀ ਮੁਤਾਬਕ ਸੰਯੁਕਤ ਰਾਸ਼ਟਰ ਅਮਰੀਕਾ ਦਾ ਦੌਰਾ ਕਰਨ ਵਾਲੇ ਪ੍ਰਵਾਸੀ ਨਾਗਰਿਕਾਂ ਨੂੰ ਯਾਤਰਾ ਸ਼ੁਰੂ ਕਰਨ ਦੇ ਤਿੰਨ ਦੇ ਅੰਦਰ ਕੋਰੋਨਾ ਦਾ ਨੈਗੇਟਿਵ ਟੈਸਟ ਕਰਵਾਉਣਾ ਹੋਵੇਗਾ ਅਤੇ ਟੀਕਾਕਰਨ ਦਾ ਸਰਟੀਫਿਕੇਟ ਦਿਖਾਉਣਾ ਲਾਜ਼ਮੀ ਹੋਵੇਗਾ। ਜਿਸ ਤੋਂ ਬਾਅਦ ਹੀ ਉਹ ਆਪਣੀ ਅਮਰੀਕਾ ਦੀ ਯਾਤਰਾ ਕਰ ਸਕਣਗੇ।

ਜ਼ਿਕਰਯੋਗ ਹੈ ਕਿ ਇਸ ਯਾਤਰਾ ਪਾਬੰਦੀ ਕਾਰਨ ਕਈ ਲੋਕ ਵਿਦੇਸ਼ ਵਿੱਚ ਰਹਿੰਦੇ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਵਾਂਝੇ ਹੋ ਗਏ ਸਨ। ਇਸ ਕਾਰਨ ਕਈ ਲੋਕਾਂ ਦੇ ਕਾਰੋਬਾਰ ਵੀ ਕਾਫੀ ਪ੍ਰਭਾਵਿਤ ਹੋ ਰਹੇ ਹਨ। ਜਿਸ ਤੋਂ ਬਾਅਦ ਬਾਈਡੇਨ ਪ੍ਰਸ਼ਾਸਨ ਦੇ ਯਾਤਰਾ ਪਾਬੰਦੀ ਹਟਾਉਣ ਦੇ ਐਲਾਨ ਤੋਂ ਬਾਅਦ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News