ਬਾਈਡੇਨ ਅਤੇ ਕਿਸ਼ਿਦਾ ਸ਼ੁੱਕਰਵਾਰ ਨੂੰ ਕਰਨਗੇ ਆਨਲਾਈਨ ਮੀਟਿੰਗ
Monday, Jan 17, 2022 - 06:30 PM (IST)
ਵਿਲਮਿੰਗਟਨ (ਭਾਸ਼ਾ): ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਜਾਪਾਨ ਦੇ ਨਵੇਂ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਸ਼ੁੱਕਰਵਾਰ ਨੂੰ ਆਨਲਾਈਨ ਮੀਟਿੰਗ ਕਰਨਗੇ। ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ 'ਓਮੀਕਰੋਨ' ਰੂਪ ਦੇ ਵੱਧਦੇ ਮਾਮਲਿਆਂ ਦੇ ਵਿਚਕਾਰ ਜ਼ਿਆਦਾਤਰ ਮੀਟਿੰਗਾਂ ਡਿਜੀਟਲ ਮਾਧਿਅਮ ਰਾਹੀਂ ਕੀਤੀਆਂ ਜਾ ਰਹੀਆਂ ਹਨ। ਵ੍ਹਾਈਟ ਹਾਊਸ ਨੇ ਐਤਵਾਰ ਨੂੰ ਕਿਹਾ ਕਿ ਬੈਠਕ 'ਚ ਅਮਰੀਕਾ-ਜਾਪਾਨ ਗਠਜੋੜ ਦੀ ਤਾਕਤ ਦਾ ਖਾਸ ਤੌਰ 'ਤੇ ਜ਼ਿਕਰ ਕੀਤਾ ਜਾਵੇਗਾ। ਦੋਵੇਂ ਦੇਸ਼ ਖੇਤਰ ਵਿੱਚ ਚੀਨ ਦੀ ਵੱਧਦੀ ਆਰਥਿਕ ਅਤੇ ਫ਼ੌਜੀ ਪਕੜ ਨੂੰ ਦੇਖਦੇ ਹੋਏ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਰੱਖਦੇ ਹਨ।
ਪੜ੍ਹੋ ਇਹ ਅਹਿਮ ਖ਼ਬਰ- ਆਬੂ ਧਾਬੀ ਹਵਾਈ ਅੱਡੇ 'ਤੇ ਵੱਡੇ ਧਮਾਕੇ, 2 ਭਾਰਤੀਆਂ ਸਮੇਤ ਤਿੰਨ ਲੋਕਾਂ ਦੀ ਮੌਤ
ਕਿਸ਼ਿਦਾ ਦੀ ਚੋਣ ਨਵੰਬਰ 'ਚ ਹੋਈ ਸੀ ਅਤੇ ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੋਵੇਗੀ। ਅਪ੍ਰੈਲ ਵਿੱਚ, ਬਾਈਡੇਨ ਨੇ ਤਤਕਾਲੀ ਪ੍ਰਧਾਨ ਮੰਤਰੀ ਯੋਸ਼ੀਹੀਦੇ ਸੁਗਾ ਨਾਲ ਨਿੱਜੀ ਮੁਲਾਕਾਤ ਕੀਤੀ ਸੀ, ਜੋ ਗੱਲਬਾਤ ਲਈ ਵਾਸ਼ਿੰਗਟਨ ਆਏ ਸਨ। ਵ੍ਹਾਈਟ ਹਾਊਸ ਦੇ ਪ੍ਰੈਸ ਸਕੱਤਰ ਜੇਨ ਸਾਕੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਬਾਈਡੇਨ "ਇੱਕ ਆਜ਼ਾਦ ਅਤੇ ਸੁਤੰਤਰ ਇੰਡੋ-ਪੈਸੀਫਿਕ ਲਈ ਸਾਡੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਅਤੇ ਕੋਵਿਡ-19 ਨਾਲ ਲੜਨ, ਜਲਵਾਯੂ ਤਬਦੀਲੀ ਨਾਲ ਨਜਿੱਠਣ ਜਿਹੇ ਅਹਿਮ ਮੁੱਦਿਆਂ ਅਤੇ ਨਵੀਆਂ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਕਿਸ਼ਿਦਾ ਨਾਲ ਕੰਮ ਕਰਨ ਦੇ ਚਾਹਵਾਨ ਹਨ।