ਬਾਈਡੇਨ ਤੇ ਨੇਤਨਯਾਹੂ ਨੇ ਕੀਤੀ ਗੱਲਬਾਤ, ਇਜ਼ਰਾਈਲ ਤੇ ਹਮਾਸ ਵਿਚਕਾਰ ਸਮਝੌਤੇ ਨੂੰ ਲੈ ਕੇ ਵਧ ਰਿਹੈ ਦਬਾਅ
Monday, Apr 29, 2024 - 02:53 PM (IST)

ਤੇਲ ਅਵੀਵ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਇਕ ਵਾਰ ਫਿਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਗੱਲਬਾਤ ਕੀਤੀ ਹੈ, ਜਦੋਂ ਇਜ਼ਰਾਈਲ ਅਤੇ ਹਮਾਸ ਵਿਚਾਲੇ ਕੁਝ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਅਤੇ ਗਾਜ਼ਾ 'ਚ ਜੰਗਬੰਦੀ ਲਈ ਸਮਝੌਤਾ ਕਰਨ ਦਾ ਦਬਾਅ ਵੱਧ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ਵ੍ਹਾਈਟ ਹਾਊਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਵ੍ਹਾਈਟ ਹਾਊਸ ਨੇ ਇਕ ਬਿਆਨ ਵਿਚ ਕਿਹਾ ਕਿ ਗਾਜ਼ਾ ਦੇ ਦੱਖਣੀ ਕਿਨਾਰੇ 'ਤੇ ਸਥਿਤ ਰਫਾਹ ਸ਼ਹਿਰ 'ਤੇ ਹਮਲਾ ਕਰਨ ਦੀ ਇਜ਼ਰਾਈਲ ਦੀ ਯੋਜਨਾ ਦੇ ਵਿਚਕਾਰ ਬਾਈਡੇਨ ਨੇ ਆਪਣੇ "ਸਪੱਸ਼ਟ ਰੁਖ" ਨੂੰ ਦੁਹਰਾਇਆ। 10 ਲੱਖ ਤੋਂ ਵੱਧ ਫਲਸਤੀਨੀਆਂ ਨੇ ਰਫਾਹ ਵਿੱਚ ਸ਼ਰਨ ਲਈ ਹੈ ਅਤੇ ਦੁਨੀਆ ਭਰ ਦੇ ਦੇਸ਼ਾਂ ਨੇ ਇਜ਼ਰਾਈਲ ਦੇ ਹਮਲੇ ਦੀ ਯੋਜਨਾ ਬਾਰੇ ਚਿੰਤਾ ਪ੍ਰਗਟ ਕੀਤੀ ਹੈ। ਅਮਰੀਕਾ ਨੇ ਵੀ ਮਨੁੱਖੀ ਆਧਾਰ 'ਤੇ ਇਸ ਹਮਲੇ ਦਾ ਵਿਰੋਧ ਕੀਤਾ ਹੈ, ਜਿਸ ਕਾਰਨ ਸਹਿਯੋਗੀ ਅਮਰੀਕਾ ਅਤੇ ਇਜ਼ਰਾਈਲ ਦੇ ਸਬੰਧਾਂ 'ਚ ਤਣਾਅ ਪੈਦਾ ਹੋ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਟਰੂਡੋ ਦੇ ਭਾਸ਼ਣ ਦੌਰਾਨ ਲੱਗੇ ਖਾਲਿਸਤਾਨ ਪੱਖੀ ਨਾਅਰੇ, ਖਾਲਸਾ ਸਾਜਨਾ ਦਿਵਸ ਮੌਕੇ ਸਿੱਖਾਂ ਨੂੰ ਕਹੀ ਵੱਡੀ ਗੱਲ
ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਸੋਮਵਾਰ ਨੂੰ ਇਜ਼ਰਾਈਲ ਦਾ ਦੌਰਾ ਕਰਨਗੇ। ਬਿਆਨ ਮੁਤਾਬਕ ਨੇਤਨਯਾਹੂ ਨਾਲ ਫੋਨ 'ਤੇ ਗੱਲਬਾਤ ਦੌਰਾਨ ਬਾਈਡੇਨ ਨੇ ਗਾਜ਼ਾ ਨੂੰ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨ ਅਤੇ ਇਸ ਸਪਲਾਈ ਨੂੰ ਵਧਾਉਣ ਲਈ ਅੱਗੇ ਵਧਣ ਦੀ ਲੋੜ 'ਤੇ ਜ਼ੋਰ ਦਿੱਤਾ। ਇਕ ਅਮਰੀਕੀ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਦੋਵਾਂ ਨੇਤਾਵਾਂ ਨੇ ਕਰੀਬ ਇਕ ਘੰਟੇ ਤੱਕ ਫੋਨ 'ਤੇ ਗੱਲ ਕੀਤੀ ਅਤੇ ਉਹ ਇਸ ਗੱਲ 'ਤੇ ਸਹਿਮਤ ਹੋਏ ਕਿ ਗੱਲਬਾਤ ਦੌਰਾਨ ਨਵੇਂ ਪ੍ਰਸਤਾਵ ਨੂੰ ਸਵੀਕਾਰ ਕਰਨ ਦੀ ਜ਼ਿੰਮੇਵਾਰੀ ਹਮਾਸ 'ਤੇ ਹੋਵੇਗੀ। ਨੇਤਨਯਾਹੂ ਦੇ ਦਫਤਰ ਨੇ ਇਸ ਸਬੰਧ ਵਿਚ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।