ਬਾਈਡੇਨ ਅਤੇ ਟਰੰਪ ਨੇ ਚਾਰ ਰਾਜਾਂ ਦੀਆਂ ਪ੍ਰਾਇਮਰੀ ਚੋਣਾਂ ''ਚ ਜਿੱਤ ਕੀਤੀ ਹਾਸਲ
Wednesday, Apr 03, 2024 - 11:04 AM (IST)
ਕੇਨੋਸ਼ਾ/ਅਮਰੀਕਾ (ਭਾਸ਼ਾ) : ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ ਪ੍ਰਕਿਰਿਆ ਦੇ ਹਿੱਸੇ ਵਜੋਂ ਰੋਡ ਆਈਲੈਂਡ, ਕਨੈਕਟੀਕਟ, ਨਿਊਯਾਰਕ ਅਤੇ ਵਿਸਕਾਨਸਿਨ ਵਿਚ ਮੰਗਲਵਾਰ ਨੂੰ ਹੋਈਆਂ ਪ੍ਰਾਇਮਰੀ ਚੋਣਾਂ ਵਿਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਸਾਨੀ ਨਾਲ ਜਿੱਤ ਹਾਸਲ ਕਰ ਲਈ।
ਇਹ ਵੀ ਪੜ੍ਹੋ: ਸਕੂਲ ਦੇ ਬਾਹਰ ਖੜ੍ਹੇ ਬੱਚਿਆਂ ਨੂੰ ਟਰੱਕ ਨੇ ਦਰੜਿਆ, 6 ਦੀ ਮੌਤ
ਇਹ ਤੈਅ ਹੋ ਗਿਆ ਹੈ ਕਿ ਰਾਸ਼ਟਰਪਤੀ ਚੋਣਾਂ 'ਚ ਬਾਈਡੇਨ ਡੈਮੋਕ੍ਰੇਟਿਕ ਪਾਰਟੀ ਦੇ ਅਤੇ ਟਰੰਪ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਹੋਣਗੇ ਅਤੇ ਮੰਗਲਵਾਰ ਨੂੰ ਹੋਈਆਂ ਪ੍ਰਾਇਮਰੀ ਚੋਣਾਂ 'ਚ ਉਨ੍ਹਾਂ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਸੀ। ਬਾਈਡੇਨ ਅਤੇ ਟਰੰਪ ਦੀ ਜਿੱਤ ਦੇ ਨਾਲ ਹੀ ਉਨ੍ਹਾਂ ਨੂੰ ਪ੍ਰਾਪਤ ਹੋਏ ਡੈਲੀਗੇਟਾਂ (ਇਲੈਕਟੋਰਲ ਕਾਲਜ ਦੇ ਮੈਂਬਰ) ਦੀ ਗਿਣਤੀ ਵਧ ਗਈ ਹੈ।
ਇਹ ਵੀ ਪੜ੍ਹੋ: ਪਾਕਿਸਤਾਨ 'ਚ ਜੱਜਾਂ ਨੂੰ ਵੀ ਜਾਨ ਦਾ ਖ਼ਤਰਾ, 8 ਨੂੰ ਮਿਲੀਆਂ ਧਮਕੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।