ਬਾਈਡੇਨ ਨੇ ਯੂਕ੍ਰੇਨ ਲਈ 40 ਬਿਲੀਅਨ ਡਾਲਰ ਦੇ ਸਹਾਇਤਾ ਪੈਕੇਜ ਨੂੰ ਦਿੱਤੀ ਮਨਜ਼ੂਰੀ

Tuesday, May 10, 2022 - 06:16 PM (IST)

ਬਾਈਡੇਨ ਨੇ ਯੂਕ੍ਰੇਨ ਲਈ 40 ਬਿਲੀਅਨ ਡਾਲਰ ਦੇ ਸਹਾਇਤਾ ਪੈਕੇਜ ਨੂੰ ਦਿੱਤੀ ਮਨਜ਼ੂਰੀ

ਵਾਸ਼ਿੰਗਟਨ (ਏਜੰਸੀ): ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਯੂਕ੍ਰੇਨ ਨੂੰ 40 ਬਿਲੀਅਨ ਡਾਲਰ ਦੀ ਸਹਾਇਤਾ ਦੇਣ ਦੇ ਪ੍ਰਸਤਾਵ 'ਤੇ ਹਸਤਾਖਰ ਕਰਕੇ ਮਨਜ਼ੂਰੀ ਦੇ ਦਿੱਤੀ ਹੈ। ਯੂਕ੍ਰੇਨ 'ਤੇ ਰੂਸ ਦੇ ਹਮਲੇ ਖ਼ਿਲਾਫ਼ ਅਮਰੀਕਾ ਇੱਕ ਸੰਯੁਕਤ ਮੋਰਚਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਅਮਰੀਕਾ ਦੀ ਉਧਾਰ ਦੇਣ ਦੀ ਇਸ ਨੀਤੀ ਨੇ ਦੂਜੇ ਵਿਸ਼ਵ ਯੁੱਧ ਵਿੱਚ ਨਾਜ਼ੀ ਜਰਮਨੀ ਨੂੰ ਹਰਾਉਣ ਵਿੱਚ ਮਦਦ ਕੀਤੀ ਸੀ। ਯੂਕ੍ਰੇਨ ਨੂੰ ਦਿੱਤੀ ਜਾਣ ਵਾਲੀ ਇਸ ਵਿੱਤੀ ਸਹਾਇਤਾ ਨੂੰ ਅਮਰੀਕਾ ਦੀਆਂ ਰਿਪਬਲਿਕਨ ਅਤੇ ਡੈਮੋਕ੍ਰੇਟਿਕ ਪਾਰਟੀਆਂ ਦੇ ਨੇਤਾਵਾਂ ਨੇ ਮਨਜ਼ੂਰੀ ਦਿੱਤੀ ਹੈ। 

ਅਮਰੀਕੀ ਕਾਂਗਰਸ ਨੇ ਰੂਸ ਵਿਰੁੱਧ ਜੰਗ ਲੜਨ ਲਈ ਯੂਕ੍ਰੇਨ ਨੂੰ ਅਰਬਾਂ ਡਾਲਰ ਦੀ ਸਹਾਇਤਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਮਰੀਕਾ ਵੱਲੋਂ ਯੂਕ੍ਰੇਨ ਨੂੰ 40 ਬਿਲੀਅਨ ਡਾਲਰ ਦੀ ਫ਼ੌਜੀ ਅਤੇ ਮਨੁੱਖੀ ਸਹਾਇਤਾ ਪ੍ਰਦਾਨ ਕਰਾਈ ਜਾਵੇਗੀ। ਹਾਲਾਂਕਿ, ਰਾਸ਼ਟਰਪਤੀ ਬਾਈਡੇਨ ਨੇ ਕਾਂਗਰਸ ਨੂੰ 33 ਬਿਲੀਅਨ ਡਾਲਰ ਦੀ ਰਕਮ ਪ੍ਰਦਾਨ ਕਰਨ ਦੀ ਬੇਨਤੀ ਕੀਤੀ। ਅਮਰੀਕਾ ਦੇ ਇਸ ਕਦਮ ਨੂੰ 9 ਮਈ ਨੂੰ ਵਿਜੇ ਦਿਵਸ ਪਰੇਡ ਦੌਰਾਨ ਰੂਸ ਵੱਲੋਂ ਤਾਕਤ ਦੇ ਪ੍ਰਦਰਸ਼ਨ ਦੇ ਜਵਾਬ ਵਜੋਂ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 9 ਮਈ 1945 ਨੂੰ ਜਰਮਨੀ ਨੇ ਬਿਨਾਂ ਸ਼ਰਤ ਆਤਮ ਸਮਰਪਣ ਕਰ ਦਿੱਤਾ ਸੀ। 

ਪੜ੍ਹੋ ਇਹ ਅਹਿਮ ਖ਼ਬਰ-ਮਰਹੂਮ ਦਾਨਿਸ਼ ਸਿੱਦੀਕੀ ਸਮੇਤ ਚਾਰ ਭਾਰਤੀ 'ਪੁਲਿਤਜ਼ਰ ਪੁਰਸਕਾਰ' ਨਾਲ ਸਨਮਾਨਿਤ

ਬਾਈਡੇਨ ਨੇ ਮਤੇ 'ਤੇ ਦਸਤਖ਼ਤ ਕਰਨ ਤੋਂ ਬਾਅਦ ਇਕ ਬਿਆਨ ਵਿਚ ਕਿਹਾ ਕਿ ਇਹ ਸਹਾਇਤਾ ਯੁੱਧ ਦੇ ਮੈਦਾਨ ਵਿਚ ਯੂਕ੍ਰੇਨ ਦੀ ਸਫਲਤਾ ਲਈ ਬਹੁਤ ਮਹੱਤਵਪੂਰਨ ਹੈ। ਬਾਈਡੇਨ ਨੇ ਅੱਗੇ ਕਿਹਾ ਕਿ ਸੰਸਦ ਨੂੰ 10 ਦਿਨਾਂ ਦੇ ਅੰਦਰ ਅਗਲੇ ਯੂਕ੍ਰੇਨ ਸਹਾਇਤਾ ਪੈਕੇਜ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ ਤਾਂ ਜੋ ਯੂਕ੍ਰੇਨ ਨੂੰ ਯੁੱਧ ਲੜਨ ਵਿੱਚ ਸਹਾਇਤਾ ਲਈ ਭੇਜੇ ਜਾ ਰਹੇ ਫ਼ੌਜੀ ਉਪਕਰਣਾਂ ਦੀ ਸਪਲਾਈ ਵਿੱਚ ਕਿਸੇ ਵੀ ਵਿਘਨ ਤੋਂ ਬਚਿਆ ਜਾ ਸਕੇ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News