ਬਾਈਡੇਨ ਨੇ ਟਰੰਪ ਨੂੰ ਫੋਨ ਕਰਕੇ ਦਿੱਤੀ ਵਧਾਈ,ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

Thursday, Nov 07, 2024 - 04:07 PM (IST)

ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਵੀਰਵਾਰ ਨੂੰ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਫੋਨ ਕਰਕੇ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ। ਰਾਸ਼ਟਰਪਤੀ ਦੇ ਅਧਿਕਾਰਤ ਦਫਤਰ ਅਤੇ ਰਿਹਾਇਸ਼ ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ਨੇ ਕਿਹਾ ਕਿ ਬਾਈਡੇਨ ਨੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਵੀ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਤਿਹਾਸਕ ਮੁਹਿੰਮ ਲਈ ਵਧਾਈ ਦਿੱਤੀ। ਟਰੰਪ ਨਾਲ ਆਪਣੀ ਗੱਲਬਾਤ ਵਿੱਚ, ਬਾਈਡੇਨ ਨੇ ਸੱਤਾ ਦੇ ਸੁਚਾਰੂ ਪਰਿਵਰਤਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਜ਼ਾਹਰ ਕੀਤੀ ਅਤੇ ਦੇਸ਼ ਨੂੰ ਇਕਜੁੱਟ ਕਰਨ ਲਈ ਕੰਮ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ: ਨੇਪਾਲ ਨੇ 1,270 ਪਰਬਤਾਰੋਹੀਆਂ ਨੂੰ 45 ਚੋਟੀਆਂ 'ਤੇ ਚੜ੍ਹਨ ਦੀ ਦਿੱਤੀ ਇਜਾਜ਼ਤ

ਵ੍ਹਾਈਟ ਹਾਊਸ ਨੇ ਕਿਹਾ, 'ਉਨ੍ਹਾਂ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਟਰੰਪ ਨੂੰ ਵ੍ਹਾਈਟ ਹਾਊਸ ਵਿੱਚ ਉਨ੍ਹਾਂ ਨਾਲ ਮਿਲਣ ਲਈ ਸੱਦਾ ਦਿੱਤਾ। ਕੱਲ ਰਾਸ਼ਟਰਪਤੀ ਬਾਈਡੇਨ ਚੋਣ ਨਤੀਜਿਆਂ ਅਤੇ ਸੱਤਾ ਦੇ ਤਬਾਦਲੇ ਦੀ ਪ੍ਰਕਿਰਿਆ 'ਤੇ ਚਰਚਾ ਕਰਨ ਲਈ ਰਾਸ਼ਟਰ ਨੂੰ ਸੰਬੋਧਨ ਕਰਨਗੇ।' ਟਰੰਪ ਦੀ ਚੋਣ ਮੁਹਿੰਮ ਟੀਮ ਦੇ ਸੰਚਾਰ ਨਿਰਦੇਸ਼ਕ ਸਟੀਵਨ ਚੇਂਗ ਨੇ ਕਿਹਾ, 'ਰਾਸ਼ਟਰਪਤੀ ਜੋਅ ਬਾਈਡੇਨ ਨੇ ਰਾਸ਼ਟਰਪਤੀ ਡੋਨਾਲਡ ਜੇ. ਟਰੰਪ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦੇਣ ਲਈ ਫੋਨ ਕੀਤਾ ਅਤੇ ਮੌਜੂਦਾ ਪ੍ਰਸ਼ਾਸਨ ਅਤੇ ਆਉਣ ਵਾਲੇ ਪ੍ਰਸ਼ਾਸਨ ਵਿਚਕਾਰ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਵ੍ਹਾਈਟ ਹਾਊਸ ਆਉਣ ਦਾ ਸੱਦਾ ਦਿੱਤਾ। ਰਾਸ਼ਟਰਪਤੀ ਟਰੰਪ ਜਲਦੀ ਹੀ ਹੋਣ ਵਾਲੀ ਮੀਟਿੰਗ ਦੀ ਉਡੀਕ ਕਰ ਰਹੇ ਹਨ, ਅਤੇ ਉਨ੍ਹਾਂ ਨੇ ਫੋਨ 'ਤੇ ਹੋਈ ਇਸ ਗੱਲਬਾਤ ਦੀ ਬਹੁਤ ਸ਼ਲਾਘਾ ਕੀਤੀ।'

ਇਹ ਵੀ ਪੜ੍ਹੋ: ਭਾਰਤੀ-ਅਮਰੀਕੀ MP ਕ੍ਰਿਸ਼ਨਮੂਰਤੀ ਨੇ ਬੰਗਲਾਦੇਸ਼ 'ਚ ਹਿੰਦੂ ਘੱਟ ਗਿਣਤੀਆਂ ਦੀ ਸੁਰੱਖਿਆ ਦੀ ਕੀਤੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News