ਜੋਅ ਬਾਈਡੇਨ ਨੇ ਸੰਘੀ ਕਰਮਚਾਰੀਆਂ ਦੇ ਟੀਕਾਕਰਨ ''ਤੇ ਦਿੱਤਾ ਜ਼ੋਰ
Friday, Sep 10, 2021 - 12:37 AM (IST)
ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਸੰਘੀ ਕਰਮਚਾਰੀਆਂ ਅਤੇ ਠੇਕੇਦਾਰਾਂ ਦੇ ਕੋਵਿਡ-19 ਟੀਕਾਕਰਨ ਨੂੰ ਲੈ ਕੇ ਸਖਤ ਰਵੱਈਆ ਅਪਣਾਇਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦਾ ਮਕਸੱਦ ਟੀਕਾਕਰਨ ਨੂੰ ਉਤਸ਼ਾਹ ਦੇਣਾ ਅਤੇ ਵਾਇਰਸ ਦੇ ਡੈਲਟਾ ਵੇਰੀਐਂਟ 'ਤੇ ਕਾਬੂ ਪਾਉਣਾ ਹੈ। ਡੈਲਟਾ ਵੈਰੀਐਂਟ ਹਰ ਹਫਤੇ ਹਜ਼ਾਰਾਂ ਲੋਕਾਂ ਦੀ ਜਾਨ ਲੈ ਰਿਹਾ ਹੈ ਅਤੇ ਦੇਸ਼ ਦੀ ਅਰਥਵਿਵਸਥਾ ਲਈ ਫਿਰ ਤੋਂ ਖਤਰਾ ਪੈਦਾ ਹੋ ਰਿਹਾ ਹੈ। ਬਾਈਡੇਨ ਨੇ ਕੁਝ ਹਫਤੇ ਪਹਿਲਾਂ ਹੀ ਹੁਕਮ ਜਾਰੀ ਕਰ ਕੇ ਸੰਘੀ ਕਰਮਚਾਰੀਆਂ ਨੂੰ ਕੋਰੋਨਾ ਟੀਕਾ ਲੈਣ ਜਾਂ ਸਖਤ ਜਾਂਚ ਕਰਵਾਉਣ ਅਤੇ ਮਾਸਕ ਸੰਬੰਧੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਨੂੰ ਕਿਹਾ ਸੀ।
ਇਹ ਵੀ ਪੜ੍ਹੋ : ਵਿਸ਼ਵ ਪੱਧਰੀ ਅਧਿਆਪਕ ਪੁਰਸਕਾਰ ਦੀ ਸੂਚੀ ’ਚ ਦੋ ਭਾਰਤੀ ਅਧਿਆਪਕ ਸ਼ਾਮਲ
ਬਾਈਡੇਨ ਨੇ ਇਕ ਨਵੇਂ ਕਾਰਜਕਾਰੀ ਹੁਕਮ 'ਤੇ ਦਸਤਖਤ ਕੀਤੇ ਹਨ ਜਿਸ ਨਾਲ ਕਰਮਚਾਰੀਆਂ ਅਤੇ ਸੰਘੀ ਸਰਕਾਰ ਦੇ ਨਾਲ ਕੰਮ ਕਰਨ ਵਾਲੇ ਠੇਕੇਦਾਰਾਂ ਲਈ ਟੀਕਾਕਰਨ ਦੀ ਜ਼ਰੂਰਤ ਜਤਾਈ ਗਈ ਹੈ। ਉਨ੍ਹਾਂ ਦਾ ਇਹ ਕਦਮ ਵੀਰਵਾਰ ਨੂੰ ਦੁਪਹਿਰ ਬਾਅਦ ਹੋਣ ਵਾਲੇ ਭਾਸ਼ਣ ਤੋਂ ਪਹਿਲਾਂ ਚੁੱਕਿਆ ਗਿਆ ਹੈ। ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚ ਵਾਧਾ ਅਤੇ ਕੋਰੋਨਾ ਟੀਕਾਕਰਨ ਦੀ ਸਥਿਰ ਗਤੀ 'ਤੇ ਧਿਆਨ ਰੱਖਣ ਲਈ 6 ਪੱਧਰੀ ਯੋਜਨਾ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅਮਰੀਕਾ 'ਚ ਮੁੜ ਵਧਣ ਲੱਗਾ ਕੋਰੋਨਾ ਦਾ ਕਹਿਰ, ਹੁਣ ਤੱਕ 6.50 ਲੱਖ ਤੋਂ ਜ਼ਿਆਦਾ ਲੋਕ ਇਨਫੈਕਟਿਡ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।