ਬਾਈਡੇਨ ਨੂੰ ਨਿਊਯਾਰਕ ਸਬਵੇ ਗੋਲੀਬਾਰੀ ਦੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ : ਵ੍ਹਾਈਟ ਹਾਊਸ

04/13/2022 1:29:31 AM

ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਨਿਊਯਾਰਕ 'ਚ ਇਕ ਮੈਟਰੋ ਰੇਲ ਸਬਵੇ 'ਚ ਹੋਈ ਭਿਆਨਕ ਗੋਲੀਬਾਰੀ ਦੀ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ ਹੈ ਜਿਸ 'ਚ ਘਟੋ-ਘੱਟ 16 ਲੋਕ ਜ਼ਖਮੀ ਹੋ ਗਏ। ਵ੍ਹਾਈਟ ਹਾਊਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ਨੇ ਕਿਹਾ ਕਿ ਰਾਸ਼ਟਰਪਤੀ ਬਾਈਡੇਨ ਨੂੰ ਨਿਊਯਾਰਕ ਸਿਟੀ ਸਬਵੇ ਗੋਲੀਬਾਰੀ ਦੀ ਘਟਨਾ ਦੇ ਸਬੰਧ 'ਚ ਤਾਜ਼ਾ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਦੇ ਮੁਕੰਮਲ ਬਾਈਕਾਟ ਦਾ ਐਲਾਨ

ਬਾਈਡੇਨ ਆਯੋਵਾ 'ਚ ਡੇਸ ਮੋਇਨਸ ਦੀ ਆਪਣੀ ਯਾਤਰਾ ਲਈ ਰਵਾਨਾ ਹੋ ਚੁੱਕੇ ਹਨ। ਵ੍ਹਾਈਟ ਹਾਊਸ ਨੇ ਕਿਹਾ ਕਿ ਵ੍ਹਾਈਟ ਹਾਊਸ ਦੇ ਸੀਨੀਅਰ ਸਟਾਫ਼ ਮੈਂਬਰ ਮੇਅਰ ਐਡਮਸ ਅਤੇ ਪੁਲਸ ਕਮਿਸ਼ਨਰ ਸੀਵੇਲ ਨਾਲ ਸੰਪਰਕ 'ਚ ਹਨ ਅਤੇ ਉਨ੍ਹਾਂ ਨੂੰ ਲੋੜ ਪੈਣ 'ਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੇਣ ਦੀ ਪੇਸ਼ਕਸ਼ ਕਰ ਰਹੇ ਹਨ। ਘਟਨਾ ਤੋਂ ਬਾਅਦ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ ਮੰਗਲਵਾਰ ਨੂੰ ਸਵੇਰੇ ਵਾਪਰੀ ਇਸ ਘਟਨਾ ਦੀ ਜਾਂਚ ਕਰ ਰਹੇ ਹਨ। ਪੁਲਸ ਚਸ਼ਮਦੀਦਾਂ ਤੋਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੂੰ ਦੇਣ ਨੂੰ ਕਹਿ ਰਹੀ ਹੈ ਅਤੇ ਲੋਕਾਂ ਨੂੰ ਇਲਾਕੇ ਤੋਂ ਦੂਰੀ ਬਣਾ ਕੇ ਰੱਖਣ ਦੀ ਸਲਾਹ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : UGC ਦਾ ਵੱਡਾ ਫ਼ੈਸਲਾ, ਹੁਣ ਇਕ ਸੈਸ਼ਨ ’ਚ ਦੋ ਡਿਗਰੀਆਂ ਕਰ ਸਕਣਗੇ ਵਿਦਿਆਰਥੀ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Karan Kumar

This news is Content Editor Karan Kumar