Biden ਨੇ Trump ਨੂੰ ਵ੍ਹਾਈਟ ਹਾਊਸ ''ਚ ਮੀਟਿੰਗ ਲਈ ਦਿੱਤਾ ਸੱਦਾ
Sunday, Nov 10, 2024 - 10:50 AM (IST)
ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੋਅ ਬਾਈਡੇਨ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 13 ਨਵੰਬਰ ਨੂੰ ਵ੍ਹਾਈਟ ਹਾਊਸ 'ਚ ਬੈਠਕ ਲਈ ਸੱਦਾ ਦਿੱਤਾ ਹੈ। ਇਸ ਮੀਟਿੰਗ ਤੋਂ ਬਾਅਦ ਰਸਮੀ ਤੌਰ 'ਤੇ ਪ੍ਰਧਾਨ ਦੇ ਅਹੁਦੇ ਦੇ ਤਬਾਦਲੇ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੇਨ ਜੀਨ ਪੀਅਰੇ ਨੇ ਇਕ ਬਿਆਨ 'ਚ ਕਿਹਾ, 'ਬਾਹਰ ਜਾਣ ਵਾਲੇ ਰਾਸ਼ਟਰਪਤੀ ਬਾਈਡੇਨ ਦੇ ਸੱਦੇ 'ਤੇ ਰਾਸ਼ਟਰਪਤੀ ਚੁਣੇ ਗਏ ਟਰੰਪ ਬੁੱਧਵਾਰ ਨੂੰ ਸਵੇਰੇ 11 ਵਜੇ ਓਵਲ ਦਫਤਰ 'ਚ ਉਨ੍ਹਾਂ ਨਾਲ ਮੁਲਾਕਾਤ ਕਰਨਗੇ।''
ਪੜ੍ਹੋ ਇਹ ਅਹਿਮ ਖ਼ਬਰ-Trump ਨੇ ਰਚਿਆ ਇਤਿਹਾਸ, ਐਰੀਜ਼ੋਨਾ ਸਮੇਤ ਸਾਰੇ ਸੱਤ ਪ੍ਰਮੁੱਖ ਰਾਜਾਂ 'ਚ ਜਿੱਤੇ
ਸਾਬਕਾ ਰਾਸ਼ਟਰਪਤੀ ਅਤੇ ਨਵੇਂ ਚੁਣੇ ਗਏ ਰਾਸ਼ਟਰਪਤੀ ਵਿਚਾਲੇ ਇਹ ਮੀਟਿੰਗ ਆਮ ਤੌਰ 'ਤੇ ਰਸਮੀ ਹੁੰਦੀ ਹੈ ਅਤੇ ਇਹ ਦਹਾਕਿਆਂ ਪੁਰਾਣੀ ਪਰੰਪਰਾ ਹੈ। ਬੈਠਕ ਆਮਤੌਰ 'ਤੇ 'ਓਵਲ ਆਫਿਸ' ਵਿੱਚ ਹੁੰਦੀ ਹੈ, ਜਿਸ ਦੌਰਾਨ ਬਾਹਰ ਜਾਣ ਵਾਲੇ ਰਾਸ਼ਟਰਪਤੀ ਆਪਣੇ ਉੱਤਰਾਧਿਕਾਰੀ ਨੂੰ ਦੇਸ਼ ਦੇ ਮੁੱਖ ਏਜੰਡੇ ਬਾਰੇ ਜਾਣਕਾਰੀ ਦਿੰਦੇ ਹਨ। ਫਸਟ ਲੇਡੀ ਅਤੇ ਆਉਣ ਵਾਲੀ ਫਸਟ ਲੇਡੀ ਵਿਚਕਾਰ ਮੁਲਾਕਾਤ ਵੀ ਹੋਈ। ਇਸ ਦੌਰਾਨ ਨਵੇਂ ਚੁਣੇ ਗਏ ਰਾਸ਼ਟਰਪਤੀ ਨੂੰ ਵ੍ਹਾਈਟ ਹਾਊਸ ਦਾ ਦੌਰਾ ਵੀ ਕਰਵਾਇਆ ਜਾਂਦਾ ਹੈ। ਅਮਰੀਕਾ ਦੇ ਇਤਿਹਾਸ ਵਿੱਚ ਇਹ ਦੂਜੀ ਵਾਰ ਹੈ ਜਦੋਂ ਕੋਈ ਰਾਸ਼ਟਰਪਤੀ ਚਾਰ ਸਾਲਾਂ ਦੇ ਵਕਫ਼ੇ ਮਗਰੋਂ ਮੁੜ ਚੁਣਿਆ ਗਿਆ ਹੈ। ਸੰਬੰਧਿਤ ਰਵਾਇਤੀ ਮੀਟਿੰਗਾਂ ਸੱਤਾ ਦੇ ਸ਼ਾਂਤੀਪੂਰਨ ਤਬਾਦਲੇ ਦਾ ਪ੍ਰਤੀਕ ਹਨ। ਅਜਿਹਾ 2020 ਵਿੱਚ ਨਹੀਂ ਹੋ ਸਕਦਾ ਸੀ ਜਦੋਂ ਟਰੰਪ ਨੇ ਚੋਣ ਨਤੀਜਿਆਂ ਨੂੰ ਸਵੀਕਾਰ ਨਹੀਂ ਕੀਤਾ ਸੀ। ਉਹ ਜੋਅ ਬਾਈਡੇਨ ਦੇ ਸਹੁੰ ਚੁੱਕ ਸਮਾਗਮ 'ਚ ਵੀ ਸ਼ਾਮਲ ਨਹੀਂ ਹੋਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।