ਬਾਈਡੇਨ ਨੇ ਇਜ਼ਰਾਈਲ, ਯੂਕ੍ਰੇਨ ਨੂੰ ਸਹਾਇਤਾ ਦੇ ਮੁੱਦੇ ''ਤੇ ਨਵੇਂ ਸਪੀਕਰ ਮਾਈਕ ਜੌਹਨਸਨ ਨਾਲ ਕੀਤੀ ਮੁਲਾਕਾਤ

Friday, Oct 27, 2023 - 01:16 PM (IST)

ਵਾਸ਼ਿੰਗਟਨ (ਭਾਸ਼ਾ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਇਜ਼ਰਾਈਲ, ਯੂਕ੍ਰੇਨ ਅਤੇ ਹੋਰ ਰਾਸ਼ਟਰੀ ਸੁਰੱਖਿਆ ਲੋੜਾਂ ਲਈ ਲਗਭਗ 106 ਬਿਲੀਅਨ ਡਾਲਰ ਜਾਰੀ ਕਰਨ ਦੀ ਆਪਣੀ ਬੇਨਤੀ 'ਤੇ ਚਰਚਾ ਕਰਨ ਲਈ ਪ੍ਰਤੀਨਿਧੀ ਸਭਾ ਦੇ ਸਪੀਕਰ ਮਾਈਕ ਜੌਹਨਸਨ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਹਕੀਮ ਜੈਫਰੀਜ਼ ਨਾਲ ਮੁਲਾਕਾਤ ਕੀਤੀ। ਜੌਹਨਸਨ ਡੋਨਾਲਡ ਟਰੰਪ ਦੇ ਸਹਿਯੋਗੀ ਰਹੇ ਹਨ ਅਤੇ ਉਨ੍ਹਾਂ ਨੇ ਰੂਸ ਵਿਰੁੱਧ ਜੰਗ ਵਿੱਚ ਯੂਕ੍ਰੇਨ ਦਾ ਸਮਰਥਨ ਕਰਨ ਲਈ ਕਾਂਗਰਸ ਤੋਂ ਵਾਧੂ ਫੰਡ ਮੁਹੱਈਆ ਕਰਵਾਉਣ ਵਿੱਚ ਜ਼ਿਆਦਾ ਦਿਲਚਸਪੀ ਨਹੀਂ ਦਿਖਾਈ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਤਰ ’ਚ 8 ਸਾਬਕਾ ਭਾਰਤੀ ਸਮੁੰਦਰੀ ਫ਼ੌਜੀਆਂ ਨੂੰ ਮੌਤ ਦੀ ਸਜ਼ਾ, ਲੱਗਾ ਸੀ ਇਹ ਦੋਸ਼

ਵ੍ਹਾਈਟ ਹਾਊਸ ਦੇ ਇਕ ਅਧਿਕਾਰੀ ਨੇ ਇਕ ਬਿਆਨ ਵਿਚ ਕਿਹਾ ਕਿ ਜੌਹਨਸਨ ਦੇ ਬੁੱਧਵਾਰ ਨੂੰ ਸਪੀਕਰ ਚੁਣੇ ਜਾਣ ਤੋਂ ਬਾਅਦ, ਬਾਈਡੇਨ ਨੇ ਉਨ੍ਹਾਂ ਨੂੰ ਵਧਾਈ ਦੇਣ ਲਈ ਸੱਦਾ ਦਿੱਤਾ ਅਤੇ ਕਿਹਾ ਕਿ ਸਰਕਾਰ ਨੂੰ ਫੰਡ ਅਤੇ ਵਿਦੇਸ਼ੀ ਸਹਾਇਤਾ ਉਪਲਬਧ ਕਰਾਉਣ ਲਈ "ਇਹ ਸਾਡੇ ਸਾਰਿਆਂ ਲਈ ਜ਼ਿੰਮੇਵਾਰੀ ਨਾਲ ਕੰਮ ਕਰਨ ਦਾ ਸਮਾਂ ਹੈ।' ਜੌਹਨਸਨ (51) ਨੂੰ ਸਾਰੇ ਰਿਪਬਲਿਕਨ ਨੇਤਾਵਾਂ ਦੇ ਸਮਰਥਨ ਨਾਲ ਸਪੀਕਰ ਚੁਣਿਆ ਗਿਆ, ਜੋ ਹਫ਼ਤਿਆਂ ਦੀ ਉਥਲ-ਪੁਥਲ ਤੋਂ ਬਾਅਦ ਸ਼ਾਸਨ ਦੇ ਕੰਮਕਾਜ ਨੂੰ ਸ਼ੁਰੂ ਕਰਨਗੇ।

ਇਹ ਵੀ ਪੜ੍ਹੋ: ਗੁਆਂਢੀ ਘੱਟ ਰੇਟ ’ਤੇ ਵੇਚ ਰਿਹਾ ਸੀ ਸਬਜ਼ੀ, ਵਜ੍ਹਾ ਪੁੱਛਣ ’ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਜਾਨਲੇਵਾ ਹਮਲਾ

ਉਨ੍ਹਾਂ ਤੁਰੰਤ ਸਪੀਕਰ ਵਜੋਂ ਸਹੁੰ ਚੁੱਕੀ। ਜੌਹਨਸਨ ਰਿਪਬਲਿਕਨ ਪਾਰਟੀ ਦੇ ਨੇਤਾਵਾਂ ਦੀ ਪਹਿਲੀ ਪਸੰਦ ਨਹੀਂ ਸਨ, ਉਨ੍ਹਾਂ ਦੇ ਪਿਛਲੇ ਕੁਝ ਮਤਭੇਦ ਹਨ ਅਤੇ ਉਹ ਡੋਨਾਲਡ ਟਰੰਪ ਦੇ ਪ੍ਰਮੁੱਖ ਸਮਰਥਕ ਰਹੇ ਹਨ। ਟਰੰਪ ਨੇ ਬੁੱਧਵਾਰ ਨੂੰ ਨਿਊਯਾਰਕ ਦੇ ਇਕ ਕੋਰਟ ਕੰਪਲੈਕਸ 'ਚ ਕਿਹਾ, ''ਉਹ ਇਕ ਸ਼ਾਨਦਾਰ ਨੇਤਾ ਹਨ।'' ਟਰੰਪ ਇੱਥੇ ਕਾਰੋਬਾਰੀ ਧੋਖਾਧੜੀ ਨਾਲ ਜੁੜੇ ਆਪਣੇ ਇਕ ਮਾਮਲੇ 'ਚ ਸੁਣਵਾਈ ਲਈ ਆਏ ਸਨ। ਉਹ 2024 ਦੀਆਂ ਰਾਸ਼ਟਰਪਤੀ ਚੋਣਾਂ ਲੜਨ ਲਈ ਰਿਪਬਲਿਕਨ ਪਾਰਟੀ ਦੇ ਨੇਤਾਵਾਂ ਦੀ ਦੌੜ ਵਿੱਚ ਸਭ ਤੋਂ ਅੱਗੇ ਹੈ।

ਇਹ ਵੀ ਪੜ੍ਹੋ: ਇਮਰਾਨ ਦੀ ਨਵਾਜ਼ ਸ਼ਰੀਫ ਨੂੰ ਚੁਣੌਤੀ, ਜਿੱਥੋਂ ਚੋਣ ਲੜੋਗੇ, ਮੈਂ ਵੀ ਉੱਥੋਂ ਹੀ ਲੜਾਂਗਾ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News