ਅਮਰੀਕਾ ਰਹਿ ਰਹੇ ਪ੍ਰਵਾਸੀਆਂ ਲਈ ਅਹਿਮ ਖ਼ਬਰ, ਇਮੀਗ੍ਰੇਸ਼ਨ ਪਾਲਿਸੀ ਨੂੰ ਲੈ ਕੇ ਬਾਈਡੇਨ ਕਰ ਸਕਦੈ ਹਨ ਇਹ ਐਲਾਨ

Tuesday, Jun 18, 2024 - 04:10 PM (IST)

ਵਾਸ਼ਿੰਗਟਨ- ਅਮਰੀਕਾ 'ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਜੋਅ ਬਾਈਡੇਨ ਨਵੀਂ ਇਮੀਗ੍ਰੇਸ਼ਨ ਪਾਲਿਸੀ ਨੂੰ ਲੈ ਕੇ ਵੱਡਾ ਐਲਾਨ ਕਰਨ ਵਾਲੇ ਹਨ, ਜਿਸ ਨਾਲ ਹੁਣ ਤੱਕ ਬਿਨਾਂ ਕਿਸੇ ਵੈਧ ਸਥਿਤੀ ਦੇ ਦੇਸ਼ 'ਚ ਰਹਿ ਰਹੇ ਲੱਖਾਂ ਪ੍ਰਵਾਸੀਆਂ ਨੂੰ ਰਾਹਤ ਮਿਲ ਸਕਦੀ ਹੈ ਅਤੇ ਉਨ੍ਹਾਂ ਨੂੰ ਅਮਰੀਕੀ ਨਾਗਰਿਕਤਾ ਮਿਲਣ ਦਾ ਰਸਤਾ ਸਾਫ਼ ਹੋ ਸਕਦਾ ਹੈ। ਇਸ ਕਦਮ ਨੂੰ ਮਹੀਨੇ ਦੀ ਸ਼ੁਰੂਆਤ 'ਚ ਸਰਹੱਦ 'ਤੇ ਉਨ੍ਹਾਂ ਵਲੋਂ ਅਪਣਾਈ ਗਈ ਹਮਲਾਵਰ ਨੀਤੀ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੇ ਹਮਲਾਵਰ ਰੁਖ ਨੇ ਕਈ ਡੈਮੋਕ੍ਰੇਟਿਕਟ ਸੰਸਦ ਮੈਂਬਰਾਂ ਨੂੰ ਨਾਰਾਜ਼ ਕਰ ਦਿੱਤਾ ਸੀ। ਅਮਰੀਕੀ ਰਾਸ਼ਟਰਪਤੀ ਦਫ਼ਤਰ ਵ੍ਹਾਈਟ ਹਾਊਸ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਬਾਈਡੇਨ ਪ੍ਰਸ਼ਾਸਨ ਆਉਣ ਵਾਲੇ ਮਹੀਨਿਆਂ 'ਚ ਕਾਨੂੰਨੀ ਸਥਿਤੀ ਦੇ ਬਿਨਾਂ ਰਹਿ ਰਹੇ ਅਮਰੀਕੀ ਨਾਗਰਿਕਾਂ ਦੇ ਕੁਝ ਜੀਵਨਸਾਥੀਆਂ ਨੂੰ ਸਥਾਈ ਨਿਵਾਸ ਅਤੇ ਨਾਗਰਿਕਤਾ ਲਈ ਅਰਜ਼ੀ ਕਰਨ ਦੀ ਮਨਜ਼ੂਰੀ ਦੇਵੇਗਾ। ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ ਇਸ ਕਦਮ ਨਾਲ 5 ਲੱਖ ਤੋਂ ਵੱਧ ਪ੍ਰਵਾਸੀਆਂ ਨੂੰ ਲਾਭ ਹੋ ਸਕਦਾ ਹੈ।  ਅਜਿਹੇ 'ਚ ਬਾਈਡੇਨ ਦੀ ਨਵੀਂ ਨੀਤੀ ਉਨ੍ਹਾਂ ਲੋਕਾਂ ਨੂੰ ਦੇਸ਼ ਨਿਕਾਲਾ ਤੋਂ ਬਚਾਏਗੀ ਅਤੇ ਉਨ੍ਹਾਂ ਨੂੰ ਉੱਥੇ ਕੰਮ ਕਰਨ ਦੀ ਵੀ ਮਨਜ਼ੂਰੀ ਦੇਵੇਗੀ, ਜਿਸ ਨਾਲ ਉਨ੍ਹਾਂ ਨੂੰ ਨਾਗਰਿਕਤਾ ਮਿਲਣ ਦੀਆਂ ਸੰਭਾਵਨਾਵਾਂ ਬਣ ਜਾਣਗੀਆਂ। 

ਅਮਰੀਕੀ ਮੀਡੀਆ ਅਨੁਸਾਰ, ਅਮਰੀਕੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਜੀਵਨਸਾਥੀਆਂ ਦੀਆਂ ਸੁਰੱਖਿਆ ਲਈ ਇਕ ਆਦੇਸ਼ ਪਾਸ ਕੀਤਾ ਜਾ ਸਕਦਾ ਹੈ, ਜਿਸ ਨਾਲ ਕਰੀਬ 5 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਪ੍ਰਭਾਵ ਪੈਣ ਦੀ ਉਮੀਦ ਹੈ। ਇਸ ਆਦੇਸ਼ 'ਚ ਕੁਝ ਮਹੱਤਵਪੂਰਨ ਐਲਾਨ ਕੀਤੇ ਜਾ ਸਕਦੇ ਹਨ। ਜਿਵੇਂ- ਜੋ ਗੈਰ-ਕਾਨੂੰਨੀ ਰੂਪ ਨਾਲ ਉੱਥੇ ਰਹਿ ਰਹੇ ਹਨ ਪਰ ਉਨ੍ਹਾਂ ਨੇ ਅਮਰੀਕੀ ਨਾਗਰਿਕਾਂ ਨਾਲ ਵਿਆਹ ਕੀਤਾ ਹੈ, ਅਜਿਹੇ ਲੋਕਾਂ 'ਤੇ ਹੁਣ ਉੱਥੋਂ ਜਾਣ ਦਾ ਖ਼ਤਰਾ ਨਹੀਂ ਰਹੇਗਾ। ਉਹ ਆਪਣੇ ਪਰਿਵਾਰਾਂ ਨਾਲ ਅਮਰੀਕਾ 'ਚ ਰਹਿ ਸਕਣਗੇ। ਇਸ ਤੋਂ ਪਹਿਲਾਂ ਅਮਰੀਕੀ ਨਾਗਰਿਕ ਨਾਲ ਵਿਆਹ ਕਰਨ 'ਤੇ ਪ੍ਰਵਾਸੀ ਅਮਰੀਕੀ ਨਾਗਰਿਕਤਾ ਪ੍ਰਾਪਤ ਹੁੰਦੀ ਸੀ। ਹਾਲਾਂਕਿ ਇਸ ਲਈ ਉਨ੍ਹਾਂ ਨੂੰ ਗ੍ਰੀਨ ਕਾਰਡ ਦਾ ਪ੍ਰੋਸੈੱਸ ਕੰਪਲੀਟ ਕਰ ਕੇ ਆਪਣੇ ਦੇਸ਼ ਪਰਤਣਾ ਪੈਂਦਾ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ। ਨਵੀਂ ਪਾਲਿਸੀ ਦੇ ਅਧੀਨ ਪਰਿਵਾਰਾਂ ਨੂੰ ਕਾਨੂੰਨੀ ਦਰਜਾ ਪ੍ਰਾਪਤ ਕਰਨ 'ਤੇ ਦੇਸ਼ 'ਚ ਰਹਿਣ ਦੀ ਮਨਜ਼ੂਰੀ ਹੋਵੇਗੀ। ਨਾਲ ਹੀ ਇਹ ਪਤੀ-ਪਤਨੀ ਵਰਕ ਪਰਮਿਟ ਲਈ ਯੋਗ ਹੋਣਗੇ, ਜਿਸ ਨਾਲ ਉਹ ਆਰਥਿਕ ਰੂਪ ਨਾਲ ਯੋਗਦਾਨ ਦੇ ਸਕਣਗੇ ਅਤੇ ਆਪਣੇ ਪਰਿਵਾਰਾਂ ਦੀ ਮਦਦ ਕਰ ਸਕਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News