ਬਾਈਡੇਨ ਨੇ ਯੂਕ੍ਰੇਨ ਦੀ ਮਦਦ ਕਰਨ ਦਾ ਲਿਆ ਅਹਿਦ, ਰੂਸ ਨੂੰ ਦਿੱਤੀ ਵੱਡੀ ਚੇਤਾਵਨੀ

Friday, Mar 25, 2022 - 12:16 PM (IST)

ਬ੍ਰਸੇਲਜ਼ (ਭਾਸ਼ਾ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਨ੍ਹਾਂ ਦੇ ਪੱਛਮੀ ਸਹਿਯੋਗੀਆਂ ਨੇ ਯੂਕ੍ਰੇਨ ਉੱਤੇ ਰੂਸ ਦੇ ਹਮਲੇ ਦੇ ਜਵਾਬ ਵਿਚ ਉਸ 'ਤੇ ਨਵੀਆਂ ਪਾਬੰਦੀਆਂ ਲਗਾਉਣ ਅਤੇ ਯੁੱਧ ਪ੍ਰਭਾਵਿਤ ਦੇਸ਼ ਨੂੰ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਦਾ ਸੰਕਲਪ ਲਿਆ ਹੈ। ਇਹ ਸਹਾਇਤਾ, ਹਾਲਾਂਕਿ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੀ ਮਜ਼ਬੂਤ ਮਿਲਟਰੀ ਸਹਾਇਤਾ ਦੀ ਮੰਗ ਨੂੰ ਪੂਰਾ ਨਹੀਂ ਕਰਦੀ। ਬਾਈਡੇਨ ਨੇ ਘੋਸ਼ਣਾ ਕੀਤੀ ਕਿ ਅਮਰੀਕਾ 1,00,000 ਯੂਕ੍ਰੇਨੀ ਸ਼ਰਨਾਰਥੀਆਂ ਦਾ ਸਵਾਗਤ ਕਰੇਗਾ ਅਤੇ ਭੋਜਨ, ਦਵਾਈ, ਪਾਣੀ ਅਤੇ ਹੋਰ ਸਪਲਾਈ ਲਈ 1 ਅਰਬ ਡਾਲਰ ਵਾਧੂ ਦੇਵੇਗਾ।

ਇਹ ਵੀ ਪੜ੍ਹੋ: ਲਾਹੌਰ ’ਚ ਚਰਚ ਦੇ ਕ੍ਰਾਸ ’ਤੇ ਚੜ੍ਹ ਕੇ ਇਸਲਾਮ ਦੇ ਸਮਰਥਨ ’ਚ ਨਾਅਰੇਬਾਜ਼ੀ ਕੀਤੀ, ਵੀਡੀਓ ਵਾਇਰਲ

ਪੱਛਮੀ ਨੇਤਾਵਾਂ ਨੇ ਵੀਰਵਾਰ ਨੂੰ ਰੂਸ ਦੇ ਹਮਲੇ ਦਾ ਮੁਕਾਬਲਾ ਕਰਨ ਲਈ ਅਗਲੇਰੀ ਕਾਰਵਾਈ ਬਾਰੇ ਚਰਚਾ ਕੀਤੀ। ਇਸ ਦੇ ਨਾਲ ਹੀ ਇਸ ਗੱਲ 'ਤੇ ਵੀ ਵਿਚਾਰ ਕੀਤਾ ਗਿਆ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਰਸਾਇਣਕ, ਜੈਵਿਕ ਜਾਂ ਪਰਮਾਣੂ ਹਥਿਆਰ ਦੀ ਤਾਇਨਾਤੀ ਕਰਨ ਦੀ ਸਥਿਤੀ ਵਿਚ ਕੀ ਕਾਰਵਾਈ ਕੀਤੀ ਜਾਵੇਗੀ। ਬ੍ਰਸੇਲਜ਼ ਵਿਚ ਯੂਕ੍ਰੇਨ ਮੁੱਦੇ 'ਤੇ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ), ਸੱਤ ਉਦਯੋਗਿਕ ਦੇਸ਼ਾਂ ਦੇ ਸਮੂਹ ਅਤੇ 27 ਮੈਂਬਰੀ ਯੂਰਪੀਅਨ ਕੌਂਸਲ ਨੇ ਇਕ ਐਮਰਜੈਂਸੀ ਮੀਟਿੰਗ ਕੀਤੀ।

ਇਹ ਵੀ ਪੜ੍ਹੋ: ਜ਼ੇਲੇਂਸਕੀ ਨੇ ਯੂਕ੍ਰੇਨ ਨੂੰ ਯੂਰਪੀਅਨ ਯੂਨੀਅਨ 'ਚ ਜਲਦ ਸ਼ਾਮਲ ਕਰਨ ਦੀ ਕੀਤੀ ਅਪੀਲ

ਇਨ੍ਹਾਂ ਮੀਟਿੰਗਾਂ ਤੋਂ ਬਾਅਦ, ਬਾਈਡੇਨ ਨੇ ਸ਼ਾਮ ਨੂੰ ਇਕ ਨਿਊਜ਼ ਕਾਨਫਰੰਸ ਵਿਚ ਚੇਤਾਵਨੀ ਦਿੱਤੀ ਕਿ ਰੂਸ ਵੱਲੋਂ ਰਸਾਇਣਕ ਹਮਲੇ ਦਾ "ਉਸੇ ਤਰ੍ਹਾਂ ਦਾ ਜਵਾਬ ਦਿੱਤਾ ਜਾਵੇਗਾ।" ਬਾਈਡੇਨ ਨੇ ਕਿਹਾ, "ਤੁਸੀਂ ਪੁੱਛ ਰਹੇ ਹੋ ਕਿ ਕੀ ਨਾਟੋ ਕਾਰਵਾਈ ਕਰੇਗਾ ਜਾਂ ਨਹੀਂ। ਅਸੀਂ ਸਮਾਂ ਆਉਣ 'ਤੇ ਫੈਸਲਾ ਕਰਾਂਗੇ।'' ਵ੍ਹਾਈਟ ਹਾਊਸ ਦੇ ਇਕ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਕਿਹਾ ਕਿ ਇਸ ਦਾ ਮਤਲਬ ਹੈ ਕਿ ਯੂਕ੍ਰੇਨ 'ਚ ਸਿੱਧੀ ਫ਼ੌਜੀ ਕਾਰਵਾਈ ਦੇ ਖ਼ਿਲਾਫ਼ ਅਮਰੀਕਾ ਦੇ ਰੁਖ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: ਕੀਵ 'ਚ ਬੰਬਾਰੀ ਦੌਰਾਨ ਮਹਿਲਾ ਪੱਤਰਕਾਰ ਦੀ ਮੌਤ, ਲਾਈਵ ਕਵਰੇਜ ਦੌਰਾਨ ਤੋੜਿਆ ਦਮ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


cherry

Content Editor

Related News