ਬਾਈਡੇਨ ਦਾ ਕੋਵਿਡ-19 ਮਹਾਮਾਰੀ ’ਤੇ ਕੌਮਾਂਤਰੀ ਸਿਖਰ ਸੰਮੇਲਨ ਦਾ ਪ੍ਰਸਤਾਵ

Friday, Sep 10, 2021 - 01:29 PM (IST)

ਵਾਸ਼ਿੰਗਟਨ - ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਕੋਵਿਡ-19 ਮਹਾਮਾਰੀ ਦੇ ਖਿਲਾਫ ਸਮੂਹਿਕ ਲੜਾਈ ਦੀ ਰਣਨੀਤੀ ਬਣਾਉਣ ਲਈ ਅੰਤਰਰਾਸ਼ਟਰੀ ਭਾਈਚਾਰੇ ਨੂੰ ਕੌਮਾਂਤਰੀ ਸਿਖਰ ਸੰਮੇਲਨ ਬੁਲਾਉਣ ਦਾ ਪ੍ਰਸਤਾਵ ਕਰ ਸਕਦੇ ਹਨ। ਬਾਈਡੇਨ ਦਾ ਨਿਸ਼ਾਨਾ 20 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਦੇ ਆਸ-ਪਾਸ ਸਿਖਰ ਸੰਮੇਲਨ ਦਾ ਸਮਾਂ ਨਿਰਧਾਰਤ ਕਰਨਾ ਹੈ।

ਅਫਗਾਨਿਸਤਾਨ ’ਚ ਮਨੁੱਖੀ ਸੰਕਟ ਨੂੰ ਘੱਟ ਕਰਨ ਲਈ ਇਕਮੁੱਠ ਹੋਣ ਦਾ ਸੱਦਾ

ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਨੇ ਸਹਿਯੋਗੀ ਦੇਸ਼ਾਂ ਅਤੇ ਭਾਈਵਾਲਾਂ ਨਾਲ ਅਫਗਾਨਿਸਤਾਨ ਵਿਚ ਮਨੁੱਖੀ ਸੰਕਟ ਨੂੰ ਘੱਟ ਕਰਨ ਅਤੇ ਅੱਤਵਾਦ ਦੇ ਖਿਲਾਫ ਤਾਲਿਬਾਨ ਨੂੰ ਜਵਾਬਦੇਹ ਠਹਿਰਾਉਣ ਦੀ ਕੋਸ਼ਿਸ਼ ਵਿਚ ਇਕਮੁੱਠ ਹੋਣ ਦਾ ਸੱਦਾ ਦਿੱਤਾ ਹੈ।

ਸੰਯੁਕਤ ਰਾਸ਼ਟਰ ਨੇ ਉੱਤਰ-ਪੱਛਮ ਸੀਰੀਆ ਵਿਚ ਸੰਘਰਸ਼ ਦੀਆਂ ਵੱਧਦੀਆਂ ਘਟਨਾਵਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਜਨਰਲ ਸਕੱਤਰ ਐਂਤੋਨੀਓ ਗੁਟਾਰੇਸ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ ਕਿ ਇਸੇ ਹਫਤੇ ਹਿੰਸਾ ਦੀਆਂ ਘਟਨਾਵਾਂ ਵਿਚ 4 ਨਾਗਰਿਕ ਮਾਰੇ ਗਏ ਅਤੇ ਔਰਤਾਂ ਅਤੇ ਬੱਚਿਆਂ ਸਮੇਤ ਘੱਟ ਤੋਂ ਘੱਟ 7 ਲੋਕ ਜ਼ਖਮੀ ਹੋਏ।
 


Harinder Kaur

Content Editor

Related News