ਬਾਈਡੇਨ ਨੇ ਇੰਡੋ-ਪੈਸੀਫਿਕ ਰਣਨੀਤੀ ਲਈ 1.8 ਅਰਬ ਅਮਰੀਕੀ ਡਾਲਰ ਦਾ ਪ੍ਰਸਤਾਵ ਕੀਤਾ ਪੇਸ਼

03/29/2022 11:58:35 AM

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਹਿੰਦ-ਪ੍ਰਸ਼ਾਂਤ ਰਣਨੀਤੀ ਵਿੱਚ ਸਹਿਯੋਗ ਲਈ 1.8 ਅਰਬ ਅਮਰੀਕੀ ਡਾਲਰ ਦਾ ਪ੍ਰਸਤਾਵ ਪੇਸ਼ ਕੀਤਾ। ਨਾਲ ਹੀ ਰਣਨੀਤਕ ਤੌਰ ‘ਤੇ ਮਹੱਤਵਪੂਰਨ ਖੇਤਰ ਵਿੱਚ ਚੀਨ ਦੇ ਹਮਲਾਵਰ ਰਵੱਈਏ ਦਾ ਮੁਕਾਬਲਾ ਕਰਨ ਲਈ 40 ਕਰੋੜ ਅਮਰੀਕੀ ਡਾਲਰ ਦਾ ਇੱਕ ਹੋਰ ਪ੍ਰਸਤਾਵ ਸੋਮਵਾਰ ਨੂੰ ਪੇਸ਼ ਕੀਤਾ। ਅਮਰੀਕਾ, ਭਾਰਤ ਅਤੇ ਕਈ ਵਿਸ਼ਵ ਸ਼ਕਤੀਆਂ ਇਸ ਖੇਤਰ ਵਿੱਚ ਚੀਨ ਦੀਆਂ ਵਧਦੀਆਂ ਫ਼ੌਜੀ ਗਤੀਵਿਧੀਆਂ ਦੇ ਮੱਦੇਨਜ਼ਰ ਇੱਕ ਆਜ਼ਾਦ, ਮੁਕਤ ਅਤੇ ਖੁਸ਼ਹਾਲ ਇੰਡੋ-ਪੈਸੀਫਿਕ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦੇ ਰਹੀਆਂ ਹਨ। 


ਬਾਈਡੇਨ ਨੇ ਕਿਹਾ ਕਿ ਹਿੰਦ-ਪ੍ਰਸ਼ਾਂਤ ਵਿੱਚ ਸੰਯੁਕਤ ਰਾਜ ਅਮਰੀਕਾ ਆਪਣੀ ਭੂਮਿਕਾ ਨੂੰ ਮਜ਼ਬੂਤ ਕਰ ਰਿਹਾ ਹੈ ਅਤੇ ਲੰਬੇ ਸਮੇਂ ਦੇ ਸਹਿਯੋਗੀਆਂ ਅਤੇ ਹਿੱਸੇਦਾਰਾਂ ਨਾਲ ਆਪਣੇ ਸਹਿਯੋਗ ਦਾ ਵਿਸਥਾਰ ਕਰ ਰਿਹਾ ਹੈ, ਜਿਸ ਵਿਚ ਨਵੇਂ ਕੂਟਨੀਤਕ, ਰੱਖਿਆ ਅਤੇ ਸੁਰੱਖਿਆ, ਮਹੱਤਵਪੂਰਨ ਅਤੇ ਉੱਭਰ ਰਹੀ ਤਕਨਾਲੋਜੀ, ਸਪਲਾਈ ਲੜੀ ਅਤੇ ਜਲਵਾਯੂ ਅਤੇ ਵਿਸ਼ਵ ਸਿਹਤ ਪਹਿਲਕਦਮੀਆਂ ਸ਼ਾਮਲ ਹਨ। ਇਸ ਦੇ ਨਾਲ ਹੀ ਸਾਡੇ ਯੂਰਪੀ ਅਤੇ ਇੰਡੋ-ਪੈਸੀਫਿਕ ਸਹਿਯੋਗੀ ਦੇਸ਼ਾਂ ਦਰਮਿਆਨ ਮਜ਼ਬੂਤ ਸਬੰਧਾਂ ਦਾ ਵੀ ਸਮਰਥਨ ਕੀਤਾ ਜਾ ਰਿਹਾ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਅਹਿਮ ਖ਼ਬਰ, ਅਮਰੀਕਾ ਨੇ ਭਾਰਤ ਲਈ ਕੋਵਿਡ-19 ਯਾਤਰਾ ਨਿਯਮਾਂ 'ਚ ਦਿੱਤੀ ਢਿੱਲ

ਵ੍ਹਾਈਟ ਹਾਊਸ ਨੇ ਕਿਹਾ ਕਿ ਰਾਸ਼ਟਰਪਤੀ ਨੇ ਚੀਨ ਨਾਲ ਰਣਨੀਤਕ ਮੁਕਾਬਲੇ ਨੂੰ ਤਰਜੀਹ ਦਿੱਤੀ ਹੈ। ਅਸੀਂ ਚੀਨ ਅਤੇ ਰੂਸ ਦੇ ਹਮਲੇ ਦਾ ਮੁਕਾਬਲਾ ਕਰਨ ਲਈ ਆਪਣੇ ਸਹਿਯੋਗੀਆਂ ਅਤੇ ਭਾਈਵਾਲਾਂ ਨਾਲ ਮਿਲ ਕੇ ਕੰਮ ਕੀਤਾ ਹੈ। ਇਸ ਦੇ ਨਾਲ ਹੀ ਅਫਗਾਨਿਸਤਾਨ ਤੋਂ ਆਪਣੇ ਸਾਰੇ ਸੈਨਿਕਾਂ ਨੂੰ ਘਰ ਬੁਲਾ ਕੇ 20 ਸਾਲ ਤੋਂ ਚੱਲੀ ਜੰਗ ਨੂੰ ਖ਼ਤਮ ਕਰ ਦਿੱਤਾ। ਇਹ ਦੋਵੇਂ ਪ੍ਰਸਤਾਵ ਸਾਲ 2023 ਲਈ 773 ਅਰਬ ਅਮਰੀਕੀ ਡਾਲਰ ਦੇ ਸਾਲਾਨਾ ਰੱਖਿਆ ਬਜਟ ਦਾ ਹਿੱਸਾ ਹਨ, ਜਿਸ ਨੂੰ ਵ੍ਹਾਈਟ ਹਾਊਸ ਨੇ ਆਪਣੇ ਸਾਲਾਨਾ ਬਜਟ ਪ੍ਰਸਤਾਵਾਂ ਦੇ ਹਿੱਸੇ ਵਜੋਂ ਕਾਂਗਰਸ ਨੂੰ ਪੇਸ਼ ਕੀਤਾ ਸੀ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana