ਇਜ਼ਰਾਈਲ ਪੁੱਜੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ, ਬੈਂਜਾਮਿਨ ਨੇਤਨਯਾਹੂ ਨਾਲ ਕਰਨਗੇ ਮੁਲਾਕਾਤ

10/18/2023 2:16:18 PM

ਤੇਲ ਅਵੀਵ (ਭਾਸ਼ਾ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਹਮਾਸ ਨਾਲ ਜੰਗ ਅਤੇ ਇਸ ਨੂੰ ਵਿਆਪਕ ਸੰਘਰਸ਼ ਵਿਚ ਤਬਦੀਲ ਹੋਣ ਤੋਂ ਰੋਕਣ ਲਈ ਕੂਟਨੀਤਕ ਪਹਿਲਕਦਮੀ ਦੇ ਤਹਿਤ ਬੁੱਧਵਾਰ ਨੂੰ ਇਜ਼ਰਾਈਲ ਪਹੁੰਚੇ। ਗਾਜ਼ਾ ਪੱਟੀ ਦੇ ਇੱਕ ਹਸਪਤਾਲ ਵਿੱਚ ਹੋਏ ਧਮਾਕੇ ਵਿਚ ਸੈਂਕੜੇ ਲੋਕਾਂ ਦੀ ਮੌਤ ਨੂੰ ਲੈ ਕੇ ਪੂਰੇ ਪੱਛਮੀ ਏਸ਼ੀਆ ਵਿੱਚ ਗੁੱਸਾ ਫੈਲ ਗਿਆ ਹੈ, ਜਿਸ ਕਾਰਨ ਇਜ਼ਰਾਈਲ-ਹਮਾਸ ਯੁੱਧ ਦੀ ਚੁਣੌਤੀ ਹੋਰ ਵੀ ਮੁਸ਼ਕਲ ਹੋ ਗਈ ਹੈ।

ਇਹ ਵੀ ਪੜ੍ਹੋ: ਅਮਰੀਕਨ ਸਿੱਖ ਮੇਅਰ ਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵਧਾਈ ਗਈ ਸੁਰੱਖਿਆ

ਬਾਈਡੇਨ ਨੇ ਆਪਣੇ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਦੇ ਹਿੱਸੇ ਵਜੋਂ ਜਾਰਡਨ ਦਾ ਦੌਰਾ ਵੀ ਕਰਨਾ ਸੀ, ਪਰ ਵਾਸ਼ਿੰਗਟਨ ਤੋਂ ਰਵਾਨਾ ਹੋਣ ਪਹਿਲਾਂ ਅਰਬ ਨੇਤਾਵਾਂ ਨਾਲ ਉਨ੍ਹਾਂ ਦੀ ਮੁਲਾਕਾਤ ਰੱਦ ਹੋ ਗਈ, ਜਿਸ ਨਾਲ ਉਨ੍ਹਾਂ ਨੂੰ ਆਹਮੋ-ਸਾਹਮਣੇ ਦੀ ਮੀਟਿੰਗ ਦਾ ਮੌਕਾ ਨਹੀਂ ਮਿਲ ਸਕਿਆ, ਜਿਸ ਨੂੰ ਉਹ ਇਸ ਮੁਸ਼ਕਲ ਪਲ ਨਾਲ ਨਜਿੱਠਣ ਲਈ ਮਹੱਤਵਪੂਰਨ ਮੰਨਦੇ ਹਨ।

ਇਹ ਵੀ ਪੜ੍ਹੋ: ਗਾਜ਼ਾ ਦੇ ਹਸਪਤਾਲ 'ਚ ਧਮਾਕਾ, ਸੈਂਕੜੇ ਲੋਕਾਂ ਦੀ ਮੌਤ, ਹਮਾਸ ਤੇ ਇਜ਼ਰਾਈਲ ਨੇ ਇਕ-ਦੂਜੇ ਸਿਰ ਮੜੇ ਦੋਸ਼

ਬਾਈਡੇਨ ਹੁਣ ਸਿਰਫ਼ ਤੇਲ ਅਵੀਵ ਵਿੱਚ ਰੁਕਣਗੇ, ਜਿੱਥੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਦੇ, ਗਾਜ਼ਾ ਵਿੱਚ ਮਨੁੱਖੀ ਸਹਾਇਤਾ ਲਈ ਇੱਕ ਰਸਤਾ ਪ੍ਰਦਾਨ ਕਰਾਉਣ 'ਤੇ ਜ਼ੋਰ ਦੇਣ ਦੀ ਸੰਭਾਵਨਾ ਹੈ। 7 ਅਕਤੂਬਰ ਨੂੰ ਹਮਾਸ ਦੇ ਹਮਲਿਆਂ ਦੇ ਜਵਾਬ ਵਿੱਚ ਇਜ਼ਰਾਈਲ, ਗਾਜ਼ਾ ਉੱਤੇ ਸੰਭਾਵਿਤ ਜ਼ਮੀਨੀ ਹਮਲੇ ਦੀ ਤਿਆਰੀ ਕਰ ਰਿਹਾ ਹੈ। ਹਮਾਸ ਦੇ ਹਮਲੇ ਵਿੱਚ 1,400 ਇਜ਼ਰਾਈਲੀ ਨਾਗਰਿਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਜੰਮੂ 'ਚ ਕੌਮਾਂਤਰੀ ਸਰਹੱਦ ਨੇੜੇ ਪਾਕਿ ਰੇਂਜਰਾਂ ਨੇ ਕੀਤੀ ਗੋਲੀਬਾਰੀ, BSF ਦੇ 2 ਜਵਾਨ ਹੋਏ ਜ਼ਖ਼ਮੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News