ਬਾਈਡੇਨ ਨੇ ਗੁਪਤ ਸੂਚੀ ਤੋਂ ਹਟਾਏ 11 ਸਤੰਬਰ ਦੇ ਹਮਲੇ ਦੇ ਦਸਤਾਵੇਜ

Sunday, Sep 05, 2021 - 03:26 AM (IST)

ਵਾਸ਼ਿੰਗਟਨ - ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਨੇ 11 ਸਤੰਬਰ 2001 ਨੂੰ ਹੋਏ ਅੱਤਵਾਦੀ ਹਮਲੇ ਨਾਲ ਸਬੰਧਤ ਕੁਝ ਦਸਤਾਵੇਜ ਗੁਪਤ ਸੂਚੀ ਤੋਂ ਹਟਾਉਣ ਦਾ ਨਿਰਦੇਸ਼ ਦਿੱਤਾ ਹੈ। ਸਰਕਾਰ ਦਾ ਇਹ ਫੈਸਲਾ ਉਨ੍ਹਾਂ ਪੀਡ਼ਿਤਾਂ ਦੇ ਪਰਿਵਾਰਾਂ ਲਈ ਮਦਦਗਾਰ ਹੋਵੇਗਾ ਜੋ ਸਊਦੀ ਅਰਬ ਦੀ ਸਰਕਾਰ ਦੇ ਖਿਲਾਫ ਆਪਣੇ ਦੋਸ਼ਾਂ ਦੇ ਸੰਬੰਧ ’ਚ ਲੰਮੇਂ ਸਮੇਂ ਤੋਂ ਰਿਕਾਰਡ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ - ਅਮਰੀਕਾ ਦੁਆਰਾ ਕੋਸੋਵੋ ਦੇਸ਼ ਦੀ ਫਾਈਜ਼ਰ ਵੈਕਸੀਨ ਦੀਆਂ 5 ਲੱਖ ਖੁਰਾਕਾਂ ਨਾਲ ਸਹਾਇਤਾ

ਇਹ ਨਿਰਦੇਸ਼ 11 ਸਤੰਬਰ ਦੇ ਅੱਤਵਾਦੀ ਹਮਲੇ ਦੀ ਘਟਨਾ ਦੇ 20 ਸਾਲ ਪੂਰਾ ਹੋਣ ਤੋਂ ਸਿਰਫ਼ ਇਕ ਹਫ਼ਤਾ ਪਹਿਲਾਂ ਆਇਆ ਹੈ ਅਤੇ ਇਨ੍ਹਾਂ ਦਸਤਾਵੇਜਾਂ ਨੂੰ ਜਨਤਕ ਕਰਨ ਦੀ ਮੰਗ ਨੂੰ ਲੈ ਕੇ ਵਰ੍ਹਿਆਂ ਤੋਂ ਪੀਡ਼ਤਾਂ ਦੇ ਪਰਿਵਾਰ ਅਤੇ ਸਰਕਾਰ ਦਰਮਿਆਨ ਟਕਰਾਅ ਚੱਲ ਰਿਹਾ ਸੀ। ਬਾਈਡੇਨ ਨੇ ਸ਼ੁੱਕਰਵਾਰ ਨੂੰ ਦਸਤਾਵੇਜਾਂ ਨੂੰ ਗੁਪਤ ਸੂਚੀ ਤੋਂ ਹਟਾਉਣ ਦਾ ਨਿਰਦੇਸ਼ ਦਿੱਤਾ ਅਤੇ ਉਨ੍ਹਾਂ ਨੇ ਵਾਅਦਾ ਕੀਤਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਇਸ ਭਾਈਚਾਰੇ ਦੇ ਮੈਂਬਰਾਂ ਦੇ ਨਾਲ ਸਨਮਾਨ ਪੂਰਵਕ ਜੁੜਣਾ ਜਾਰੀ ਰੱਖੇਗਾ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 


Inder Prajapati

Content Editor

Related News