ਬਾਈਡੇਨ ਦੀ ਖੁਫੀਆ ਮੁਖੀ ਦਾ ਚੀਨ ਵਿਰੁੱਧ ਹਮਲਾਵਰ ਰਵੱਈਆ ਅਪਣਾਉਣ ਦਾ ਐਲਾਨ
Thursday, Jan 21, 2021 - 09:26 PM (IST)
ਇੰਟਰਨੈਸ਼ਨਲ ਡੈਸਕ-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਚੀਨ ਦੀਆਂ ਮੁਸ਼ਕਲਾਂ ਵਧਾ ਸਕਦੇ ਹਨ। ਜੋ ਬਾਈਡੇਨ ਵੱਲੋਂ ਖੁਫੀਆ ਮੁਖੀ ਦੇ ਤੌਰ ’ਤੇ ਐਵਰਿਲ ਹੇਨਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਚੀਨ ਵੱਲੋਂ ਮਿਲ ਰਹੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਹਮਲਾਵਰ ਰਵੱਈਆ ਅਪਣਾਏ ਜਾਣ ਦਾ ਸਮਰਥਨ ਕਰਦੀ ਹੈ। ਇਸ ਤੋਂ ਪਹਿਲਾਂ ਡੋਨਾਲਡ ਟਰੰਪ ਪ੍ਰਸ਼ਾਸਨ ਵੀ ਚੀਨ ਦੇ ਪ੍ਰਤੀ ਸਖਤ ਰਵੱਈਆ ਅਪਣਾ ਚੁੱਕੇ ਹਨ ਜਿਸ ਕਾਰਣ ਚੀਨ ਨੂੰ ਕਈ ਪਾਬੰਦੀਆਂ ਝੇਲਣੀਆਂ ਪਈਆਂ। ਐਰਵਿਲ ਨੇ ਚੀਨ ਨੂੰ ਅਮਰੀਕਾ ਦੀ ਸੁਰੱਖਿਆ ਅਤੇ ਖੁਸ਼ਹਾਲੀ ਲਈ ਖਤਰਾ ਦੱਸਦੇ ਹੋਏ ਕਿਹਾ ਕਿ ਬੀਜਿੰਗ ਵੱਲੋਂ ਮਿਲ ਰਹੀਆਂ ਚੁਣੌਤੀਆਂ ਦਾ ਹਮਲਾਵਰਤਾ ਨਾਲ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ -ਭਾਰਤ ਨੇ ਕੋਵਿਡ-19 ਦੀਆਂ ਲੱਖ ਤੋਂ ਵਧੇਰੇ ਖੁਰਾਕਾਂ ਬੰਗਲਾਦੇਸ਼ ਨੂੰ ਸੌਂਪੀਆਂ
ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਅਹੁਦੇ ਲਈ ਕਨਫਰਮੇਸ਼ਨ ਦੌਰਾਨ ਐਵਰਿਲ ਨੇ ਕਿਹਾ ਕਿ ਚੀਨ ਨੂੰ ਲੈ ਕੇ ਅਮਰੀਕਾ ਦੇ ਰਵੱਈਏ ਨੂੰ ਹੁਣ ਬਦਲਣਾ ਹੋਵੇਗਾ ਤਾਂ ਕਿ ਚੀਨ ਦੀ ਦਾਅਵੇਦਾਰੀ ਅਤੇ ਹਮਲਾਵਰਤਾ ਦਾ ਸਾਹਮਣਾ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਚੀਨ ਸਾਡੀ ਸੁਰੱਖਿਆ, ਖੁਸ਼ਹਾਲੀ ਅਤੇ ਕਈ ਹੋਰ ਮਾਮਲਿਆਂ ਲਈ ਚੁਣੌਤੀ ਹੈ ਇਸ ਲਈ ਅਸੀਂ ਜਿੰਨਾਂ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਾਂ ਉਸ ਨਾਲ ਨਜਿੱਠਣ ਲਈ ਹਮਲਾਵਰ ਰਵੱਈਆ ਅਪਣਾਉਣਾ ਜ਼ਰੂਰੀ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਚੀਨ ਨੂੰ ਜਾਸੂਸੀ ਦੀ ਆਦਤ ਹੈ ਪਰ ਅਸੀਂ ਉਸ ਨੂੰ ਕਿਸੇ ਵੀ ਤਰ੍ਹਾਂ ਨਾਲ ਗੈਰ-ਕਾਨੂੰਨੀ ਕਾਰਵਾਈ ਕਰਨ ਤੋਂ ਰੋਕਾਂਗੇ।
ਇਹ ਵੀ ਪੜ੍ਹੋ -ਸਹੁੰ ਚੁੱਕਣ ਤੋਂ ਪਹਿਲਾਂ ਹੈਰਿਸ ਨੇ ਕੀਤਾ ਮਾਂ ਨੂੰ ਯਾਦ, ਕਿਹਾ-ਉਨ੍ਹਾਂ ਦੀ ਵਜ੍ਹਾ ਨਾਲ ਅੱਜ ਇਸ ਮੁਕਾਮ ਤੱਕ ਪਹੁੰਚੀ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।