ਮਾਸਕੋ ''ਚ ਅਮਰੀਕੀ ਰਿਪੋਰਟਰ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਬਾਈਡੇਨ ਦਾ ਰੂਸ ਨੂੰ ਸੰਦੇਸ਼
Friday, Mar 31, 2023 - 10:01 PM (IST)
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਸ਼ੁੱਕਰਵਾਰ ਰੂਸ ਨੂੰ ਅਪੀਲ ਕੀਤੀ ਕਿ ਉਹ ਜਾਸੂਸੀ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ 'ਵਾਲ ਸਟਰੀਟ ਜਰਨਲ' ਅਖ਼ਬਾਰ ਦੇ ਪੱਤਰਕਾਰ ਇਵਾਨ ਗੇਰਸ਼ਕੋਵਿਚ ਨੂੰ ਰਿਹਾਅ ਕਰੇ। ਹਾਲਾਂਕਿ ਅਖ਼ਬਾਰ ਨੇ ਗੇਰਸ਼ਕੋਵਿਚ 'ਤੇ ਲੱਗੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਜਦੋਂ ਸ਼ੁੱਕਰਵਾਰ ਸਵੇਰੇ ਵ੍ਹਾਈਟ ਹਾਊਸ 'ਚ ਪੱਤਰਕਾਰਾਂ ਨੇ ਬਾਈਡੇਨ ਨੂੰ ਪੁੱਛਿਆ ਕਿ ਉਹ ਗੇਰਸ਼ਕੋਵਿਚ ਦੀ ਗ੍ਰਿਫ਼ਤਾਰੀ ਬਾਰੇ ਰੂਸ ਨੂੰ ਕੀ ਸੰਦੇਸ਼ ਭੇਜਣਾ ਚਾਹੁੰਦੇ ਹਨ ਤਾਂ ਉਨ੍ਹਾਂ ਕਿਹਾ, "ਉਨ੍ਹਾਂ ਨੂੰ ਛੱਡ ਦਿਓ।"
ਇਹ ਵੀ ਪੜ੍ਹੋ : ਡਿਊਟੀ ਤੋਂ ਪਰਤ ਰਹੀ ਮਹਿਲਾ ਪੁਲਸ ਮੁਲਾਜ਼ਮ ਦੀ ਦਰਦਨਾਕ ਮੌਤ, 2 ਮਹੀਨੇ ਪਹਿਲਾਂ ਕੈਨੇਡਾ 'ਚ ਹੋਇਆ ਸੀ ਵਿਆਹ
ਸ਼ੀਤ ਯੁੱਧ ਤੋਂ ਬਾਅਦ ਪਹਿਲੀ ਵਾਰ ਰੂਸ ਨੇ ਕਿਸੇ ਅਮਰੀਕੀ ਪੱਤਰਕਾਰ ਨੂੰ ਜਾਸੂਸੀ ਦੇ ਦੋਸ਼ 'ਚ ਕੀਤਾ ਗ੍ਰਿਫ਼ਤਾਰ
ਰੂਸ ਦੀ ਸੰਘੀ ਸੁਰੱਖਿਆ ਸੇਵਾ ਨੇ ਅਮਰੀਕੀ ਨਾਗਰਿਕ ਗੇਰਸ਼ਕੋਵਿਚ 'ਤੇ ਗੁਪਤ ਸੂਚਨਾ ਹਾਸਲ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਸ਼ੀਤ ਯੁੱਧ ਤੋਂ ਬਾਅਦ ਪਹਿਲੀ ਵਾਰ ਕਿਸੇ ਅਮਰੀਕੀ ਪੱਤਰਕਾਰ ਨੂੰ ਜਾਸੂਸੀ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੌਰਾਨ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅਫ਼ਰੀਕੀ ਦੇਸ਼ ਜ਼ਾਂਬੀਆ ਦੇ ਲੁਸਾਕਾ ਵਿੱਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਗੇਰਸ਼ਕੋਵਿਚ ਦੀ ਗ੍ਰਿਫ਼ਤਾਰੀ ਨੂੰ ਲੈ ਕੇ ‘ਡੂੰਘੀ ਚਿੰਤਾ’ ਵਿੱਚ ਹੈ। ਹੈਰਿਸ ਨੇ ਕਿਹਾ, “ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਅਸੀਂ ਪੱਤਰਕਾਰਾਂ 'ਤੇ ਜਬਰ ਦੀ ਨਿੰਦਾ ਕਰਦੇ ਰਹਾਂਗੇ।"
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।