ਦਬਾਅ ਵਿਚਾਲੇ ਗਰਭਪਾਤ ਸਬੰਧੀ ਹੁਕਮਾਂ ''ਤੇ ਦਸਤਖਤ ਕਰਨਗੇ ਬਾਈਡੇਨ

07/08/2022 8:23:22 PM

ਵਾਸ਼ਿੰਗਟਨ-ਵ੍ਹਾਈਟ ਹਾਊਸ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਗਰਭਪਾਤ ਦੀ ਵਿਵਸਥਾ ਦੀ ਰੱਖਿਆ ਲਈ ਸ਼ੁੱਕਰਵਾਰ ਨੂੰ ਕਾਰਵਾਈ ਕਰਨਗੇ। ਦੋ ਹਫ਼ਤੇ ਪਹਿਲਾਂ ਸੁਪਰੀਮ ਕੋਰਟ ਨੇ ਗਰਭਪਾਤ ਦੇ ਸਬੰਧ 'ਚ ਸੰਵੈਧਾਨਿਕ ਅਧਿਕਾਰ ਨੂੰ ਖਤਮ ਕਰ ਦਿੱਤਾ ਸੀ ਅਤੇ ਉਸ ਤੋਂ ਬਾਅਦ ਰਾਸ਼ਟਰਪਤੀ ਨੂੰ ਆਪਣੀ ਡੈਮੋਕ੍ਰੇਟਿਕ ਪਾਰਟੀ ਦੇ ਸਹਿਯੋਗੀਆਂ ਦੇ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵ੍ਹਾਈਟ ਹਾਊਸ ਨੇ ਕਿਹਾ ਕਿ ਬਾਈਡੇਨ ਸ਼ੁੱਕਰਵਾਰ ਨੂੰ ਸਵੇਰੇ 'ਪ੍ਰਜਨਨ ਸਿਹਤ ਸੇਵਾਵਾਂ ਤੱਕ ਪਹੁੰਚ ਦੀ ਰੱਖਿਆ' ਦੇ ਮੁੱਦੇ 'ਤੇ ਟਿੱਪਣੀ ਕਰਨਗੇ।

ਇਹ ਵੀ ਪੜ੍ਹੋ : ਸ਼੍ਰੀ ਅਮਰਨਾਥ ਗੁਫਾ ਨੇੜੇ ਫਟਿਆ ਬੱਦਲ, 5 ਲੋਕਾਂ ਦੀ ਮੌਤ (ਵੀਡੀਓ)

ਬਾਈਡੇਨ ਤੋਂ ਕਾਰਵਾਈ ਦੀ ਉਮੀਦ ਕੀਤੀ ਜਾ ਰਹੀ ਹੈ ਤਾਂ ਕਿ ਉਨ੍ਹਾਂ ਸੰਭਾਵਿਤ ਸਜ਼ਾ 'ਚ ਕਮੀ ਕੀਤੀ ਜਾ ਸਕੇ ਜਿਨ੍ਹਾਂ ਦਾ ਸਾਹਮਣਾ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਗਰਭਪਾਤ ਦੀ ਮੰਗ ਕਰਨ ਵਾਲੀਆਂ ਮਹਿਲਾਵਾਂ ਨੂੰ ਕਰਨਾ ਪੈ ਸਕਦਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਬਾਈਡੇਨ ਨਿਆਂ ਅਤੇ ਸਿਹਤ ਅਤੇ ਮਨੁੱਖੀ ਸੇਵਾ ਵਿਭਾਗਾਂ ਨੂੰ ਜ਼ਰੂਰੀ ਹੁਕਮ ਦੇਣਗੇ। ਬਾਈਡੇਨ ਵੱਲੋਂ ਕਾਰਜਕਾਰੀ ਹੁਕਮ ਰਾਹੀਂ ਵੱਖ-ਵੱਖ ਏਜੰਸੀਆਂ ਨੂੰ ਇਹ ਹੁਕਮ ਦਿੱਤੇ ਜਾਣ ਦੀ ਸੰਭਾਵਨਾ ਹੈ ਕਿ ਉਹ ਡਾਕਟਰੀ ਸੇਵਾਵਾਂ ਦੇਣ ਵਾਲੇ ਅਤੇ ਬੀਮਾਕਰਤਾਵਾਂ ਨੂੰ ਸਿੱਖਿਅਤ ਕਰਨ ਲਈ ਕੰਮ ਕਰਨ ਕਿ ਉਨ੍ਹਾਂ ਨੂੰ ਕਿਵੇਂ ਅਤੇ ਕਦੋ ਅਧਿਕਾਰੀਆਂ ਨੂੰ ਮਰੀਜ਼ਾਂ ਦੀ ਜਾਣਕਾਰੀ ਸਾਂਝੀ ਕਰਨ ਦੀ ਲੋੜ ਹੈ।

ਇਸ ਦਾ ਮਕੱਸਦ ਉਨ੍ਹਾਂ ਮਹਿਲਾਵਾਂ ਦੀ ਰੱਖਿਆ ਕਰਨ ਦੀ ਕੋਸ਼ਿਸ਼ ਹੈ ਜੋ ਗਰਭਪਾਤ ਸੇਵਾਵਾਂ ਦੀ ਭਾਲ ਕਰ ਰਹੀਆਂ ਹਨ ਜਾਂ ਇਸ ਦੀ ਵਰਤੋਂ ਕਰਨ ਵਾਲੀਆਂ ਹਨ। ਰਾਸ਼ਟਰਪਤੀ ਸੰਘੀ ਵਪਾਰ ਕਮਿਸ਼ਨ ਤੋਂ ਆਨਲਾਈਨ ਜਾਣਕਾਰੀ ਮੰਗਣ ਵਾਲਿਆਂ ਦੀ ਗੁਪਤਤਾ ਦੀ ਰੱਖਿਆ ਲਈ ਕਦਮ ਚੁੱਕਣ ਨੂੰ ਵੀ ਕਹਿਣਗੇ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਬਾਈਡੇਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਕਾਂਗਰਸ ਦੀ ਕਾਰਵਾਈ ਦੇ ਬਿਨਾਂ ਗਰਭਪਾਤ ਅਧਿਕਾਰਾਂ ਨੂੰ ਕਾਰਜਕਾਰੀ ਕਾਰਵਾਈ ਰਾਹੀਂ ਸੁਰੱਖਿਅਤ ਰੱਖਣ ਦੀ ਉਨ੍ਹਾਂ ਦੀ ਇਕ ਸੀਮਤ ਸਮਰੱਥਾ ਹੈ।

ਇਹ ਵੀ ਪੜ੍ਹੋ : ਡਾਲਰ ਦੇ ਮੁਕਾਬਲੇ 20 ਸਾਲ ਦੇ ਹੇਠਲੇ ਪੱਧਰ 'ਤੇ ਪਹੁੰਚਿਆ ਯੂਰੋ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


Karan Kumar

Content Editor

Related News