Iran-Israel War: ਬਾਈਡੇਨ ਦੀ ਇਜ਼ਰਾਈਲ ਨੂੰ ਅਪੀਲ, ਆਮ ਨਾਗਰਿਕਾਂ ਨੂੰ ਨਾ ਪੁੱਜੇ ਨੁਕਸਾਨ
Saturday, Oct 05, 2024 - 04:05 PM (IST)
ਵਾਸ਼ਿੰਗਟਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਸ਼ੁੱਕਰਵਾਰ ਨੂੰ ਦੁਹਰਾਇਆ ਕਿ ਇਜ਼ਰਾਈਲ ਨੂੰ ਹਿਜ਼ਬੁੱਲਾ ਵਰਗੇ ਅੱਤਵਾਦੀ ਸਮੂਹਾਂ ਦੇ ਖਿਲਾਫ ਲੜਨ ਅਤੇ ਆਪਣੀ ਰੱਖਿਆ ਕਰਨ ਦਾ ਅਧਿਕਾਰ ਹੈ, ਪਰ ਉਸ ਨੂੰ ਅਜਿਹੀਆਂ ਕਾਰਵਾਈਆਂ ਦੌਰਾਨ ਇਹ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਇਸ ਨਾਲ ਆਮ ਨਾਗਰਿਕਾਂ ਨੂੰ ਘੱਟ ਤੋਂ ਘੱਟ ਨੁਕਸਾਨ ਪਹੁੰਚੇ। ਬਾਈਡੇਨ ਨੇ ਵ੍ਹਾਈਟ ਹਾਊਸ ਦੀ ਇੱਕ ਪ੍ਰੈਸ ਬ੍ਰੀਫਿੰਗ ਵਿੱਚ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਜੋ ਕੁਝ ਹੋ ਰਿਹਾ ਹੈ, ਉਹ ਮੱਧ ਪੂਰਬ ਨੂੰ ਇੱਕ ਪੂਰੇ ਖੇਤਰੀ ਯੁੱਧ ਦੇ ਨੇੜੇ ਲਿਜਾ ਰਿਹਾ ਹੈ।
ਇਹ ਵੀ ਪੜ੍ਹੋ: 6 ਮਹੀਨੇ ਦੇ ਬੱਚੇ ਨੂੰ ਚੂਹੇ ਦੇ ਕੱਟਣ 'ਤੇ ਪਿਓ ਨੂੰ ਹੋਈ ਜੇਲ੍ਹ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਉਨ੍ਹਾਂ ਦਲੀਲ ਦਿੱਤੀ ਕਿ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਅਮਰੀਕੀ ਰਣਨੀਤੀ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਸਮੇਤ ਦੁਨੀਆ ਭਰ ਦੇ ਅਮਰੀਕਾ ਦੇ ਸਹਿਯੋਗੀਆਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ, 'ਇਜ਼ਰਾਈਲ ਨੂੰ ਆਪਣੇ ਉੱਪਰ ਨਾ ਸਿਰਫ਼ ਈਰਾਨੀਆਂ ਵੱਲੋਂ ਸਗੋਂ ਹਿਜ਼ਬੁੱਲਾ ਤੋਂ ਲੈ ਕੇ ਹੂਤੀਆਂ ਵੱਲੋਂ ਹੋਣ ਵਾਲੇ ਹਮਲਿਆਂ ਦਾ ਜਵਾਬ ਦੇਣ ਦਾ ਪੂਰਾ ਅਧਿਕਾਰ ਹੈ, ਪਰ ਅਸਲੀਅਤ ਇਹ ਹੈ ਕਿ ਉਨ੍ਹਾਂ ਨੂੰ ਇਹ ਧਿਆਨ ਵਿਚ ਰੱਖਣ ਦੀ ਲੋੜ ਹੈ ਕਿ ਇਸ ਵਿਚ ਆਮ ਨਾਗਰਿਕਾਂ ਨੂੰ ਘੱਟ ਤੋਂ ਘੱਟ ਨੁਕਸਾਨ ਹੋਵੇ ਅਤੇ ਇਸ ਲਈ ਬਹੁਤ ਸਾਵਧਾਨ ਰਹਿਣਾ ਹੋਵੇਗਾ।'
ਇਹ ਵੀ ਪੜ੍ਹੋ: ਕੈਨੇਡਾ ਨੇ ਭਾਰਤ ਖ਼ਿਲਾਫ਼ ਕਥਿਤ ਵਿਦੇਸ਼ੀ ਦਖਲਅੰਦਾਜ਼ੀ ਦੀ ‘ਵੱਖਰੀ’ ਜਾਂਚ ਕੀਤੀ ਸ਼ੁਰੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8