ਟਰੰਪ ਦੇ ਸਹੁੰ ਚੁੱਕ ਸਮਾਗਮ ''ਚ ਸ਼ਾਮਲ ਹੋਣਗੇ ਜੋਅ ਬਾਈਡੇਨ: ਵ੍ਹਾਈਟ ਹਾਊਸ

Tuesday, Nov 26, 2024 - 06:28 PM (IST)

ਟਰੰਪ ਦੇ ਸਹੁੰ ਚੁੱਕ ਸਮਾਗਮ ''ਚ ਸ਼ਾਮਲ ਹੋਣਗੇ ਜੋਅ ਬਾਈਡੇਨ: ਵ੍ਹਾਈਟ ਹਾਊਸ

ਵਾਸ਼ਿੰਗਟਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਆਪਣੇ ਵਾਅਦੇ ਮੁਤਾਬਕ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਅਹੁਦੇ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ। ਅਮਰੀਕੀ ਰਾਸ਼ਟਰਪਤੀ ਦਫਤਰ 'ਵਾਈਟ ਹਾਊਸ' ਦੇ ਸੀਨੀਅਰ ਡਿਪਟੀ ਪ੍ਰੈੱਸ ਸਕੱਤਰ ਐਂਡਰਿਊ ਬੇਟਸ ਨੇ ਸੋਮਵਾਰ ਨੂੰ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਦੀ 25% ਟੈਰਿਫ ਯੋਜਨਾ 'ਤੇ ਬੋਲੇ ਕੈਨੇਡੀਅਨ ਨੇਤਾ ਜਗਮੀਤ ਸਿੰਘ

ਉਨ੍ਹਾਂ ਕਿਹਾ, ''ਰਾਸ਼ਟਰਪਤੀ ਨੇ ਵਾਅਦਾ ਕੀਤਾ ਸੀ ਕਿ ਜੋ ਵੀ ਚੋਣ ਜਿੱਤੇਗਾ, ਉਹ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣਗੇ। ਉਹ ਅਤੇ ਉਨ੍ਹਾਂ ਦੀ ਪਤਨੀ ਇਸ ਵਾਅਦੇ ਦਾ ਸਨਮਾਨ ਕਰਨਗੇ ਅਤੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ।'' ਉਨ੍ਹਾਂ ਕਿਹਾ ਕਿ ਬਾਈਡੇਨ ਇਸ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦਾ ਇਕ ਮਹੱਤਵਪੂਰਨ ਪ੍ਰਦਰਸ਼ਨ ਮੰਨਦੇ ਹਨ। ਜ਼ਿਕਰਯੋਗ ਹੈ ਕਿ ਟਰੰਪ ਦਾ ਸਹੁੰ ਚੁੱਕ ਸਮਾਗਮ 20 ਜਨਵਰੀ 2025 ਨੂੰ ਹੋਵੇਗਾ।

ਇਹ ਵੀ ਪੜ੍ਹੋ : ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਟਰੰਪ ਨੇ ਕੈਨੇਡਾ, ਮੈਕਸੀਕੋ ਤੇ ਚੀਨ ਦੀ ਵਧਾਈ Tension, ਕਰ'ਤਾ ਇਹ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News