ਬਾਈਡੇਨ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਵਜੋਂ ਦੇਣਗੇ ਆਪਣਾ ਆਖਰੀ ਭਾਸ਼ਣ
Saturday, Jan 11, 2025 - 01:07 PM (IST)
ਵਾਸ਼ਿੰਗਟਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਤੋਂ 5 ਦਿਨ ਪਹਿਲਾਂ ਬੁੱਧਵਾਰ ਨੂੰ ਓਵਲ ਦਫ਼ਤਰ ਤੋਂ ਵਿਦਾਇਗੀ ਭਾਸ਼ਣ ਦੇਣਗੇ। 20 ਜਨਵਰੀ ਨੂੰ ਅਹੁਦਾ ਛੱਡਣ ਤੋਂ ਪਹਿਲਾਂ ਇਹ ਰਾਸ਼ਟਰਪਤੀ ਵਜੋਂ ਅਮਰੀਕੀਆਂ ਅਤੇ ਦੁਨੀਆ ਭਰ ਦੇ ਲੋਕਾਂ ਲਈ ਬਾਈਡੇਨ ਦਾ ਆਖਰੀ ਭਾਸ਼ਣ ਹੋਵੇਗਾ, ਜੋ ਕਿ ਰਾਤ 8 ਵਜੇ ਸ਼ੁਰੂ ਹੋਵੇਗਾ। ਉਹ ਸੋਮਵਾਰ ਨੂੰ ਵਿਦੇਸ਼ ਮੰਤਰਾਲਾ ਵਿੱਚ ਆਪਣੇ ਕਾਰਜਕਾਲ ਦੀ ਵਿਦੇਸ਼ ਨੀਤੀ 'ਤੇ ਕੇਂਦ੍ਰਿਤ ਭਾਸ਼ਣ ਦੇਣਗੇ।
ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੇਰਨ ਜੀਨ-ਪੀਅਰੇ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਬਾਈਡੇਨ ਸੋਮਵਾਰ ਨੂੰ ਆਪਣੇ ਭਾਸ਼ਣ ਵਿੱਚ "ਆਪਣੇ 50 ਸਾਲਾਂ ਤੋਂ ਵੱਧ ਦੇ ਜਨਤਕ ਜੀਵਨ" 'ਤੇ ਗੱਲ ਕਰਨਗੇ। ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ਵਿਚਕਾਰ ਹੋਈ 'ਡਿਬੇਟ' ਵਿਚ ਬਾਈਡੇਨ (82) ਦਾ ਪ੍ਰਦਰਸ਼ਨ ਕੁੱਝ ਖਾਸ ਨਹੀਂ ਸੀ, ਜਿਸ ਤੋਂ ਬਾਅਦ ਹੀ ਉਨ੍ਹਾਂ ਦੀ ਪਾਰਟੀ ਦੇ ਮੈਂਬਰ ਬਾਈਡੇਨ ਦੇ ਇਸ ਅਹੁਦੇ ਦੀ ਦੌੜ ਤੋਂ ਹਟਣ ਦੀ ਗੱਲ ਕਰਨ ਲੱਗੇ ਸਨ ਅਤੇ ਅੰਤ ਵਿੱਚ ਬਾਈਡੇਨ ਨੇ ਟਰੰਪ ਦੇ ਖਿਲਾਫ ਅਮਰੀਕੀ ਰਾਸ਼ਟਰਪਤੀ ਦੀ ਦੌੜ ਤੋਂ ਪਿੱਛੇ ਹਟਣ ਦਾ ਫੈਸਲਾ ਕੀਤਾ ਸੀ। ਬਾਈਡੇਨ ਦੀ ਥਾਂ 'ਤੇ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੂੰ ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਇਆ ਗਿਆ ਸੀ। ਹਾਲਾਂਕਿ, ਉਨ੍ਹਾਂ ਨੂੰ ਟਰੰਪ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: ਟਰੰਪ ਸਜ਼ਾ ਪਾਉਣ ਵਾਲੇ ਅਮਰੀਕੀ ਇਤਿਹਾਸ ਦੇ ਪਹਿਲੇ ਰਾਸ਼ਟਰਪਤੀ ਬਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8