ਨਾਈਜੀਰੀਆ 'ਚ ਵਾਪਰਿਆ ਭਿਆਨਕ ਹਾਦਸਾ, ਬੱਸ ਤੇ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ ਹੋਈ 10 ਲੋਕਾਂ ਦੀ ਮੌਤ

01/20/2024 4:33:51 AM

ਇੰਟਰਨੈਸ਼ਨਲ ਡੈਸਕ- ਨਾਈਜੀਰੀਆ ਦੇ ਉੱਤਰੀ ਪ੍ਰਾਂਤ ਜਿਗਾਵਾ 'ਚ ਇਕ ਬੱਸ ਅਤੇ ਇਕ ਕਾਰ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖਮੀ ਹੋ ਗਏ। 

ਜਿਗਾਵਾ ਸੜਕ ਸੁਰੱਖਿਆ ਕੋਰ ਦੇ ਅਧਿਕਾਰੀ ਇਬਰਾਹਿਮ ਯਾਹਿਆ ਨੇ ਦੱਸਿਆ ਰਿੰਗਿਮ ਇਲਾਕੇ 'ਚ ਵਾਪਰੀ ਇਹ ਹਾਦਸਾ ਗਲਤ ਤਰੀਕੇ ਨਾਲ ਓਵਰਟੇਕਿੰਗ ਕਰਨ ਕਾਰਨ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਇਹ ਹਾਦਸਾ ਵਾਪਰਿਆ ਹੈ, ਜਿਸ 'ਚ ਇਕ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। 

ਇਹ ਵੀ ਪੜ੍ਹੋ- ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਗੱਡੀ ਨਹਿਰ 'ਚ ਡਿੱਗੀ, 4 ਲੋਕਾਂ ਦੀ ਹੋਈ ਮੌਤ, 2 ਹੋਰ ਜ਼ਖਮੀ

ਉਨ੍ਹਾਂ ਅੱਗੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਵਾਹਨਾਂ ਨੂੰ ਬੁਰੀ ਤਰ੍ਹਾਂ ਅੱਗ ਲੱਗ ਗਈ, ਜਿਸ ਕਾਰਨ ਤਬਾਹੀ ਹੋਰ ਜ਼ਿਆਦਾ ਵਧ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Harpreet SIngh

This news is Content Editor Harpreet SIngh