ਸਿੱਪੀ ਗਿੱਲ ਨਾਲ ਕੈਨੇਡਾ 'ਚ ਵਾਪਰਿਆ ਭਿਆਨਕ ਹਾਦਸਾ, ਆਫ-ਰੋਡਿੰਗ ਦੌਰਾਨ ਪਲਟੀ ਉਸ ਦੀ 'Rubicon'

Wednesday, Jan 24, 2024 - 07:29 PM (IST)

ਸਿੱਪੀ ਗਿੱਲ ਨਾਲ ਕੈਨੇਡਾ 'ਚ ਵਾਪਰਿਆ ਭਿਆਨਕ ਹਾਦਸਾ, ਆਫ-ਰੋਡਿੰਗ ਦੌਰਾਨ ਪਲਟੀ ਉਸ ਦੀ 'Rubicon'

ਬ੍ਰਿਟਿਸ਼ ਕੋਲੰਬੀਆ- ਮਸ਼ਹੂਰ ਪੰਜਾਬੀ ਸਿੰਗਰ ਅਤੇ ਅਦਾਕਾਰ ਸਿੱਪੀ ਗਿੱਲ ਨਾਲ ਕੈਨੇਡਾ 'ਚ ਭਿਆਨਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਸ਼ਹਿਰ ਬ੍ਰਿਟਿਸ਼ ਕੋਲੰਬੀਆ 'ਚ ਉਸ ਦੀ ਗੱਡੀ 'ਰੂਬੀਕਾਨ' ਪਲਟ ਗਈ ਹੈ, ਜਿਸ ਦੀ ਵੀਡੀਓ ਉਸ ਨੇ ਆਪਣੇ ਸੋਸ਼ਲ ਮੀਡੀਆ ਆਕਾਊਂਟ 'ਤੇ ਸਾਂਝੀ ਕੀਤੀ ਹੈ। 

PunjabKesari

ਉਸ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਕੁਦਰਤੀ ਨਜ਼ਾਰਿਆਂ ਦਾ ਆਨੰਦ ਮਾਨਣ ਲਈ ਗਏ ਸਨ। ਇਸ ਦੌਰਾਨ ਉਸ ਦੇ ਦੋਸਤਾਂ ਨੇ ਆਪਣੇ ਕਮਰੇ 'ਚ ਰਹਿਣ ਦਾ ਫੈਸਲਾ ਕੀਤਾ, ਜਿਸ ਕਾਰਨ ਉਹ ਇਕੱਲਾ ਹੀ ਆਫ-ਰੋਡਿੰਗ ਲਈ ਨਿਕਲ ਗਿਆ। ਜਦੋਂ ਉਹ ਆਪਣੀ ਰੂਬੀਕਾਨ 'ਚ ਜਾ ਰਿਹਾ ਸੀ ਤਾਂ ਉਸ ਦੀ ਗੱਡੀ ਪਲਟ ਗਈ, ਜਿਸ ਕਾਰਨ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਉਸ ਦੀ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। 

PunjabKesari

ਇਸ ਤੋਂ ਬਾਅਦ ਉੱਥੋਂ ਗੁਜ਼ਰ ਰਹੇ ਇਕ ਅੰਗਰੇਜ਼ ਨੇ ਉਸ ਦੀ ਮਦਦ ਕੀਤੀ ਤੇ ਉਸ ਦੀ ਗੱਡੀ ਕੱਢਣ 'ਚ ਮਦਦ ਕੀਤੀ। ਇਸ ਹਾਦਸੇ ਬਾਰੇ ਉਸ ਅੰਗਰੇਜ਼ ਨੇ ਵੀ ਦੱਸਿਆ ਕਿ ਕੁਦਰਤੀ ਨਜ਼ਾਰਿਆਂ ਦਾ ਆਨੰਦ ਲੈਣ ਸਮੇਂ ਅਜਿਹੇ ਹਾਦਸੇ ਵਾਪਰਦੇ ਹੀ ਰਹਿੰਦੇ ਹਨ। 
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News