ਅਮਰੀਕੀ ਪ੍ਰਸ਼ਾਸਨ ਵੱਲੋਂ ਇਕ ਹੋਰ ਕਰਾਰਾ ਝਟਕਾ ! ਲੱਖਾਂ ਪ੍ਰਵਾਸੀਆਂ ਲਈ ਵੱਜੀ ਖ਼ਤਰੇ ਦੀ ਘੰਟੀ
Thursday, Oct 30, 2025 - 12:59 PM (IST)
ਵਾਸ਼ਿੰਗਟਨ (ਰਾਜ ਗੋਗਨਾ) : ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (Department of Homeland Security) ਨੇ ਇੱਕ ਵੱਡਾ ਐਲਾਨ ਕਰਦਿਆਂ ਵਿਦੇਸ਼ੀ ਕਾਮਿਆਂ ਲਈ ਵਰਕ ਪਰਮਿਟ ਦੀ ਆਟੋਮੈਟਿਕ ਐਕਸਟੈਂਸ਼ਨ (Automatic Extension) ਦੀ ਸਹੂਲਤ ਨੂੰ ਖ਼ਤਮ ਕਰ ਦਿੱਤਾ ਹੈ।
ਇਸ ਬਦਲਾਅ ਦਾ ਅਸਰ ਲੱਖਾਂ ਪ੍ਰਵਾਸੀਆਂ 'ਤੇ ਪੈਣ ਦੀ ਉਮੀਦ ਹੈ, ਖਾਸ ਕਰਕੇ ਭਾਰਤੀਆਂ 'ਤੇ, ਜੋ ਅਮਰੀਕਾ ਵਿੱਚ ਵਿਦੇਸ਼ੀ ਕਰਮਚਾਰੀਆਂ ਦਾ ਇੱਕ ਵੱਡਾ ਹਿੱਸਾ ਹਨ। ਵਿਭਾਗ ਦੇ ਬਿਆਨ ਅਨੁਸਾਰ, ਜਿਹੜੇ ਪ੍ਰਵਾਸੀ 30 ਅਕਤੂਬਰ, 2025 ਨੂੰ ਜਾਂ ਉਸ ਤੋਂ ਬਾਅਦ ਆਪਣੇ ਵਰਕ ਪਰਮਿਟ ਨੂੰ ਰਿਨਿਊ ਕਰਨ ਲਈ ਅਰਜ਼ੀ ਦੇਣਗੇ, ਉਨ੍ਹਾਂ ਨੂੰ ਹੁਣ ਆਟੋਮੈਟਿਕ ਐਕਸਟੈਂਸ਼ਨ ਨਹੀਂ ਮਿਲੇਗੀ। ਹਾਲਾਂਕਿ, ਜਿਹੜੇ ਵਰਕ ਪਰਮਿਟ ਇਸ ਤਾਰੀਖ ਤੋਂ ਪਹਿਲਾਂ ਵਧਾਏ ਗਏ ਹਨ, ਉਹ ਵੈਲਿਡ ਰਹਿਣਗੇ।
ਇਹ ਵੀ ਪੜ੍ਹੋ- ਜੰਗਬੰਦੀ ਤੋਂ ਬਾਅਦ ਦਾ ਸਭ ਤੋਂ ਵੱਡਾ ਹਮਲਾ ! 104 ਲੋਕਾਂ ਦੀ ਮੌਤ, ਸੈਂਕੜੇ ਹੋਰ ਜ਼ਖ਼ਮੀ
ਟਰੰਪ ਪ੍ਰਸ਼ਾਸਨ ਨੇ ਕਿਹਾ ਹੈ ਕਿ ਇਹ ਨਵਾਂ ਨਿਯਮ ਦੇਸ਼ ਨੂੰ ਸੁਰੱਖਿਅਤ ਰੱਖਣ ਅਤੇ ਰਾਸ਼ਟਰੀ ਸੁਰੱਖਿਆ ਦੀ ਰੱਖਿਆ ਲਈ ਮਜ਼ਬੂਤ ਜਾਂਚ 'ਤੇ ਕੇਂਦ੍ਰਿਤ ਹੈ। ਇਹ ਫੈਸਲਾ ਸਾਬਕਾ ਰਾਸ਼ਟਰਪਤੀ ਬਾਈਡਨ ਦੇ ਪ੍ਰਸ਼ਾਸਨ ਦੇ ਅਧੀਨ ਲਾਗੂ ਕੀਤੀ ਗਈ ਪਿਛਲੀ ਨੀਤੀ ਨੂੰ ਖਤਮ ਕਰਦਾ ਹੈ। ਬਾਈਡਨ ਪ੍ਰਸ਼ਾਸਨ ਦੀ ਨੀਤੀ ਤਹਿਤ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਵਰਕ ਪਰਮਿਟ ਦੀ ਮਿਆਦ ਪੁੱਗਣ ਤੋਂ ਬਾਅਦ ਵੀ 540 ਦਿਨਾਂ ਤੱਕ ਕੰਮ ਜਾਰੀ ਰੱਖਣ ਦੀ ਇਜਾਜ਼ਤ ਮਿਲ ਜਾਂਦੀ ਸੀ, ਬਸ਼ਰਤੇ ਉਨ੍ਹਾਂ ਨੇ ਸਮੇਂ ਸਿਰ ਨਵੀਨੀਕਰਨ ਲਈ ਅਰਜ਼ੀ ਦਿੱਤੀ ਹੋਵੇ।
