ਵੱਡੀ ਖ਼ਬਰ ; ਸਵਾਰੀਆਂ ਨਾਲ ਭਰੀ ਬੱਸ ਦਾ ਹੋਇਆ ਭਿਆਨਕ ਹਾਦਸਾ ! ਇਕ ਮਿੰਟ ''ਚ ਵਿਛ ਗਈਆਂ ਲਾਸ਼ਾਂ
Saturday, Jun 21, 2025 - 05:00 PM (IST)

ਇੰਟਰਨੈਸ਼ਨਲ ਡੈਸਕ- ਭਾਰਤ ਦੇ ਗੁਆਂਢੀ ਮੁਲਕ ਨੇਪਾਲ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਬੱਸ ਦੀ ਇਲੈਕਟ੍ਰਿਕ ਵਾਹਨ ਨਾਲ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ ਇਹ ਬੱ ਧਰਗੜੀ ਤੋਂ ਕਕਾਰਭਿੱਤਾ ਵੱਲ ਜਾ ਰਹੀ ਸੀ। ਇਸ ਦੌਰਾਨ ਇਸ ਦੀ ਚਿੱਟਵਾਂ ਜ਼ਿਲ੍ਹੇ 'ਚ ਸਵੇਰੇ ਕਰੀਬ 10.15 ਵਜੇ ਇਕ ਇਲੈਕਟ੍ਰਿਕ ਵਾਹਨ ਨਾਲ ਟੱਕਰ ਹੋ ਗਈ, ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਦੇ ਕਰੀਬ ਲੋਕ ਜ਼ਖ਼ਮੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ 'ਚ ਇਕ ਗਰਭਵਤੀ ਔਰਤ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ- ਅਮੀਰ ਪਿਓ ਦੀ ਵਿਗੜੀ ਹੋਈ ਔਲਾਦ ਦੀ ਗੰਦੀ ਕਰਤੂਤ ! ਇਕ-ਇਕ ਕਰ 10 ਔਰਤਾਂ ਨੂੰ ਕੀਤਾ ਬੇਹੋਸ਼, ਫ਼ਿਰ...
ਹਾਦਸੇ ਦੀ ਸੂਚਨਾ ਮਿਲਣ ਮਗਰੋਂ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਆ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ, ਜਦਕਿ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਫਿਲਹਾਲ ਇਹ ਹਾਦਸਾ ਕਿਉਂ ਹੋਇਆ, ਇਸ ਦੇ ਕਾਰਨਾਂ ਬਾਰੇ ਪਤਾ ਨਹੀਂ ਚੱਲ ਸਕਿਆ ਹੈ।
ਇਹ ਵੀ ਪੜ੍ਹੋ- Breaking News ; ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ ਏਅਰ ਇੰਡੀਆ ਦੇ ਅਧਿਕਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e