ਭਿਆਨਕ ਬੱਸ ਹਾਦਸੇ ਨੇ ਉਜਾੜ''ਤੇ ਕਈ ਘਰ ! ਐਂਬੂਲੈਂਸਾਂ ''ਚ ਭਰ-ਭਰ ਹਸਪਤਾਲ ਪਹੁੰਚਾਈਆਂ ਗਈਆਂ ਲਾਸ਼ਾਂ
Saturday, Aug 16, 2025 - 11:30 AM (IST)

ਇੰਟਰਨੈਸ਼ਨਲ ਡੈਸਕ- ਅਲਜੀਰੀਆ ਦੇਸ਼ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੀ ਰਾਜਧਾਨੀ ਅਲਜੀਅਰਸ ਵਿਖੇ ਇਕ ਭਿਆਨਕ ਬੱਸ ਹਾਦਸਾ ਵਾਪਰ ਗਿਆ ਹੈ, ਜਿਸ ਕਾਰਨ ਘੱਟੋ-ਘੱਟ 18 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ 9 ਹੋਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਅਲਜੀਅਰਜ਼ ਦੇ ਪੂਰਬ 'ਚ ਸਥਿਤ ਈ.ਐੱਲ. ਹਾਰਾਚ ਖੇਤਰ ਵਿੱਚ ਸ਼ੁੱਕਰਵਾਰ ਨੂੰ ਵਾਪਰਿਆ, ਜਦੋਂ ਇੱਕ ਯਾਤਰੀ ਬੱਸ ਪੁਲ ਤੋਂ ਨਦੀ ਵਿੱਚ ਜਾ ਡਿੱਗੀ, ਜਿਸ ਕਾਰਨ 18 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖਮੀ ਹੋ ਗਏ।
ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਅਲਜੀਰੀਆ ਦੀ ਸਿਵਲ ਪ੍ਰੋਟੈਕਸ਼ਨ ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਸ਼ਾਮ ਕਰੀਬ 5:45 ਵਜੇ ਵਾਪਰਿਆ। ਉਨ੍ਹਾਂ ਕਿਹਾ ਕਿ ਹਾਦਸੇ ਦੀ ਜਾਣਕਾਰੀ ਮਿਲਣ ਮਗਰੋਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਜਿਨ੍ਹਾਂ 'ਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਦਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੌਰਚਰੀ 'ਚ ਰਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸਵੇਰੇ-ਸਵੇਰੇ ਮੰਤਰੀ ਪਿਓ ਤੇ MLA ਪੁੱਤ 'ਤੇ ਪੈ ਗਈ ED ਦੀ ਰੇਡ
ਹਾਦਸੇ ਦੀ ਜਾਣਕਾਰੀ ਮਿਲਦੇ ਹੀ ਏਜੰਸੀ ਨੇ 25 ਐਂਬੂਲੈਂਸਾਂ, 16 ਗੋਤਾਖੋਰ ਅਤੇ 4 ਕਿਸ਼ਤੀਆਂ ਨੂੰ ਮੌਕੇ 'ਤੇ ਭੇਜ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਇਸ ਦੌਰਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਬਚਾਅ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਨਾਗਰਿਕਾਂ ਨੂੰ ਅੰਸ਼ਕ ਤੌਰ 'ਤੇ ਡੁੱਬੀ ਬੱਸ ਵਿੱਚੋਂ ਪੀੜਤਾਂ ਨੂੰ ਬਚਾਉਣ ਲਈ ਪਾਣੀ ਵਿੱਚ ਘੁੰਮਦੇ ਦਿਖਾਇਆ ਗਿਆ।
ਅਧਿਕਾਰੀਆਂ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਹੈ ਅਤੇ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 'ਚ ਵਾਧਾ ਹੋਣ ਦਾ ਖ਼ਦਸ਼ਾ ਹੈ। ਅੰਕੜਿਆਂ ਅਨੁਸਾਰ ਅਲਜੀਰੀਆ ਵਿੱਚ ਹਰ ਸਾਲ ਸੜਕ ਹਾਦਸਿਆਂ ਵਿੱਚ 4,000 ਲੋਕ ਮਰਦੇ ਹਨ ਤੇ 91 ਫ਼ੀਸਦੀ ਹਾਦਸੇ ਮਨੁੱਖੀ ਅਣਗਹਿਲੀ ਕਾਰਨ ਵਾਪਰਦੇ ਹਨ। ਇਸ ਤੋਂ ਇਲਾਵਾ ਮਾੜੀਆਂ ਸੜਕਾਂ ਅਤੇ ਵਾਹਨਾਂ ਦੀ ਸਥਿਤੀ ਦੇ ਨਾਲ-ਨਾਲ ਵਾਤਾਵਰਣਕ ਕਾਰਕ ਵੀ ਹਾਦਸਿਆਂ ਦਾ ਕਾਰਨ ਬਣਦੇ ਹਨ।
ਇਹ ਵੀ ਪੜ੍ਹੋ- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ PM ਮੋਦੀ ਨੇ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e