ਵੱਡੀ ਖ਼ਬਰ ; ਮਸਜਿਦ ਦੇ ਅੰਦਰ ਮੌਲਵੀ ਦਾ ਬੇਰਹਿਮੀ ਨਾਲ ਕਤਲ
Saturday, Sep 13, 2025 - 10:25 AM (IST)

ਇੰਟਰਨੈਸ਼ਨਲ ਡੈਸਕ- ਇਰਾਕ ਦੀ ਰਾਜਧਾਨੀ ਬਗਦਾਦ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੱਖਣੀ ਦੋਰਾ ਜ਼ਿਲ੍ਹੇ ਵਿੱਚ ਸਥਿਤ ਇੱਕ ਮਸਜਿਦ ਦੇ ਇਮਾਮ ਸ਼ੇਖ ਅਬਦੁਲ ਸੱਤਾਰ ਅਲ-ਕੁਰਘੁਲੀ ਦਾ ਸ਼ੁੱਕਰਵਾਰ ਨੂੰ ਮਸਜਿਦ ਦੇ ਅੰਦਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਇਰਾਕ ਵਿੱਚ ਸੁੰਨੀ ਮੁਸਲਿਮ ਧਾਰਮਿਕ ਮਾਮਲਿਆਂ ਦੀ ਨਿਗਰਾਨੀ ਕਰਨ ਵਾਲੀ ਸੁੰਨੀ ਐਂਡੋਮੈਂਟ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਇਸ ਘਟਨਾ ਵਿੱਚ ਸ਼ਾਮਲ ਅਪਰਾਧੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ- ਸੁਸ਼ੀਲਾ ਕਾਰਕੀ ਦੇ ਨੇਪਾਲ ਦੇ ਅੰਤਰਿਮ ਪ੍ਰਧਾਨ ਮੰਤਰੀ ਬਣਨ 'ਤੇ PM ਮੋਦੀ ਨੇ ਦਿੱਤੀ ਵਧਾਈ
ਇਰਾਕੀ ਗ੍ਰਹਿ ਮੰਤਰਾਲੇ ਦੇ ਇੱਕ ਸੂਤਰ ਨੇ ਚੀਨ ਦੀ ਸਮਾਚਾਰ ਏਜੰਸੀ ਸ਼ਿਨਹੂਆ ਨੂੰ ਦੱਸਿਆ ਕਿ ਅਲ-ਕੁਰਘੁਲੀ ਨੂੰ ਇੱਕ ਕੱਟੜਪੰਥੀ ਧਾਰਮਿਕ ਸਮੂਹ ਨਾਲ ਜੁੜੇ 'ਕੱਟੜਪੰਥੀਆਂ' ਦੇ ਇੱਕ ਸਮੂਹ ਨੇ ਮਾਰਿਆ ਹੈ। ਸੂਤਰ ਨੇ ਕਿਹਾ ਕਿ ਮਸਜਿਦ ਦੇ ਅੰਦਰ ਮੌਲਵੀ ਨੂੰ ਘੇਰ ਕੇ ਹਮਲਾ ਕਰਨ ਵਾਲੇ ਕਈ ਲੋਕਾਂ ਨੂੰ ਸੁਰੱਖਿਆ ਬਲਾਂ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ 2017 ਵਿੱਚ ਇਸਲਾਮਿਕ ਸਟੇਟ ਦੀ ਹਾਰ ਤੋਂ ਬਾਅਦ, ਇਰਾਕ ਵਿੱਚ ਹਿੰਸਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ, ਪਰ ਸੁਰੱਖਿਆ ਬਲਾਂ, ਧਾਰਮਿਕ ਨੇਤਾਵਾਂ ਅਤੇ ਨਾਗਰਿਕਾਂ 'ਤੇ ਛਿੱਟਪੁੱਟ ਹਮਲੇ ਦੇਸ਼ ਵਿੱਚ ਅਸਥਿਰਤਾ ਦਾ ਕਾਰਨ ਬਣੇ ਹੋਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e