ਸਕੂਲ ''ਚ ਅੱਤਵਾਦੀ ! ਪੁਲਸ ਨੇ ਪਾ ਲਿਆ ਘੇਰਾ, 6 ਨੂੰ ਕੀਤਾ ਢੇਰ, 3 ਜਵਾਨ ਵੀ ਹੋਏ ਸ਼ਹੀਦ
Saturday, Oct 11, 2025 - 10:03 AM (IST)

ਇੰਟਰਨੈਸ਼ਨਲ ਡੈਸਕ- ਭਾਰਤ ਦੇ ਗੁਆਂਢੀ ਮੁਲਕ ਦੀਆਂ ਮੁਸ਼ਕਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਇਕ ਪਾਸੇ ਜਿੱਥੇ ਉਸ 'ਤੇ ਲਗਾਤਾਰ ਅੱਤਾਵਾਦੀਆਂ ਨੂੰ ਪਨਾਹ ਦੇਣ ਦੇ ਇਲਜ਼ਾਮ ਲੱਗਦੇ ਰਹੇ ਹਨ, ਉੱਥੇ ਹੀ ਹੁਣ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਾਕਿਸਤਾਨ ਦੇ ਅਸ਼ਾਂਤ ਇਲਾਕੇ ਖੈਬਰ ਪਖ਼ਤੂਨਖ਼ਵਾ ਵਿਖੇ ਅੱਤਵਾਦੀਆਂ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਇਕ ਪੁਲਸ ਟ੍ਰੇਨਿੰਗ ਸਕੂਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।
ਜਾਣਕਾਰੀ ਅਨੁਸਾਰ ਇਹ ਹਮਲਾ ਡੇਰਾ ਇਸਮਾਈਲ ਖ਼ਾਨ ਵਿਖੇ ਕੀਤਾ ਗਿਆ, ਜਦੋਂ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰਨ ਦੌਰਾਨ ਅੱਤਵਾਦੀਆਂ ਦਾ ਪੁਲਸ ਨਾਲ ਮੁਕਾਬਲਾ ਹੋ ਗਿਆ ਤੇ ਇਹ ਹਮਲਾ ਨਾਕਾਮ ਕਰ ਦਿੱਤਾ ਗਿਆ। ਹਾਲਾਂਕਿ ਇਸ ਮੁਕਾਬਲੇ ਦੌਰਾਨ 6 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ, ਜਦਕਿ 3 ਪੁਲਸ ਅਧਿਕਾਰੀ ਵੀ ਮਾਰੇ ਗਏ।
ਇਹ ਵੀ ਪੜ੍ਹੋ- ਵੱਡੀ ਖ਼ਬਰ ; 4 ਵਾਰ MP ਰਹਿ ਚੁੱਕੇ ਸਾਬਕਾ ਕੇਂਦਰੀ ਮੰਤਰੀ ਨੇ ਦਿੱਤਾ ਅਸਤੀਫ਼ਾ, 17 ਸਾਥੀਆਂ ਸਣੇ ਛੱਡੀ ਪਾਰਟੀ
ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਕਤ ਅੱਤਵਾਦੀ ਤਹਿਰੀਕ ਏ ਤਾਲੀਬਾਨ ਨਾਲ ਸਬੰਧਤ ਦੱਸੇ ਜਾ ਰਹੇ ਹਨ ਤੇ ਉਨ੍ਹਾਂ ਦਾ ਮਕਸਦ ਸਕੂਲ 'ਚ ਵੜ ਕੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ, ਪਰ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਇਸ ਨਾਪਾਕ ਹਰਕਤ ਨੂੰ ਸਫ਼ਲ ਨਹੀਂ ਹੋਣ ਦਿੱਤਾ, ਨਹੀਂ ਤਾਂ ਵੱਡੇ ਪੱਧਰ 'ਤੇ ਜਾਨੀ ਨੁਕਸਾਨ ਹੋ ਸਕਦਾ ਸੀ।
ਇਹ ਵੀ ਪੜ੍ਹੋ- ਹੁਣ ਜਨਾਨੀਆਂ ਨੂੰ ਅੱਤਵਾਦੀ ਬਣਾਵੇਗਾ ਜੈਸ਼ ! ਬ੍ਰਿਗੇਡ 'ਚ ਮਹਿਲਾ ਵਿੰਗ ਦੀ ਭਰਤੀ ਕੀਤੀ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e