ਇਕੋ ਪਰਿਵਾਰ ਦੇ 15 ਮੈਂਬਰਾਂ ਦੀ ਮੌਤ ! ਭਿਆਨਕ ਹਾਦਸੇ ਮਗਰੋਂ ਲੱਗੇ ਲਾਸ਼ਾਂ ਦੇ ਢੇਰ
Thursday, Oct 16, 2025 - 02:00 PM (IST)

ਇੰਟਰਨੈਸ਼ਨਲ ਡੈਸਕ- ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵੀਰਵਾਰ ਨੂੰ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਭਿਆਨਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਘੱਟੋ-ਘੱਟ 15 ਲੋਕ ਮਾਰੇ ਗਏ, ਜਦਕਿ 8 ਹੋਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਮਾਲਾਕੰਡ ਜ਼ਿਲ੍ਹੇ ਵਿੱਚ ਸਵਾਤ ਮੋਟਰਵੇਅ 'ਤੇ ਇਕ ਸੁਰੰਗ ਨੇੜੇ ਟਰੱਕ ਪਲਟ ਜਾਣ ਕਾਰਨ ਵਾਪਰਿਆ।
ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਸਵਾਤ ਦੀ ਬਹਿਰੀਨ ਤਹਿਸੀਲ ਦੇ ਗਿਬਰਾਲ ਇਲਾਕੇ ਦੇ ਇੱਕ ਖਾਨਾਬਦੋਸ਼ (ਨੋਮੈਡਿਕ) ਪਰਿਵਾਰ ਨਾਲ ਸਬੰਧਤ ਸਨ, ਜੋ ਮੌਸਮ ਦੇ ਅਨੁਸਾਰ ਵੱਖ-ਵੱਖ ਥਾਈਂ ਜਾ ਕੇ ਰਹਿੰਦੇ ਹਨ। ਸੂਤਰਾਂ ਅਨੁਸਾਰ ਮ੍ਰਿਤਕਾਂ ਅਤੇ ਜ਼ਖਮੀਆਂ ਵਿੱਚ ਮਰਦ-ਔਰਤਾਂ ਤੋਂ ਇਲਾਵਾ ਬੱਚੇ ਵੀ ਸ਼ਾਮਲ ਹਨ।
ਐਮਰਜੈਂਸੀ ਸੇਵਾਵਾਂ ਦੇ ਬੁਲਾਰੇ ਨੇ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਰੈਸਕਿਊ ਅਧਿਕਾਰੀ ਅਤੇ ਪੁਲਸ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਏ ਤੇ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਤੇ ਮ੍ਰਿਤਕ ਦੇਹਾਂ ਨੂੰ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਬਟਖੇਲਾ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ- ਹੁਣ ਨਹੀਂ ਸਹਿਣਾ ਪਵੇਗਾ ਅਸਹਿ ਦੁੱਖ ! ਸਰਕਾਰ ਨੇ ਇਸ ਕਾਨੂੰਨ ਨੂੰ ਦਿੱਤੀ ਮਨਜ਼ੂਰੀ
ਹਸਪਤਾਲ ਵਿੱਚ ਡਾਕਟਰਾਂ ਨੇ 15 ਮੌਤਾਂ ਦੀ ਪੁਸ਼ਟੀ ਕੀਤੀ ਹੈ, ਜਦਕਿ 8 ਜ਼ਖਮੀ ਵਿਅਕਤੀਆਂ ਨੂੰ ਐਮਰਜੈਂਸੀ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜ਼ਖਮੀਆਂ ਵਿੱਚੋਂ 4 ਦੀ ਨਾਜ਼ੁਕ ਹਾਲਤ ਦੇ ਮੱਦੇਨਜ਼ਰ, ਉਨ੍ਹਾਂ ਨੂੰ ਸਵਾਤ ਰੈਫਰ ਕਰ ਦਿੱਤਾ ਗਿਆ ਹੈ।
ਖੈਬਰ ਪਖਤੂਨਖਵਾ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਮੁਹੰਮਦ ਸੋਹੇਲ ਅਫਰੀਦੀ ਨੇ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਵਿਛੜੀਆਂ ਰੂਹਾਂ ਦੀ ਸਦੀਵੀ ਸ਼ਾਂਤੀ ਲਈ ਦੁਆ ਕੀਤੀ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ। ਉਨ੍ਹਾਂ ਸਬੰਧਤ ਅਥਾਰਟੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਖਮੀਆਂ ਨੂੰ ਸਭ ਤੋਂ ਵਧੀਆ ਅਤੇ ਤੁਰੰਤ ਡਾਕਟਰੀ ਇਲਾਜ ਯਕੀਨੀ ਬਣਾਉਣ।
ਇਹ ਵੀ ਪੜ੍ਹੋ- 1,50,000 ਰੁਪਏ ਨੂੰ ਤੋਲਾ ਹੋਇਆ ਸੋਨਾ, ਬਾਜ਼ਾਰ 'ਚੋਂ ਹੋਇਆ ਗਾਇਬ