ਅੰਤਿਮ ਸੰਸਕਾਰ ਤੋਂ ਪਰਤਦੇ ਲੋਕਾਂ ''ਤੇ ਅੰਨ੍ਹੇਵਾਹ ਫਾਇਰਿੰਗ ! ਘੱਟੋ-ਘੱਟ 8 ਲੋਕਾਂ ਦੀ ਮੌਤ, ਬੇਨੂ ''ਚ ਮਚੀ ਹਾਹਾਕਾਰ

Monday, Jul 13, 2026 - 05:00 PM (IST)

ਅੰਤਿਮ ਸੰਸਕਾਰ ਤੋਂ ਪਰਤਦੇ ਲੋਕਾਂ ''ਤੇ ਅੰਨ੍ਹੇਵਾਹ ਫਾਇਰਿੰਗ ! ਘੱਟੋ-ਘੱਟ 8 ਲੋਕਾਂ ਦੀ ਮੌਤ, ਬੇਨੂ ''ਚ ਮਚੀ ਹਾਹਾਕਾਰ

ਇੰਟਰਨੈਸ਼ਨਲ ਡੈਸਕ- ਅਫਰੀਕੀ ਦੇਸ਼ ਨਾਈਜੀਰੀਆ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਬੇਨੂ ਸੂਬੇ 'ਚ ਐਤਵਾਰ ਤੜਕੇ ਬੰਦੂਕਧਾਰੀ ਹਮਲਾਵਰਾਂ ਨੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਮਗਰੋਂ ਵਾਪਸ ਜਾ ਰਹੇ ਲੋਕਾਂ 'ਤੇ ਅਚਾਨਕ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਾਰਦਾਤ 'ਚ 5 ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ।

ਪੁਲਸ ਅਧਿਕਾਰੀ ਉਦੇਮੇ ਏਡੇਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਵਾਰਦਾਤ ਬੇਨੂ ਸੂਬੇ ਦੇ ਓਤੁਕਪੋ-ਨੋਬੀ ਭਾਈਚਾਰੇ ਵਾਲੇ ਇਲਾਕੇ ਵਿੱਚ ਵਾਪਰੀ। ਹਮਲਾਵਰਾਂ ਨੇ ਸਿਰਫ਼ ਗੋਲੀਆਂ ਹੀ ਨਹੀਂ ਚਲਾਈਆਂ, ਬਲਕਿ ਉੱਥੇ ਮੌਜੂਦ ਕੱਚੇ ਘਰਾਂ ਅਤੇ ਇੱਕ ਮੋਟਰਸਾਈਕਲ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ। ਸਥਿਤੀ ਨੂੰ ਕਾਬੂ ਕਰਨ ਲਈ ਇਲਾਕੇ 'ਚ ਵਾਧੂ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਵਿਆਹ ਤੋਂ ਆਉਂਦੇ 13 ਲੋਕਾਂ ਦੀ ਹਾਈਵੇ 'ਤੇ ਨਿਕਲੀ ਜਾਨ ! ਟਰੱਕਾਂ ਦੀ ਟੱਕਰ ਮਗਰੋਂ ਕੁਲੋਨ 'ਚ ਵਿਛ ਗਈਆਂ ਲਾਸ਼ਾਂ

ਫਿਲਹਾਲ ਇਹ ਸਾਫ਼ ਨਹੀਂ ਹੋ ਸਕਿਆ ਹੈ ਕਿ ਇਸ ਹਮਲੇ ਦੇ ਪਿੱਛੇ ਕੀ ਵਜ੍ਹਾ ਸੀ, ਪਰ ਬੇਨੂ ਸੂਬੇ 'ਚ ਅਕਸਰ ਪਸ਼ੂ ਪਾਲਕਾਂ ਅਤੇ ਕਿਸਾਨਾਂ ਵਿਚਾਲੇ ਜ਼ਮੀਨ ਦੇ ਮੁੱਦੇ ਨੂੰ ਲੈ ਕੇ ਅਜਿਹੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ। ਪਿਛਲੇ ਸਾਲ ਵੀ ਇੱਥੋਂ ਦੇ ਯੇਲੇਵਾਤਾ ਖੇਤਰ ਵਿੱਚ ਅਜਿਹੀ ਹੀ ਵਾਰਦਾਤ ਦੌਰਾਨ 150 ਲੋਕ ਮਾਰੇ ਗਏ ਸਨ।

ਇਹ ਵੀ ਪੜ੍ਹੋ- 26 ਲੱਖ ਪ੍ਰਵਾਸੀ ਡਿਪੋਰਟ ! ਗ਼ੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਪ੍ਰਵਾਸੀਆਂ ਖ਼ਿਲਾਫ਼ ਪਾਕਿ ਪ੍ਰਸ਼ਾਸਨ ਦੀ ਵੱਡੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News