ਮੈਕਸੀਕੋ 'ਚ ਵੱਡੀ ਵਾਰਦਾਤ: ਹਥਿਆਰਬੰਦ ਵਿਅਕਤੀਆਂ ਨੇ ਦੋ ਬੱਚਿਆਂ ਤੇ 4 ਔਰਤਾਂ ਨੂੰ ਉਤਾਰਿਆ ਮੌਤ ਦੇ ਘਾਟ
Tuesday, Jun 11, 2024 - 04:14 PM (IST)
ਇੰਟਰਨੈਸ਼ਨਲ ਡੈਸਕ : ਮੈਕਸੀਕੋ ਦੇ ਕੇਂਦਰੀ ਰਾਜ ਗੁਆਨਾਜੁਆਟੋ ਵਿੱਚ ਇੱਕ ਹਥਿਆਰਬੰਦ ਸਮੂਹ ਵਲੋਂ ਚਾਰ ਔਰਤਾਂ ਅਤੇ ਦੋ ਬੱਚਿਆਂ ਦਾ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਮ੍ਰਿਤਕਾਂ ਵਿਚ ਤਿੰਨ ਮਹੀਨੇ ਦਾ ਬੱਚਾ ਵੀ ਸ਼ਾਮਲ ਸੀ। ਇਸ ਘਟਨਾ ਦੀ ਜਾਣਕਾਰੀ ਰਾਜ ਦੇ ਗਵਰਨਰ ਡਿਏਗੋ ਸਿੰਹੁਏ ਰੋਡਰਿਗਜ਼ ਵਲੇਜੋ ਵਲੋਂ ਪੱਤਰਕਾਰਾਂ ਨੂੰ ਦਿੱਤੀ ਗਈ ਹੈ। ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਹਥਿਆਰਬੰਦ ਸਮੂਹਾਂ ਨੇ ਐਤਵਾਰ ਰਾਤ ਪਰਿਵਾਰ 'ਤੇ ਹਮਲਾ ਕੀਤਾ।
ਇਹ ਵੀ ਪੜ੍ਹੋ - ਇਸ ਦੇਸ਼ 'ਚ ਪਾਣੀ ਤੋਂ ਵੀ ਸਸਤਾ ਮਿਲਦੈ 'ਪੈਟਰੋਲ', ਸਿਰਫ 73 ਰੁਪਏ 'ਚ ਫੁੱਲ ਹੋ ਜਾਵੇਗੀ ਟੈਂਕੀ
ਦੂਜੇ ਪਾਸੇ ਹੱਤਿਆਵਾਂ 'ਤੇ ਦੁੱਖ ਪ੍ਰਗਟ ਕਰਦੇ ਹੋਏ ਗਵਰਨਰ ਨੇ ਲਿਓਨ ਸਿਟੀ ਦੇ ਇੱਕ ਉਦਯੋਗਿਕ ਖੇਤਰ ਵਿੱਚ ਇੱਕ ਘਰ ਦੇ ਅੰਦਰ ਵਾਪਰੀ ਘਟਨਾ ਵਿੱਚ ਨੈਸ਼ਨਲ ਗਾਰਡ ਦੀ ਸੰਭਾਵਿਤ ਸ਼ਮੂਲੀਅਤ ਦੀ ਜਾਂਚ ਦੀ ਮੰਗ ਕੀਤੀ। ਸੂਤਰਾਂ ਅਨੁਸਾਰ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਗੁਆਂਢੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਹਮਲੇ ਤੋਂ ਕੁਝ ਮਿੰਟ ਪਹਿਲਾਂ ਇਸ ਜਨਤਕ ਸੁਰੱਖਿਆ ਏਜੰਸੀ ਦੇ ਮੈਂਬਰਾਂ ਨੂੰ ਛੱਤ 'ਤੇ ਦੇਖਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਮੈਂਬਰ ਕੁਝ ਸਾਮਾਨ ਵੀ ਲੈ ਗਏ ਹਨ। ਗੁਆਨਾਜੁਆਟੋ ਪ੍ਰੌਸੀਕਿਊਟਰ ਦੇ ਦਫ਼ਤਰ ਨੇ ਇਸ ਕਤਲ ਦੀ ਜਾਂਚ ਲਈ ਇੱਕ ਤਲਾਸ਼ੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਅਤੇ ਕਿਹਾ ਕਿ "ਕੁਝ ਸ਼ੱਕੀ ਹੈ।" ਲਿਓਨ ਦੇ ਜਨਤਕ ਸੁਰੱਖਿਆ ਦੇ ਸਕੱਤਰ, ਜੋਰਜ ਗਿਲੇਨ ਨੇ ਹਮਲੇ ਤੋਂ ਪਹਿਲਾਂ ਘਟਨਾ ਸਥਾਨ 'ਤੇ ਨੈਸ਼ਨਲ ਗਾਰਡ ਦੇ ਮੈਂਬਰਾਂ ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ - ਸਹੁੰ ਚੁੱਕਣ ਤੋਂ ਬਾਅਦ PM ਮੋਦੀ ਨੇ ਟਰੂਡੋ ਨੂੰ ਦਿੱਤਾ ਕਰਾਰਾ ਜਵਾਬ, ਹਰ ਪਾਸੇ ਹੋ ਰਹੀ ਚਰਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8