ਵੱਡੀ ਖ਼ਬਰ : ਪਾਕਿਸਤਾਨ 'ਚ ਜੁਮੇ ਦੀ ਨਮਾਜ਼ ਦੌਰਾਨ ਆਤਮਘਾਤੀ ਧਮਾਕਾ; 16 ਲੋਕਾਂ ਦੀ ਮੌਤ
Friday, Sep 18, 2026 - 04:00 PM (IST)
ਪਿਸ਼ਾਵਰ, (ਪੀਟੀਆਈ): ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਉੱਤਰ-ਪੱਛਮੀ ਪਾਕਿਸਤਾਨ ਦੇ ਕੋਹਾਟ ਜ਼ਿਲ੍ਹੇ ਵਿੱਚ ਪੁਲਿਸ ਲਾਈਨਜ਼ ਨੇੜੇ ਇੱਕ ਮਸਜਿਦ ਵਿੱਚ ਜੁਮੇ ਦੀ ਨਮਾਜ਼ ਦੌਰਾਨ ਜ਼ਬਰਦਸਤ ਆਤਮਘਾਤੀ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
