ਇੰਗਲੈਂਡ ''ਚ ਸਨਸਨੀਖੇਜ਼ ਵਾਰਦਾਤ ! 26 ਸਾਲਾ ਪੰਜਾਬੀ ਨੌਜਵਾਨ ਦਾ ਕਤਲ
Monday, Oct 27, 2025 - 12:45 PM (IST)
ਇੰਟਰਨੈਸ਼ਨਲ ਡੈਸਕ- ਇੰਗਲੈਂਡ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਵੁਲਵਰਹੈਂਪਟਨ ਸ਼ਹਿਰ 'ਚ ਇਕ 26 ਸਾਲਾ ਪੰਜਾਬੀ ਨੌਜਵਾਨ, ਜਿਸ ਦੀ ਪਛਾਣ ਨਵਪ੍ਰੀਤ ਸਿੰਘ ਵਜੋਂ ਹੋਈ ਹੈ, 'ਤੇ 22 ਅਕਤੂਬਰ ਨੂੰ ਜਾਨਲੇਵਾ ਹਮਲਾ ਕਰ ਕੇ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਗਿਆ ਸੀ। ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ।
ਉਸ ਸਮੇਂ ਉਸ ਦੀ ਪਛਾਣ ਨਹੀਂ ਦੱਸੀ ਗਈ ਸੀ, ਪਰ ਹੁਣ ਇਹ ਜਾਣਕਾਰੀ ਜਨਤਕ ਕਰ ਦਿੱਤੀ ਗਈ ਹੈ ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਮਾਮਲੇ 'ਚ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਜਾਣਕਾਰੀ ਅਨੁਸਾਰ ਨਵਪ੍ਰੀਤ 'ਤੇ ਇਹ ਹਮਲਾ 22 ਅਕਤੂਬਰ ਨੂੰ ਸ਼ਾਮ ਕਰੀਬ 11.30 ਵਜੇ ਵੁਲਵਰਹੈਂਪਟਨ ਦੇ ਡਡਲੀ ਰੋਡ 'ਤੇ ਸਥਿਤ ਇਕ ਕਾਰ ਪਾਰਕ 'ਚ ਹੋਇਆ ਸੀ। ਗੰਭੀਰ ਰੂਪ 'ਚ ਜ਼ਖ਼ਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਕੁਝ ਸਮੇਂ ਬਾਅਦ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਦਿੱਲੀ ਪਹੁੰਚਿਆ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਇਕ ਹੋਰ ਜਹਾਜ਼ ! ਬੇੜੀਆਂ 'ਚ ਬੰਨ੍ਹ ਕੇ...
ਪੁਲਸ ਨੇ ਦੱਸਿਆ ਕਿ ਨਵਪ੍ਰੀਤ ਦੇ ਕਤਲ ਮਾਮਲੇ 'ਚ ਇਕ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਤੋਂ ਕਤਲ ਦੇ ਮਾਮਲੇ ਦੀ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਦਕਿ ਬਾਕੀ 2 ਮੁਲਜ਼ਮਾਂ ਨੂੰ ਕਤਲ ਦੇ ਸ਼ੱਕ ਦੇ ਮਾਮਲੇ 'ਚ ਗ੍ਰਿਫ਼ਤਾਰ ਕਰਨ ਮਗਰੋਂ ਜ਼ਮਾਨਤ 'ਤੇ ਛੱਡ ਦਿੱਤਾ ਗਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ ਤੇ ਆਉਣ ਵਾਲੇ ਦਿਨਾਂ 'ਚ ਕੁਝ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਅਮਰੀਕਾ 'ਚ 1 ਲੱਖ ਭਾਰਤੀ ਡਰਾਈਵਰਾਂ ਸਿਰ ਮੰਡਰਾ ਰਿਹਾ ਵੱਡਾ ਖ਼ਤਰਾ ! ਹੁਣ ਨਹੀਂ ਰਹੇਗੀ 'ਪਹਿਲਾਂ ਵਾਲੀ ਗੱਲ'
