ਜੰਗਬੰਦੀ ਦੌਰਾਨ ਇਜ਼ਰਾਈਲੀ PM ਨੇਤਨਯਾਹੂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ
Friday, Apr 24, 2026 - 06:23 PM (IST)
ਇੰਟਰਨੈਸ਼ਨਲ ਡੈਸਕ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਸਿਹਤ ਨੂੰ ਲੈ ਕੇ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਚੱਲ ਰਹੀਆਂ ਅਟਕਲਾਂ ਨੂੰ ਖਤਮ ਕਰਦਿਆਂ ਨੇਤਨਯਾਹੂ ਨੇ ਖ਼ੁਦ ਅਧਿਕਾਰਤ ਤੌਰ 'ਤੇ ਖੁਲਾਸਾ ਕੀਤਾ ਹੈ ਕਿ ਉਹ ਕੈਂਸਰ ਵਰਗੀ ਗੰਭੀਰ ਬੀਮਾਰੀ ਤੋਂ ਪੀੜਤ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਪ੍ਰੋਸਟੇਟ ਕੈਂਸਰ ਸੀ, ਜਿਸ ਦਾ ਹੁਣ ਸਫਲਤਾਪੂਰਵਕ ਇਲਾਜ ਹੋ ਚੁੱਕਾ ਹੈ।
ਨੇਤਨਯਾਹੂ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਕਿ ਇਹ ਬੀਮਾਰੀ ਇੱਕ ਰੂਟੀਨ ਮੈਡੀਕਲ ਚੈੱਕਅੱਪ ਦੌਰਾਨ ਫੜੀ ਗਈ। ਡਾਕਟਰਾਂ ਨੂੰ ਉਨ੍ਹਾਂ ਦੇ ਸਰੀਰ ਵਿੱਚ ਇੱਕ ਸੈਂਟੀਮੀਟਰ ਤੋਂ ਵੀ ਘੱਟ ਆਕਾਰ ਦਾ ਇੱਕ ਛੋਟਾ ਜਿਹਾ ਘਾਤਕ ਟਿਊਮਰ ਮਿਲਿਆ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਹੁਣ ਉਹ ਟਿਊਮਰ ਕੱਢ ਦਿੱਤਾ ਗਿਆ ਹੈ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।
ਪੜ੍ਹੋ ਇਹ ਅਹਿਮ ਖ਼ਬਰ- ਬੱਸ ਅਮਰੀਕਾ ਦੀ ਹਾਂ ਤੇ ਫਿਰ ਘਾਤਕ ਜੰਗ ਸ਼ੁਰੂ! ਇਜ਼ਰਾਇਲੀ ਮੰਤਰੀ ਦਾ ਵੱਡਾ ਬਿਆਨ
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਜਾਣਬੁੱਝ ਕੇ ਡਾਕਟਰਾਂ ਨੂੰ ਇਹ ਰਿਪੋਰਟ ਜਨਤਕ ਨਾ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਮੁਤਾਬਕ ਉਸ ਸਮੇਂ ਇਜ਼ਰਾਈਲ ਅਤੇ ਈਰਾਨ ਵਿਚਾਲੇ ਜੰਗ ਆਪਣੇ ਸਿਖਰ 'ਤੇ ਸੀ ਅਤੇ ਉਹ ਨਹੀਂ ਚਾਹੁੰਦੇ ਸਨ ਕਿ ਦੁਸ਼ਮਣ ਦੇਸ਼ (ਤੇਹਰਾਨ) ਨੂੰ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਮਿਲੇ ਅਤੇ ਉਹ ਇਸ ਦਾ ਫਾਇਦਾ ਉਠਾ ਕੇ ਕੋਈ ਝੂਠਾ ਪ੍ਰਚਾਰ ਫੈਲਾ ਸਕੇ।
ਆਪਣੇ ਫੈਸਲੇ ਬਾਰੇ ਬੋਲਦਿਆਂ ਨੇਤਨਯਾਹੂ ਨੇ ਕਿਹਾ ਕਿ ਉਹ ਕਿਸੇ ਵੀ ਖ਼ਤਰੇ ਦਾ ਤੁਰੰਤ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਇਸ ਦੀ ਤੁਲਨਾ ਦੇਸ਼ ਦੀ ਸੁਰੱਖਿਆ ਨਾਲ ਕਰਦਿਆਂ ਕਿਹਾ ਕਿ ਚਾਹੇ ਖ਼ਤਰਾ ਦੇਸ਼ ਦੀਆਂ ਸਰਹੱਦਾਂ 'ਤੇ ਹੋਵੇ ਜਾਂ ਆਪਣੇ ਸਰੀਰ ਦੇ ਅੰਦਰ, ਉਹ ਬਿਨਾਂ ਦੇਰੀ ਕੀਤੇ ਸਖ਼ਤ ਕਦਮ ਚੁੱਕਣਾ ਪਸੰਦ ਕਰਦੇ ਹਨ। ਉਨ੍ਹਾਂ ਕਿਹਾ ਕਿ ਰੱਬ ਦਾ ਸ਼ੁਕਰ ਹੈ ਕਿ ਹੁਣ ਇਹ ਮੈਡੀਕਲ ਸਮੱਸਿਆ ਖਤਮ ਹੋ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
