ਬ੍ਰਿਟੇਨ ''ਚ ਸਨਸਨੀਖੇਜ਼ ਵਾਰਦਾਤ ! ਸੜਕ ਵਿਚਾਲੇ ਬਜ਼ੁਰਗ ਸਿੱਖਾਂ ''ਤੇ ਹੋਇਆ ਹਮਲਾ

Tuesday, Aug 19, 2025 - 04:13 PM (IST)

ਬ੍ਰਿਟੇਨ ''ਚ ਸਨਸਨੀਖੇਜ਼ ਵਾਰਦਾਤ ! ਸੜਕ ਵਿਚਾਲੇ ਬਜ਼ੁਰਗ ਸਿੱਖਾਂ ''ਤੇ ਹੋਇਆ ਹਮਲਾ

ਇੰਟਰਨੈਸ਼ਨਲ ਡੈਸਕ- ਬ੍ਰਿਟੇਨ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਵੁਲਵਰਹੈਂਪਟਨ ਰੇਲਵੇ ਸਟੇਸ਼ਨ ਨੇੜੇ ਤਿੰਨ ਨੌਜਵਾਨਾਂ ਨੇ ਦੋ ਬਜ਼ੁਰਗ ਸਿੱਖਾਂ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੀਆਂ ਪੱਗਾਂ ਵੀ ਜ਼ਬਰਦਸਤੀ ਉਤਾਰ ਦਿੱਤੀਆਂ ਗਈਆਂ।

ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ, ਪਰ ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਚਸ਼ਮਦੀਦਾਂ ਦੇ ਅਨੁਸਾਰ, ਤਿੰਨਾਂ ਨੌਜਵਾਨਾਂ ਨੇ ਅਚਾਨਕ ਬਜ਼ੁਰਗ ਸਿੱਖਾਂ ਨੂੰ ਘੇਰ ਲਿਆ ਅਤੇ ਸੜਕ ਦੇ ਵਿਚਕਾਰ ਉਨ੍ਹਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਟਕਰਾਅ ਦੌਰਾਨ ਇੱਕ ਸਿੱਖ ਦੀ ਪੱਗ ਉਤਰ ਗਈ, ਜਿਸ ਕਾਰਨ ਭਾਈਚਾਰੇ ਵਿੱਚ ਗੁੱਸਾ ਦੇਖਿਆ ਜਾ ਰਿਹਾ ਹੈ।

He didn’t share video because it shows who’s at fault (people pull attacker off, check on the old men)

British police don’t help Sikhs when the elderly are attacked so someone will make an example of the attacker to establish a deterrent

Nothing anyone can do to save him now https://t.co/h5cjwKwztE pic.twitter.com/uS8WnUeeD2

— Jeet Sidhu (@jeetsidhu_) August 16, 2025

ਘਟਨਾ ਦੀ ਜਾਂਚ ਕਰ ਰਹੀ ਬ੍ਰਿਟਿਸ਼ ਪੁਲਸ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਅਜਿਹਾ ਵਤੀਰਾ ਅਸਵੀਕਾਰਨਯੋਗ ਹੈ। ਅਸੀਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੂਰੇ ਮਾਮਲੇ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਯੂ.ਕੇ. ਅਤੇ ਭਾਰਤ ਵਿੱਚ ਸਿੱਖ ਭਾਈਚਾਰੇ ਵਿੱਚ ਗੁੱਸਾ ਅਤੇ ਚਿੰਤਾ ਵਧ ਗਈ ਹੈ। ਭਾਈਚਾਰੇ ਦੇ ਲੋਕਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਬ੍ਰਿਟਿਸ਼ ਸਰਕਾਰ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਤੇ ਨਸਲੀ ਹਿੰਸਾ 'ਤੇ ਸਖ਼ਤ ਕਾਨੂੰਨ ਲਾਗੂ ਕਰੇ।

ਇਹ ਵੀ ਪੜ੍ਹੋ- ਵੱਡੀ ਕਾਰਵਾਈ ; ਤਹਿਸੀਲਦਾਰ ਹੋਇਆ ਸਸਪੈਂਡ ! ਕਾਰਨ ਜਾਣ ਰਹਿ ਜਾਓਗੇ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News