ਕਾਹਿਰਾ ਦੇ ਨਸ਼ਾ ਛੁਡਾਊ ਕੇਂਦਰ ''ਚ ਲੱਗ ਗਈ ਅੱਗ ! 6 ਲੋਕਾਂ ਦੀ ਮੌਤ, ਕਈ ਹੋਰ ਜ਼ਖ਼ਮੀ
Tuesday, Jan 06, 2026 - 10:32 AM (IST)
ਇੰਟਰਨੈਸ਼ਨਲ ਡੈਸਕ- ਇਕ ਪਾਸੇ ਦੁਨੀਆ ਭਰ 'ਚ ਚੱਲ ਰਹੀਆਂ ਜੰਗਾਂ ਕਾਰਨ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਮਿਸਰ ਦੀ ਰਾਜਧਾਨੀ ਕਾਹਿਰਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਅੱਗ ਲੱਗਣ ਕਾਰਨ ਕਈ ਜਾਨਾਂ ਚਲੀਆਂ ਗਈਆਂ ਹਨ।
ਇਹ ਹਾਦਸਾ ਸੋਮਵਾਰ ਨੂੰ ਮਿਸਰ ਦੀ ਰਾਜਧਾਨੀ ਕਾਹਿਰਾ ਦੇ ਉੱਤਰ ਵਿੱਚ ਸਥਿਤ ਕਲਿਊਬੀਆ ਸੂਬੇ 'ਚ ਵਾਪਰਿਆ, ਜਿੱਥੋਂ ਦੇ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 7 ਹੋਰ ਵਿਅਕਤੀ ਜ਼ਖਮੀ ਹੋਏ ਹਨ।
ਸੂਚਨਾ ਮਿਲਦੇ ਹੀ ਸੁਰੱਖਿਆ ਬਲ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸਾਂ ਬੇਨਹਾ ਸ਼ਹਿਰ ਵਿੱਚ ਘਟਨਾ ਸਥਾਨ 'ਤੇ ਪਹੁੰਚੀਆਂ। ਫਾਇਰ ਕਰਮਚਾਰੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਅਧਿਕਾਰੀਆਂ ਨੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
