ਕੈਨੇਡਾ 'ਚ ਗੈਂਗਸਟਰ ਸੁੱਖਾ ਦੁੱਨੇਕੇ ਦਾ ਗੋਲੀ ਮਾਰ ਕੇ ਕਤਲ, ਫਿਲਹਾਲ ਪੁਲਸ ਨੇ ਨਹੀਂ ਕੀਤੀ ਪੁਸ਼ਟੀ

Thursday, Sep 21, 2023 - 10:59 AM (IST)

ਕੈਨੇਡਾ 'ਚ ਗੈਂਗਸਟਰ ਸੁੱਖਾ ਦੁੱਨੇਕੇ ਦਾ ਗੋਲੀ ਮਾਰ ਕੇ ਕਤਲ, ਫਿਲਹਾਲ ਪੁਲਸ ਨੇ ਨਹੀਂ ਕੀਤੀ ਪੁਸ਼ਟੀ

ਟੋਰਾਂਟੋ- ਭਾਰਤ-ਕੈਨੇਡਾ ਵਿਚਾਲੇ ਤਣਾਅ ਦਰਮਿਆਨ ਕੈਨੇਡਾ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁੱਤਾਬਕ ਇੱਥੇ ਏ ਕੈਟਾਗਰੀ ਦੇ ਗੈਂਗਸਟਰ ਸੁਖਦੁਲ ਸਿੰਘ ਗਿੱਲ ਉਰਫ ਸੁੱਖਾ ਦੁੱਨੇਕੇ ਦਾ ਕਤਲ ਕਰ ਦਿੱਤਾ ਗਿਆ ਹੈ। ਉਹ ਸਾਲ 2017 ਵਿੱਚ ਜਾਅਲੀ ਪਾਸਪੋਰਟ ਬਣਵਾ ਕੇ ਪੰਜਾਬ ਤੋਂ ਕੈਨੇਡਾ ਭੱਜ ਗਿਆ ਸੀ। ਇੱਥੇ ਦੱਸ ਦੇਈਏ ਕਿ ਇਸ ਕਤਲ ਸਬੰਧੀ ਫਿਲਹਾਲ ਕੈਨੇਡਾ ਪੁਲਸ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ। ਸੁੱਖਾ 41 ਅੱਤਵਾਦੀਆਂ ਅਤੇ ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ, ਜਿਸ ਨੂੰ ਐੱਨ.ਆਈ.ਏ. ਨੇ ਵੀ ਜਾਰੀ ਕੀਤਾ ਸੀ।

ਇਹ ਵੀ ਪੜ੍ਹੋ: ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ

ਦੱਸਣਯੋਗ ਹੈ ਕਿ ਵਿਨੀਪੈਗ ਦੇ ਕੈਸਲਬੇਰੀ ਮੈਡੋ ਇਲਾਕੇ ਵਿੱਚ ਅੱਜ ਸਵੇਰੇ ਇੱਕ ਘਰ ‘ਤੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਸੀ। ਇਹ ਵਿਨੀਪੈਗ ਸ਼ਹਿਰ ਦਾ ਇੱਕ ਮੁਹੱਲਾ ਹੈ। ਫਿਲਹਾਲ ਇਸ ਗੋਲੀਬਾਰੀ ਵਿਚ ਕਿਸੇ ਵਿਅਕਤੀ ਦੀ ਮੌਤ ਹੋਈ ਹੈ ਜਾਂ ਨਹੀਂ, ਜਾਂ ਜ਼ਖ਼ਮੀ ਹੋਇਆ ਹੈ, ਇਸ ਬਾਰੇ ਕੋਈ ਸੂਚਨਾ ਨਹੀਂ ਹੈ। ।

ਇਹ ਵੀ ਪੜ੍ਹੋ-  PM ਟਰੂਡੋ ਦੇ ਬਿਆਨ ਮਗਰੋਂ ਭਾਰਤ ਦੀ ਸਖ਼ਤ ਕਾਰਵਾਈ, ਕੈਨੇਡੀਅਨ ਰਾਜਦੂਤ ਨੂੰ ਕੀਤਾ ਤਲਬ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News