ਇਮਰਾਨ ਖ਼ਾਨ ਨੂੰ ਲੈ ਕੇ ਵੱਡੀ ਖ਼ਬਰ: ਜੇਲ੍ਹ ''ਚੋਂ ਮਿਲੀ ਚੋਣ ਮੀਟਿੰਗ ਕਰਨ ਦੀ ਇਜਾਜ਼ਤ

12/30/2023 10:45:43 AM

ਇਸਲਾਮਾਬਾਦ (ਭਾਸ਼ਾ)- ਇਮਰਾਨ ਖ਼ਾਨ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸਲਾਮਾਬਾਦ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਿਆਸਤਦਾਨਾਂ ਅਤੇ ਵਕੀਲਾਂ ਨੂੰ ਅਡਿਆਲਾ ਜੇਲ੍ਹ ਵਿਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਕਰਨ ਅਤੇ 8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਰਣਨੀਤੀ ਬਣਾਉਣ ਲਈ ਮੀਟਿੰਗਾਂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਸਟਿਸ ਮੀਆਂਗੁਲ ਹਸਨ ਔਰੰਗਜ਼ੇਬ ਨੇ ਖਾਨ ਦੀ ਪਟੀਸ਼ਨ ’ਤੇ ਇਹ ਫ਼ੈਸਲਾ ਸੁਣਾਇਆ ਹੈ।

ਇਹ ਵੀ ਪੜ੍ਹੋ - ਗਾਹਕਾਂ ਲਈ ਖ਼ਾਸ ਖ਼ਬਰ: ਨਵੇਂ ਸਾਲ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੇ ਰੇਟ

ਦੱਸ ਦੇਈਏ ਕਿ ਪਟੀਸ਼ਨ ’ਚ ਖਾਨ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਨੇਤਾਵਾਂ ਅਸਦ ਕੈਸਰ, ਜੁਨੈਦ ਅਕਬਰ ਖਾਨ, ਸੰਸਦ ਮੈਂਬਰ ਔਰੰਗਜ਼ੇਬ ਖਾਨ, ਦੋਸਤ ਮੁਹੰਮਦ ਖਾਨ ਅਤੇ ਇਸ਼ਤਿਆਕ ਮੇਹਰਬਾਨ ਨੂੰ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਬਣਾਉਣ ਲਈ ਮਿਲਣ ਦੀ ਇਜਾਜ਼ਤ ਮੰਗੀ ਸੀ। ਖਾਨ (71) ਦੀ ਪਟੀਸ਼ਨ ਵਿਚ ਅਡਿਆਲਾ ਜੇਲ੍ਹ ਦੇ ਸੁਪਰਡੈਂਟ ਨੂੰ ਕਾਨੂੰਨੀ ਟੀਮ ਨਾਲ ਗੱਲਬਾਤ ਦੌਰਾਨ ਉਸਦੀ ਖੁਫੀਅਤਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਗਈ ਹੈ। 

ਇਹ ਵੀ ਪੜ੍ਹੋ - Year Ender 2023: ਇਸ ਸਾਲ ਲੋਕਾਂ ਨੂੰ ਜਾਣੋ ਕਿਹੜੀਆਂ ਬੀਮਾਰੀਆਂ ਦਾ ਸਭ ਤੋਂ ਵੱਧ ਰਿਹਾ 'ਖ਼ਤਰਾ'

ਦੂਜੇ ਪਾਸੇ ਸੁਣਵਾਈ ਦੌਰਾਨ ਪਾਕਿਸਤਾਨ ਦੇ ਅਟਾਰਨੀ ਜਨਰਲ ਮਨਸੂਰ ਉਸਮਾਨ ਅਵਾਨ, ਖਾਨ ਦੀ ਪਾਰਟੀ ਦੇ ਵਕੀਲ ਅਤੇ ਅਡਿਆਲਾ ਜੇਲ੍ਹ ਦੇ ਸੁਪਰਡੈਂਟ ਵੀ ਮੌਜੂਦ ਸਨ। ਜਸਟਿਸ ਔਰੰਗਜ਼ੇਬ ਨੇ ‘‘ਚੋਣਾਂ ’ਤੇ ਸਲਾਹ-ਮਸ਼ਵਰੇ ਦਾ ਅਧਿਕਾਰ ਬੁਨਿਆਦੀ ਅਧਿਕਾਰ ਹੈ।’’ ਉਨ੍ਹਾਂ ਨੇ ਕਿਹਾ ਕਿ ਚੋਣਾਂ ਦੌਰਾਨ ਨਿਗਰਾਨ ਸਰਕਾਰ ਨੂੰ ‘ਨਿਰਪੱਖ’ ਹੋਣਾ ਚਾਹੀਦਾ ਹੈ। ਜੱਜ ਨੇ ਕਿਹਾ, ‘‘ਪੀ. ਟੀ. ਆਈ. ਚੇਅਰਮੈਨ ਅਤੇ ਇਮਰਾਨ (ਖਾਨ) ਵਿਚਕਾਰ ਮੀਟਿੰਗਾਂ ਦਾ ਵਿਰੋਧ ਕਰਨਾ ਅੰਤਰਿਮ ਵਿਵਸਥਾ ਦੀ ਨਿਰਪੱਖਤਾ ’ਤੇ ਸਵਾਲ ਖੜ੍ਹੇ ਕਰਦਾ ਹੈ।’’

ਇਹ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ! ਇੰਨੇ ਰੁਪਏ ਘਟ ਸਕਦੀ ਹੈ ਕੀਮਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur