ਸਿੰਗਾਪੁਰ ਏਅਰਲਾਈਨਜ਼ ਹਾਦਸੇ ਦਾ ਸ਼ਿਕਾਰ ਯਾਤਰੀਆਂ ਲਈ ਵੱਡੀ ਖ਼ਬਰ, ਮਿਲੇਗਾ ਮੁਆਵਜ਼ਾ

06/11/2024 5:28:06 PM

ਇੰਟਰਨੈਸ਼ਨਲ ਡੈਸਕ : ਸਿੰਗਾਪੁਰ ਏਅਰਲਾਈਨਜ਼ ਨੇ ਮੰਗਲਵਾਰ ਨੂੰ ਪਿਛਲੇ ਮਹੀਨੇ ਹਾਦਸੇ ਦਾ ਸ਼ਿਕਾਰ ਹੋਏ ਇਕ ਜਹਾਜ਼ ਵਿੱਚ ਸਵਾਰ 211 ਯਾਤਰੀਆਂ ਨੂੰ ਪੂਰਾ ਹਵਾਈ ਕਿਰਾਇਆ ਵਾਪਸ ਕਰਨ ਅਤੇ ਵਿੱਤੀ ਮੁਆਵਜ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਪਿਛਲੇ ਮਹੀਨੇ ਲੰਡਨ ਤੋਂ ਸਿੰਗਾਪੁਰ ਜਾਣ ਵਾਲੀ ਫਲਾਈਟ 'ਚ ਅਚਾਨਕ ਵਾਯੂਮੰਡਲ 'ਚ ਗੜਬੜੀ ਕਾਰਨ ਜਹਾਜ਼ ਦੇ ਪਲਟਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ। ਸਿੰਗਾਪੁਰ ਏਅਰਲਾਈਨਜ਼ (SAI) ਦੀ ਲੰਡਨ ਤੋਂ ਸਿੰਗਾਪੁਰ ਜਾ ਰਹੀ ਫਲਾਈਟ ਨੰਬਰ SQ321 ਨੂੰ 21 ਮਈ ਨੂੰ ਭਾਰੀ ਵਾਯੂਮੰਡਲ ਵਿਗਾੜ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ - ਮੈਕਸੀਕੋ 'ਚ ਵੱਡੀ ਵਾਰਦਾਤ: ਹਥਿਆਰਬੰਦ ਵਿਅਕਤੀਆਂ ਨੇ ਦੋ ਬੱਚਿਆਂ ਤੇ 4 ਔਰਤਾਂ ਨੂੰ ਉਤਾਰਿਆ ਮੌਤ ਦੇ ਘਾਟ

ਦੱਸ ਦੇਈਏ ਕਿ ਬੋਇੰਗ 777-300ER ਜਹਾਜ਼ ਵਿੱਚ 211 ਯਾਤਰੀ ਅਤੇ 18 ਚਾਲਕ ਦਲ ਦੇ ਮੈਂਬਰ ਸਵਾਰ ਸਨ। ਜਹਾਜ਼ ਨੇ ਐਮਰਜੈਂਸੀ ਦੀ ਸਥਿਤੀ ਵਿਚ ਬੈਂਕਾਕ ਦੇ ਸੁਵਰਨਭੂਮੀ ਹਵਾਈ ਅੱਡੇ 'ਤੇ ਲੈਂਡਿੰਗ ਕੀਤੀ ਸੀ। ਜਹਾਜ਼ ਇੰਨੀ ਬੁਰੀ ਤਰ੍ਹਾਂ ਹਿੱਲ ਗਿਆ ਸੀ ਕਿ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਜਹਾਜ਼ ਦੀ ਛੱਤ ਨਾਲ ਟਕਰਾ ਕੇ ਹੇਠਾਂ ਡਿੱਗ ਗਏ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦਰਜਨਾਂ ਯਾਤਰੀ ਜ਼ਖ਼ਮੀ ਹੋ ਗਏ। ਐੱਸਆਈਏ ਨੇ ਇੱਕ ਬਿਆਨ ਵਿੱਚ ਕਿਹਾ ਕਿ ਸੋਮਵਾਰ ਨੂੰ ਯਾਤਰੀਆਂ ਨੂੰ ਮੁਆਵਜ਼ਾ ਦੇਣ ਦੇ ਪ੍ਰਸਤਾਵ ਭੇਜ ਦਿੱਤੇ ਗਏ ਹਨ।

ਇਹ ਵੀ ਪੜ੍ਹੋ - ਇਸ ਦੇਸ਼ 'ਚ ਪਾਣੀ ਤੋਂ ਵੀ ਸਸਤਾ ਮਿਲਦੈ 'ਪੈਟਰੋਲ', ਸਿਰਫ 73 ਰੁਪਏ 'ਚ ਫੁੱਲ ਹੋ ਜਾਵੇਗੀ ਟੈਂਕੀ

ਬਿਆਨ ਮੁਤਾਬਕ ਇਸ ਘਟਨਾ 'ਚ ਜਿਹੜੇ ਲੋਕਾਂ ਨੂੰ 'ਮਾਮੂਲੀ ਸੱਟਾਂ' ਲੱਗੀਆਂ ਹਨ, ਉਹਨਾਂ ਨੂੰ ਮੁਆਵਜ਼ੇ ਦੇ ਤੌਰ 'ਤੇ 10,000 ਅਮਰੀਕੀ ਡਾਲਰ ਦੀ ਪੇਸ਼ਕਸ਼ ਕੀਤੀ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ, "ਇਸ ਘਟਨਾ ਵਿੱਚ ਜਿਨ੍ਹਾਂ ਲੋਕਾਂ ਨੂੰ ਜ਼ਿਆਦਾ ਗੰਭੀਰ ਸੱਟਾਂ ਲੱਗੀਆਂ ਹਨ, ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਹਾਲਾਤ ਮੁਤਾਬਕ ਮੁਆਵਜ਼ੇ ਦੇ ਪ੍ਰਸਤਾਵਾਂ 'ਤੇ ਚਰਚਾ ਕਰਨ ਲਈ ਸੱਦਾ ਦਿੱਤਾ ਹੈ।" SAI ਨੇ ਕਿਹਾ ਕਿ ਜਿਹਨਾਂ ਯਾਤਰੀਆਂ ਨੂੰ ਡਾਕਟਰੀ ਤੌਰ 'ਤੇ ਗੰਭੀਰ ਸੱਟਾ ਲੱਗੀਆਂ ਹਨ, ਉਹਨਾਂ ਨੂੰ ਡਾਕਟਰੀ ਸਹਾਇਤਾ ਦੀ ਲੋੜ ਹੈ। ਜਿਹੜੇ ਵਿੱਤੀ ਸਹਾਇਤਾ ਦੀ ਮੰਗ ਕਰਦੇ ਹਨ, ਉਹਨਾਂ ਨੂੰ ਉਹਨਾਂ ਦੀਆਂ ਫੌਰੀ ਲੋੜਾਂ ਪੂਰੀਆਂ ਕਰਨ ਲਈ 25 ਹਾਜ਼ਰ ਅਮਰੀਕੀ ਡਾਲਰ ਦੀ ਅਗਾਊਂ ਅਦਾਇਗੀ ਦੀ ਪੇਸ਼ਕਸ਼ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼

ਏਅਰਲਾਈਨ ਨੇ ਕਿਹਾ ਕਿ ਇਹ ਯਾਤਰੀਆਂ ਨੂੰ ਮਿਲਣ ਵਾਲੇ ਅੰਤਿਮ ਮੁਆਵਜ਼ੇ ਦਾ ਹਿੱਸਾ ਹੋਵੇਗਾ। ਫਲਾਈਟ SQ321 ਦੇ ਸਾਰੇ ਯਾਤਰੀਆਂ ਨੂੰ ਪੂਰਾ ਹਵਾਈ ਕਿਰਾਇਆ ਵਾਪਸ ਕੀਤਾ ਜਾਵੇਗਾ। ਇਸ ਵਿਚ ਉਹ ਲੋਕ ਵੀ ਸ਼ਾਮਲ ਹਨ, ਜੋ ਜ਼ਖ਼ਮੀ ਨਹੀਂ ਹੋਏ ਹਨ। ਨਿਊਜ਼ ਚੈਨਲ ਨਿਊਜ਼ ਏਸ਼ੀਆ ਨੇ ਦੱਸਿਆ ਕਿ ਫਲਾਈਟ ਨੰਬਰ SQ321 'ਤੇ ਸਵਾਰ 18 ਚਾਲਕ ਦਲ ਦੇ ਮੈਂਬਰਾਂ ਲਈ ਮੁਆਵਜ਼ੇ ਦਾ ਕੋਈ ਜ਼ਿਕਰ ਨਹੀਂ ਹੈ। ਖ਼ਬਰਾਂ ਮੁਤਾਬਕ, "ਏਅਰਲਾਈਨ SQ321 'ਤੇ ਸਵਾਰ ਪ੍ਰਭਾਵਿਤ ਯਾਤਰੀਆਂ ਦੀ ਸਹਾਇਤਾ ਲਈ ਵਚਨਬੱਧ ਹੈ।"

ਇਹ ਵੀ ਪੜ੍ਹੋ - ਸਹੁੰ ਚੁੱਕਣ ਤੋਂ ਬਾਅਦ PM ਮੋਦੀ ਨੇ ਟਰੂਡੋ ਨੂੰ ਦਿੱਤਾ ਕਰਾਰਾ ਜਵਾਬ, ਹਰ ਪਾਸੇ ਹੋ ਰਹੀ ਚਰਚਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News