ਕੈਨੇਡਾ ਤੋਂ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ 'ਚ ਵੱਡੀ ਅਪਡੇਟ, ਸਰਕਾਰ ਨੇ ਲਿਆ ਅਹਿਮ ਫ਼ੈਸਲਾ
Thursday, Jun 15, 2023 - 05:18 AM (IST)
ਇੰਟਰਨੈਸ਼ਨਲ ਡੈਸਕ: ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਇਕ ਅਹਿਮ ਫ਼ੈਸਲਾ ਲਿਆ ਹੈ, ਦੱਸਿਆ ਜਾ ਰਿਹਾ ਹੈ ਕਿ ਫ਼ਿਲਹਾਲ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ 'ਤੇ ਰੋਕ ਲਗਾ ਦਿੱਤੀ ਗਈ ਹੈ। ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ 'ਤੇ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਹ ਟਾਸਕ ਫੋਰਸ ਹਰ ਮਾਮਲੇ ਦੀ ਜਾਂਚ ਕਰੇਗੀ।
ਇਹ ਖ਼ਬਰ ਵੀ ਪੜ੍ਹੋ - ਨੇਤਾਜੀ ਸੁਭਾਸ਼ ਚੰਦਰ ਬੋਸ ਏਅਰਪੋਰਟ 'ਚ ਲੱਗੀ ਅੱਗ, ਮਚੀ ਹਫੜਾ-ਦਫੜੀ
ਸਰਕਾਰ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਇਸ ਟੈਸਟ ਵਿਚ ਸਹੀ ਪਾਏ ਜਾਣਗੇ, ਉਨ੍ਹਾਂ ਨੂੰ ਕੁਝ ਸਾਲਾਂ ਲਈ ਕੈਨੇਡਾ ਵਿਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਇਹ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੈਨੇਡਾ ਸਰਕਾਰ ਨੇ ਕਿਹਾ ਹੈ ਕਿ ਜਿਹੜੇ ਵਿਦਿਆਰਥੀ ਧੋਖਾਧੜੀ ਦਾ ਸ਼ਿਕਾਰ ਪਾਏ ਜਾਣਗੇ, ਉਨ੍ਹਾਂ ਨੂੰ ਕੈਨੇਡਾ ਸਰਕਾਰ ਵੱਲੋਂ ਇੱਥੇ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ। ਗੈਰ-ਕਾਨੂੰਨੀ ਢੰਗ ਨਾਲ ਆਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਸੰਤੋਖ ਸਿੰਘ ਦੀ ਹਿੰਮਤ ਤੇ ਹੌਸਲੇ ਨੂੰ ਸਲਾਮ: ਅਧਰੰਗ ਨਾਲ ਜੂਝਦਿਆਂ ਵੀ ਕਰ ਰਿਹੈ ਖੇਤੀ
ਕੈਨੇਡੀਅਨ ਇਮੀਗਰੇਸ਼ਨ ਮੰਤਰੀ ਸ਼ਾਨ ਫਰੇਜ਼ਰ ਨੇ ਡਿਪੋਰਟ ਕੀਤੇ ਜਾ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਬਾਰੇ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਜਿਹੜੇ ਵਿਦਿਆਰਥੀ ਪੜ੍ਹਾਈ ਕਰਨ ਦੇ ਮਨਸ਼ੇ ਨਾਲ ਆਏ ਸਨ, ਉਹ ਡਿਪੋਰਟ ਨਹੀਂ ਕੀਤੇ ਜਾਣਗੇ। ਉਨ੍ਹਾਂ ਨੂੰ ਆਰਜ਼ੀ ਰਿਹਾਇਸ਼ੀ ਪਰਮਿਟ ਦਿੱਤੇ ਜਾਣਗੇ। ਡਿਪੋਰਟ ਉਹੀ ਕੀਤੇ ਜਾਣਗੇ, ਜਿਨ੍ਹਾਂ ਦੀ ਕੈਨੇਡਾ ਆਉਣ ਦੀ ਮਨਸ਼ਾ ਪੜ੍ਹਾਈ ਕਰਨਾ ਨਹੀਂ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।