ਇਮਰਾਨ ਖਾਨ ਨੂੰ ਵੱਡੀ ਰਾਹਤ , ਫ਼ੌਜੀ ਕੇਸ ਨਾਲ ਸਬੰਧਤ ਪਟੀਸ਼ਨ ਦਾ ਨਿਪਟਾਰਾ
Tuesday, Sep 24, 2024 - 05:31 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਇਕ ਹਾਈ ਕੋਰਟ ਨੇ ਮੰਗਲਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਫੌਜੀ ਮੁਕੱਦਮੇ ਨੂੰ ਲੈ ਕੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਅਦਾਲਤ ਨੂੰ ਦੱਸਿਆ ਗਿਆ ਕਿ ਸੰਘੀ ਸਰਕਾਰ ਨੇ ਇਸ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਹੈ। ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ) ਦੇ ਸੰਸਥਾਪਕ ਖਾਨ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਖਾਨ ਦੇ ਸਮਰਥਕਾਂ ਨੇ 9 ਮਈ, 2023 ਨੂੰ ਰੱਖਿਆ ਅਦਾਰਿਆਂ 'ਤੇ ਹਮਲਾ ਕੀਤਾ ਸੀ ਅਤੇ ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਇਆ ਸੀ। ਗ੍ਰਿਫ਼ਤਾਰ ਕੀਤੇ ਗਏ 100 ਤੋਂ ਵੱਧ ਲੋਕਾਂ ਨੂੰ ਫੌਜੀ ਅਦਾਲਤਾਂ ਵਿੱਚ ਮੁਕੱਦਮੇ ਲਈ ਫੌਜੀ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ ਸੀ।
ਪੜ੍ਹੋ ਇਹ ਅਹਿਮ ਖ਼ਬਰ-ਜਾਪਾਨ 'ਚ ਭੂਚਾਲ ਮਗਰੋਂ ਉੱਠੀਆਂ ਸੁਨਾਮੀ ਦੀਆਂ ਛੋਟੀਆਂ ਲਹਿਰਾਂ
ਕਈ ਸਰਕਾਰੀ ਅਧਿਕਾਰੀਆਂ ਨੇ ਸੰਕੇਤ ਦਿੱਤਾ ਹੈ ਕਿ ਖਾਨ 'ਤੇ ਫੌਜੀ ਅਦਾਲਤ 'ਚ ਵੀ ਮੁਕੱਦਮਾ ਚਲਾਇਆ ਜਾ ਸਕਦਾ ਹੈ। ਖ਼ਾਨ ਨੇ ਫ਼ੌਜੀ ਅਦਾਲਤ ਵਿੱਚ ਆਪਣੇ ਕੇਸ ਦੀ ਸੁਣਵਾਈ ਖ਼ਿਲਾਫ਼ ਇਸਲਾਮਾਬਾਦ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਸਟਿਸ ਮੀਆਂਗੁਲ ਹਸਨ ਔਰੰਗਜ਼ੇਬ ਦੀ ਅਗਵਾਈ ਵਾਲੇ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਅਟਾਰਨੀ ਜਨਰਲ ਮੁਨੱਵਰ ਇਕਬਾਲ ਦੁੱਗਲ ਨੇ ਅਦਾਲਤ ਨੂੰ ਦੱਸਿਆ ਕਿ ਫੈਡਰਲ ਸਰਕਾਰ ਨੇ ਇਹ ਫ਼ੈਸਲਾ ਨਹੀਂ ਕੀਤਾ ਹੈ ਕਿ ਖਾਨ 'ਤੇ ਫੌਜੀ ਅਦਾਲਤ 'ਚ ਮੁਕੱਦਮਾ ਚਲਾਇਆ ਜਾਵੇਗਾ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਦੀ ਕਾਰਵਾਈ ਨਿਯਮ 549 ਅਨੁਸਾਰ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਕੀਤੀ ਜਾਵੇਗੀ। ਦੁੱਗਲ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਫੌਜੀ ਮੁਕੱਦਮੇ ਦੇ ਮਾਮਲੇ ਵਿਚ ਸਿਵਲ ਮੈਜਿਸਟ੍ਰੇਟ ਨੂੰ ਬੇਨਤੀ ਕਰਨ ਤੋਂ ਬਾਅਦ ਹੀ ਪ੍ਰਕਿਰਿਆ ਸ਼ੁਰੂ ਹੋਵੇਗੀ। ਸਰਕਾਰ ਦੇ ਜਵਾਬ ਤੋਂ ਬਾਅਦ, ਇਸਲਾਮਾਬਾਦ ਹਾਈ ਕੋਰਟ ਨੇ ਪੀ.ਟੀ.ਆਈ ਨੇਤਾ ਦੀ ਉਸ ਦੇ ਫੌਜੀ ਮੁਕੱਦਮੇ ਨਾਲ ਸਬੰਧਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।