ਇਮਰਾਨ ਖ਼ਾਨ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ, ਤੁਰੰਤ ਰਿਹਾਅ ਕਰਨ ਦੇ ਦਿੱਤੇ ਹੁਕਮ

05/11/2023 8:32:32 PM

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਕੋਰਟ ਨੇ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਨੂੰ ਯੋਗ ਜਾਇਜ਼ ਦੱਸਿਆ ਸੀ। ਦੱਸ ਦੇਈਏ ਕਿ ਇਮਰਾਨ ਖ਼ਾਨ ਨੂੰ ਤੋਸ਼ਖਾਨਾ ਮਾਮਲੇ 'ਚ ਐੱਨ.ਏ.ਬੀ. ਨੇ ਦੋ ਦਿਨ ਪਹਿਲਾਂ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ– ਸਾਵਧਾਨ! ਚੋਰੀ-ਛੁਪੇ ਤੁਹਾਡੀਆਂ ਪ੍ਰਾਈਵੇਟ ਗੱਲਾਂ ਸੁਣ ਰਿਹੈ WhatsApp

ਇਸ ਤੋਂ ਪਹਿਲਾਂ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਰਾਕੂ ਨਿਗਰਾਨੀ ਸੰਸਥਾ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰਨ ਦਾ ਹੁਕਮ ਦਿੱਤਾ ਸੀ। ਇਸਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਏਜੰਸੀ ਨੇ ਅਦਾਲਤ ਕੰਪਲੈਕਸ 'ਚ ਐਂਟਰੀ ਕਰਕੇ ਅਤੇ ਰਜਿਸਟਰਾਰ ਦੀ ਮਨਜ਼ੂਰੀ ਦੇ ਬਿਨਾਂ ਖ਼ਾਨ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਦਾ ਅਪਮਾਨ ਕੀਤਾ ਹੈ। ਮੁੱਖ ਜੱਜ ਉਮਰ ਅਤਾ ਬੰਦਿਆਲ, ਜੱਜ ਮੁਹੰਮਦ ਅਲੀ ਮਜ਼ਹਰ ਅਤੇ ਜੱਜ ਅਤਹਰ ਮਿਨਲਾਹ ਦੀ ਤਿੰਨ ਮੈਂਬਰੀ ਬੈਂਚ ਨੇ ਇਹ ਹੁਕਮ ਜਾਰੀ ਕੀਤਾ।

ਬੈਂਚ ਨੇ ਅਲ-ਕਾਦਿਰ ਟਰੱਸਟ ਮਾਮਲੇ 'ਚ ਪਾਕਿਸਤਾਨ ਤਹਰੀਕ-ਏ-ਇਨਸਾਫ ਪਾਰਟੀ ਦੇ ਪ੍ਰਧਾਨ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਦੇ ਖਿਲਾਫ ਪਟੀਸ਼ਨ 'ਤੇ ਸੁਣਵਾਈ ਕੀਤੀ। ਬੈਂਚ ਨੇ ਸੁਣਵਾਈ ਦੌਰਾਨ 70 ਸਾਲਾ ਖ਼ਾਨ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਕੰਪਲੈਕਸ ਤੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਤਰੀਕੇ 'ਤੇ ਨਾਰਾਜ਼ਗੀ ਜਤਾਈ।

ਇਹ ਵੀ ਪੜ੍ਹੋ– ਟਵਿਟਰ ਯੂਜ਼ਰਜ਼ ਲਈ ਖ਼ੁਸ਼ਖ਼ਬਰੀ, ਜਲਦ ਮਿਲੇਗੀ ਵੌਇਸ ਤੇ ਵੀਡੀਓ ਕਾਲਿੰਗ ਦੀ ਸਹੂਲਤ

ਡਾਨ ਨਿਊਜ਼ ਦੀ ਖ਼ਬਰ ਮੁਤਾਬਕ, ਮੁੱਖ ਜੱਜ ਨੇ ਸਵਾਲ ਕੀਤਾ ਕਿ ਜੇਕਰ 90 ਲੋਕ ਕੰਪਲੈਕਸ 'ਚ ਐਂਟਰੀ ਕਰ ਜਾਂਦੇ ਹਨ ਤਾਂ ਅਦਾਲਤ ਦੀ ਕੀ ਮਰਿਆਦਾ ਰਹਿ ਜਾਂਦੀ ਹੈ? ਅਦਾਲਤ ਕੰਪਲੈਕਸ 'ਚੋਂ ਕਿਸੇ ਵਿਅਕਤੀ ਨੂੰ ਕਿਵੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ? ਉਨ੍ਹਾਂ ਕਿਹਾ ਕਿ ਅਤੀਤ ਵਿਚ ਅਦਾਲਤ ਦੇ ਅੰਦਰ ਭੰਨ-ਤੋੜ ਕਰਨ ਲਈ ਵਕੀਲਾਂ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ। ਜੇਕਰ ਕਿਸੇ ਵਿਅਕਤੀ ਨੇ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਹੈ ਤਾਂ ਉਸਨੂੰ ਗ੍ਰਿਫ਼ਤਾਰ ਕਰਨ ਦਾ ਕੀ ਮਤਲਬ ਹੈ?

ਪਾਕਿ ਸੀ.ਜੇ.ਆਈ. ਨੇ ਕਿਹਾ ਕਿ ਐੱਨ.ਏ.ਬੀ. ਨੇ ਅਦਾਲਤ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਉਸਨੂੰ ਅਦਾਲਤ ਦੇ ਰਜਿਸਟਰਾਰ ਤੋਂ ਮਨਜ਼ੂਰੀ ਲੈਣੀ ਚਾਹੀਦੀ ਸੀ। ਅਦਾਲਤ ਦੇ ਕਰਮਚਾਰੀਆਂ ਦੇ ਨਾਲ ਵੀ ਦੁਰਵਿਵਹਾਰ ਕੀਤਾ ਗਿਆ। ਬੈਂਟ ਨੇ ਐੱਨ.ਏ.ਬੀ. ਨੂੰ ਸ਼ਾਮ ਸਾਢੇ ਚਾਰ ਵਜੇ (ਸਥਾਨ ਸਮੇਂ ਮੁਤਾਬਕ,) ਖ਼ਾਨ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ ਸੀ।

ਇਹ ਵੀ ਪੜ੍ਹੋ– ਹੁਣ ਕਿਤੋਂ ਵੀ ਠੀਕ ਕਰਵਾਓ ਮੋਬਾਇਲ, ਕਾਰ ਜਾਂ ਬਾਈਕ, ਖ਼ਤਮ ਨਹੀਂ ਹੋਵੇਗੀ ਵਾਰੰਟੀ, ਜਾਣੋ ਨਵਾਂ ਨਿਯਮ


Rakesh

Content Editor

Related News