ਓਪੀਨੀਅਨ ਪੋਲ 'ਚ ਹੋਇਆ ਖੁਲਾਸਾ, ਚੋਣਾਂ 'ਚ ਵੱਡੇ ਫ਼ਰਕ ਨਾਲ ਹਾਰ ਸਕਦੀ ਹੈ ਰਿਸ਼ੀ ਸੁਨਕ ਦੀ ਕੰਜ਼ਰਵੇਟਿਵ ਪਾਰਟੀ
Wednesday, Jan 17, 2024 - 03:16 AM (IST)
ਇੰਟਰਨੈਸ਼ਨਲ ਡੈਸਕ- ਇੰਗਲੈਂਡ ਵਿਚ ਇਸ ਸਾਲ ਦੇ ਅੰਤ ਵਿਚ ਪ੍ਰਧਾਨ ਮੰਤਰੀ ਅਹੁਦੇ ਲਈ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਰਵੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਬਰਤਾਨੀਆ ਦੀ ਲੇਬਰ ਪਾਰਟੀ 385 ਸੀਟਾਂ ਜਿੱਤੇਗੀ, ਜਦਕਿ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਕੰਜ਼ਰਵੇਟਿਵ ਪਾਰਟੀ ਸਿਰਫ਼ 169 ਸੀਟਾਂ ਤੱਕ ਹੀ ਸੀਮਤ ਰਹਿ ਜਾਵੇਗੀ।
ਇਹ ਵੀ ਪੜ੍ਹੋ- ਏਅਰਪੋਰਟ 'ਤੇ ਬਣੇ ਰੇਲਵੇ ਸਟੇਸ਼ਨ ਵਰਗੇ ਹਾਲਾਤ, ਯਾਤਰੀਆਂ ਨੇ ਰਨਵੇਅ 'ਤੇ ਬੈਠ ਖਾਧਾ ਖਾਣਾ, ਸਰਕਾਰ ਨੇ ਭੇਜਿਆ ਨੋਟਿਸ
ਬਰਤਾਨੀਆ ਦੇ ਟੈਲੀਗ੍ਰਾਫ ਅਖਬਾਰ ’ਚ ਪ੍ਰਕਾਸ਼ਿਤ ‘ਯੂਗਾਵ’ ਓਪੀਨੀਅਨ ਪੋਲ ਮੁਤਾਬਕ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਕੰਜ਼ਰਵੇਟਿਵ ਪਾਰਟੀ 1997 ਵਾਂਗ ਲੇਬਰ ਪਾਰਟੀ ਤੋਂ ਵੱਡੇ ਫਰਕ ਨਾਲ ਹਾਰ ਜਾਵੇਗੀ। ਓਪੀਨੀਅਨ ਪੋਲ ਦੇ ਅੰਕੜੇ ਬਰਤਾਨੀਆ ਦੇ ਮੌਜੂਦਾ ਵਿਰੋਧੀ ਨੇਤਾ ਕੀਰ ਸਟਾਰਮਰ ਦੀ ਲੇਬਰ ਪਾਰਟੀ ਵਿੱਚ 11.5 ਫੀਸਦੀ ਦਾ ਵਾਧਾ ਦਰਸਾਉਂਦੇ ਹਨ, ਜਦਕਿ ਸੱਤਾਧਾਰੀ ਪਾਰਟੀ ਦੇ ਰੂਪ ’ਚ ਕੰਜ਼ਰਵੇਟਿਵ ਪਾਰਟੀ ਦੇ ਸਮਰਥਨ ’ਚ ਗਿਰਾਵਟ ਆਈ ਹੈ। 1906 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸੱਤਾਧਾਰੀ ਪਾਰਟੀ ਦੇ ਸਮਰਥਨ ਵਿੱਚ ਇੰਨੀ ਵੱਡੀ ਗਿਰਾਵਟ ਆਈ ਹੈ।
ਇਹ ਵੀ ਪੜ੍ਹੋ- Exams ਦੇ ਦਿਨਾਂ 'ਚ ਨਾ ਪਾਓ ਬੱਚਿਆਂ 'ਤੇ ਵਾਧੂ ਬੋਝ, ਜਾਣੋ ਬੱਚਿਆਂ ਨੂੰ ਤਿਆਰੀ ਕਰਵਾਉਣ ਦੇ ਹੋਰ ਜ਼ਰੂਰੀ ਟਿਪਸ
ਸਰਵੇ ’ਚ ਸੁਨਕ ਦੀ ਪਾਰਟੀ ਨੂੰ ਮਿਲੀਆਂ ਘੱਟ ਵੋਟਾਂ
ਸਰਵੇ ਵਿੱਚ 14,000 ਲੋਕਾਂ ਨੇ ਹਿੱਸਾ ਲਿਆ। ਦੇਸ਼ ਵਿੱਚ ਕੀਤੇ ਗਏ ਤਾਜ਼ਾ ਸਰਵੇਖਣਾਂ ਵਿੱਚ ਵਾਰ-ਵਾਰ ਰਿਸ਼ੀ ਸੁਨਕ ਦੀ ਕੰਜ਼ਰਵੇਟਿਵ ਪਾਰਟੀ ਨੂੰ ਲੇਬਰ ਪਾਰਟੀ ਤੋਂ ਪਿੱਛੇ ਦਿਖਾਇਆ ਗਿਆ ਹੈ।
ਇਹ ਵੀ ਪੜ੍ਹੋ- ਮਾਲਦੀਵ ਤੋਂ ਬਾਅਦ ਹੁਣ ਬੰਗਲਾਦੇਸ਼ 'ਚ ਚੱਲੀ 'ਇੰਡੀਆ ਆਊਟ ਮੁਹਿੰਮ', BNP ਵਰਕਰ ਲਗਾ ਰਹੇ ਭਾਰਤ ਵਿਰੋਧੀ ਨਾਅਰੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8