ਬਿਲਾਵਲ ਭੁੱਟੋ ਨੇ ਪੀ. ਓ. ਕੇ. ’ਚ ਚੋਣ ਕਮਿਸ਼ਨ ਨੂੰ ਨਿਰਪੱਖ ਚੋਣ ਯਕੀਨੀ ਬਣਾਉਣ ਦੀ ਕੀਤੀ ਮੰਗ

Monday, Jul 26, 2021 - 10:51 AM (IST)

ਬਿਲਾਵਲ ਭੁੱਟੋ ਨੇ ਪੀ. ਓ. ਕੇ. ’ਚ ਚੋਣ ਕਮਿਸ਼ਨ ਨੂੰ ਨਿਰਪੱਖ ਚੋਣ ਯਕੀਨੀ ਬਣਾਉਣ ਦੀ ਕੀਤੀ ਮੰਗ

ਇਸਲਾਮਾਬਾਦ (ਬਿਊਰੋ)– ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਪ੍ਰਧਾਨ ਬਿਲਾਵਲ ਭੁੱਟੋ ਜਰਦਾਰੀ ਨੇ ਐਤਵਾਰ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਚੋਣ ਕਮਿਸ਼ਨ (ਈ. ਸੀ.) ਨੂੰ ਆਜ਼ਾਦ ਤੇ ਨਿਰਪੱਖ ਚੋਣ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

ਦਿ ਐਕਸਪ੍ਰੈੱਸ ਟ੍ਰਿਬਿਊਨ ਨੇ ਬਿਲਾਵਲ ਦੇ ਹਵਾਲੇ ਤੋਂ ਕਿਹਾ, ‘ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪੀ. ਓ. ਕੇ. ਯਾਤਰਾ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਹੈ।’ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਚੋਣ ਕਮਿਸ਼ਨ ਦੇ ਹੁਕਮ ਦੀ ਪੀ. ਟੀ. ਆਈ. ਸਰਕਾਰ ਦੀ ਪੂਰੀ ਤਰ੍ਹਾਂ ਨਾਲ ਬੇਇੱਜ਼ਤੀ ਦਾ ਇਕ ਸਪੱਸ਼ਟ ਰੂਪ ਹੈ। ਉਨ੍ਹਾਂ ਕਰਾਚੀ ’ਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀ ਕੀਤੀ।

ਦਿ ਐਕਸਪ੍ਰੈੱਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਬਿਲਾਵਲ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ’ਤੇ ਕਮਸ਼ੀਰ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਉਂਦਿਆਂ ਕਿਹਾ, ‘ਪੀ. ਟੀ. ਆਈ. ਦੀ ਕਠਪੁਤਲੀ ਸਰਕਾਰ ਨੇ ਆਪਣੇ ਕਾਰਜਕਾਲ ’ਚ ਖੇਤਰ ਦੇ ਲੋਕਾਂ ਲਈ ਕੁਝ ਨਹੀਂ ਕੀਤਾ ਤੇ ਉਨ੍ਹਾਂ ਨੂੰ ਇੰਝ ਹੀ ਛੱਡ ਦਿੱਤਾ।’

ਕੋਰੋਨਾ ਵਾਇਰਸ ਦੇ ਮੁੜ ਤੋਂ ਵਧਣ ਦੇ ਖਤਰੇ ਨੂੰ ਦੇਖਦਿਆਂ ਦੋ ਮਹੀਨੇ ਲਈ ਚੋਣ ਮੁਲਤਵੀ ਕਰਨ ਦੀ ਅਪੀਲ ਦੇ ਬਾਵਜੂਦ ਪੀ. ਓ. ਕੇ. ’ਚ ਆਮ ਚੋਣਾਂ ਲਈ ਐਤਵਾਰ ਨੂੰ ਵੋਟਾਂ ਸ਼ੁਰੂ ਹੋ ਗਈਆਂ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਵੀ ਖੇਤਰ ਦੇ ਸਥਾਨਕ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਤੇ ਇਹ ਵੀ ਯਕੀਨੀ ਕੀਤਾ ਕਿ ‘ਬੈਲਟ ਚੋਰ’ ਨਾ ਜਿੱਤਣ।

ਇਸ ਵਿਚਾਲੇ ਇਮਰਾਨ ਖ਼ਾਨ ਨੇ ਆਪਣੀ ਪਾਰਟੀ ਨੂੰ ਕਮਜ਼ੋਰ ਸਮਰਥਨ ਵਿਚਾਲੇ ਵੋਟਰਾਂ ਨੂੰ ਲੁਭਾਉਣ ਲਈ ਵੱਡੇ-ਵੱਡੇ ਵਾਅਦੇ ਕੀਤੇ ਸਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News