ਭੁੱਟੋ ਦੀ ਇਮਰਾਨ 'ਤੇ ਚੁਟਕੀ, ਵ੍ਹਾਈਟ ਹਾਊਸ 'ਚ ਨਹੀਂ, ਬਿਲਾਵਲ ਹਾਊਸ 'ਚ ਰਚੀ ਗਈ ਤੁਹਾਡੇ ਖ਼ਿਲਾਫ਼ ਸਾਜ਼ਿਸ਼

05/16/2022 4:25:16 PM

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਸਰਕਾਰ ਨੂੰ ਉਖਾੜ ਸੁੱਟਣ ਦੀ ‘ਸਾਜ਼ਿਸ਼’ ਵ੍ਹਾਈਟ ਹਾਊਸ 'ਚ ਨਹੀਂ ਸਗੋਂ 'ਬਿਲਾਵਲ ਹਾਊਸ' ਵਿਚ ਰਚੀ ਗਈ ਸੀ।

ਇਹ ਵੀ ਪੜ੍ਹੋ: ਉੱਤਰੀ ਕੋਰੀਆ 'ਚ ਬੁਖ਼ਾਰ ਨਾਲ 8 ਹੋਰ ਮੌਤਾਂ, 5 ਲੱਖ ਤੋਂ ਵਧੇਰੇ ਲੋਕਾਂ ਨੂੰ ਕੀਤਾ ਗਿਆ ਆਈਸੋਲੇਟ

ਜ਼ਿਕਰਯੋਗ ਹੈ ਕਿ ਇਮਰਾਨ ਖ਼ਾਨ ਆਪਣੀ ਸਰਕਾਰ ਖ਼ਿਲਾਫ਼ ਵਿਰੋਧੀ ਧਿਰ ਵੱਲੋਂ ਲਿਆਂਦੇ ਗਏ ਬੇਭਰੋਸਗੀ ਮਤੇ ਪਿੱਛੇ ਅਮਰੀਕਾ ਦਾ ਹੱਥ ਹੋਣ ਦਾ ਦੋਸ਼ ਲਾਉਂਦੇ ਰਹੇ ਹਨ। ਕਰਾਚੀ ਵਿੱਚ ਇੱਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਬਿਲਾਵਲ ਨੇ ਕਿਹਾ ਕਿ ਖਾਨ ਦੇ ਦਾਅਵਿਆਂ ਦੇ ਉਲਟ, ਉਨ੍ਹਾਂ ਖ਼ਿਲਾਫ਼ ਕੋਈ ਵਿਦੇਸ਼ੀ ਸਾਜ਼ਿਸ਼ ਨਹੀਂ ਸੀ ਅਤੇ ਉਨ੍ਹਾਂ ਨੂੰ ਸਿਰਫ਼ ਇੱਕ ਲੋਕਤੰਤਰੀ ਪ੍ਰਕਿਰਿਆ ਦੁਆਰਾ ਹਟਾਇਆ ਗਿਆ, ਜੋ ਦੇਸ਼ ਦੀ ਸੰਸਦ ਅਤੇ ਰਾਜਨੀਤਿਕ ਕਾਰਕੁਨਾਂ ਦੋਵਾਂ ਦੀ ਜਿੱਤ ਹੈ।

ਇਹ ਵੀ ਪੜ੍ਹੋ: ਇਮਰਾਨ ਨੂੰ ਸਤਾ ਰਿਹੈ ਆਪਣੇ ਕਤਲ ਦਾ ਡਰ, ਰਿਕਾਰਡ ਕੀਤੀ ਵੀਡੀਓ 'ਮੌਤ' ਤੋਂ ਬਾਅਦ ਹੋਵੇਗੀ ਨਸ਼ਰ

'ਦਿ ਐਕਸਪ੍ਰੈਸ ਟ੍ਰਿਬਿਊਨ' ਅਖ਼ਬਾਰ ਦੀ ਰਿਪੋਰਟ ਮੁਤਾਬਕ ਬਿਲਾਵਲ ਨੇ ਕਿਹਾ, 'ਅਸੀਂ ਇਮਰਾਨ ਖਾਨ ਦੇ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਲੋਕਤੰਤਰੀ ਹਥਿਆਰ ਵਜੋਂ ਵਰਤਿਆ ਅਤੇ ਉਨ੍ਹਾਂ ਦੀ ਸਰਕਾਰ ਨੂੰ ਡੇਗ ਦਿੱਤਾ।' ਉਨ੍ਹਾਂ ਕਿਹਾ, 'ਇਮਰਾਨ ਖਾਨ ਕਦੇ ਵੀ ਤੁਹਾਡੇ ਜਾਂ ਲੋਕਾਂ ਦੇ ਨੁਮਾਇੰਦੇ ਨਹੀਂ ਸਨ... ਉਨ੍ਹਾਂ ਸਾਡੇ 'ਤੇ ਥੋਪਿਆ ਗਿਆ ਸੀ। ਉਨ੍ਹਾਂ ਨੇ ਸੱਤਾ ਸੰਭਾਲੀ ਪਰ ਉਹ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੇ।'

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਮੋਗਾ ਦੇ ਨਵਕਿਰਨ ਸਿੰਘ ਦੀ ਪਾਣੀ 'ਚ ਡੁੱਬਣ ਕਾਰਨ ਮੌਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News