ਬਿਲਾਵਲ ਨੇ ਇਮਰਾਨ ਨੂੰ ਦੇਸ਼ ਦੀ ਸੁਰੱਖਿਆ ਲਈ ਦੱਸਿਆ ਖਤਰਾ

Sunday, Jun 27, 2021 - 04:08 PM (IST)

ਪੇਸ਼ਾਵਰ– ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਇਕ ਵਾਰ ਫਿਰ ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਹਨ। ਪ੍ਰਮਾਣੂ ਪ੍ਰੋਗਰਾਮ ’ਤੇ ਬਿਆਨ ਦੇਣ ਤੋਂ ਬਾਅਦ ਦੇਸ਼ ’ਚ ਉਨ੍ਹਾਂ ਦੀ ਕਾਫੀ ਨਿੰਦਾ ਹੋ ਰਹੀ ਹੈ। ਪਾਕਿਸਤਾਨ ਪੀਪੁਲਸ ਪਾਰਟੀ ਦੇ ਪ੍ਰਧਾਨ ਵਿਲਾਵਲ ਭੁੱਟੋ ਜਰਦਾਰੀ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੇਸ਼ ਦੇ ਪ੍ਰਮਾਣੂ ਪ੍ਰੋਗਰਾਮ ’ਤੇ ਉਨ੍ਹਾਂ ਦਾ ਹਾਲੀਆ ਟਿੱਪਣੀ ਤੋਂ ਬਾਅਦ ਦੇਸ਼ ਦੀ ਸੁਰੱਖਿਆ ਲਈ ਖਤਰਾ ਦੱਸਿਆ। ਹਾਲ ਹੀ ’ਚ ਇਕ ਇੰਟਰਵਿਊ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਪਾਕਿਸਤਾਨ ਦੇ ਪ੍ਰਮਾਣੂ ਹਥਿਆਰ ਉਸ ਦੀ ਪ੍ਰਤੀਰੋਧਕ ਸਮਰੱਥਾ ਹਨ। ਇਹ ਦੇਸ਼ ਦੀ ਸੁਰੱਖਿਆ ਲਈ ਜ਼ਰੂਰੀ ਹਨ। ਜੇਕਰ ਕਸ਼ਮੀਰ ਮੁੱਦਾ ਹੱਲ ਹੋ ਜਾਵੇ ਤਾਂ ਪਾਕਿਸਤਾਨ ਨੂੰ ਇਨ੍ਹਾਂ ਹਥਿਆਰਾਂ ਦੀ ਲੋੜ ਨਹੀਂ ਹੋਵੇਗੀ।

ਬਿਲਾਵਲ ਨੇ ਪਾਕਿਸਤਾਨ ਦੇ ਗੁਲਾਮ ਕਸ਼ਮੀਰ ਦੇ ਕੋਟਲੀ ਇਲਾਕੇ ’ਚ ਇਕ ਰੈਲੀ ਦੌਰਾਨ ਕਿਹਾ ਕਿ ਪਾਕਿਸਤਾਨ ਨੂੰ ਆਪਣੀ ਪ੍ਰਮਾਣੂ ਸਮਰੱਥਾ ਦੇਣ ਵਾਲੇ ਉਨ੍ਹਾਂ ਦੇ ਦਾਦਾ ਜੁਲਫਿਕਾਰ ਭੁੱਟੋ ਨੂੰ ਸੁਰੱਖਿਆ ਲਈ ਖਤਰਾ ਦੱਸਿਆ ਗਿਆ ਸੀ। ਉਨ੍ਹਾਂ ਦੀ ਮਾਂ ਸਾਬਕਾ ਪ੍ਰਧਾਨ ਮੰਤਰੀ ਬੇਨਜੀਰ ਭੁੱਟੋ ਨਾਲ ਵੀ ਅਜਿਹਾ ਹੀ ਹੋਇਆ ਪਰ ਜਦੋਂ ਕਠਪੁਤਲੀ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਸਾਨੂੰ ਪ੍ਰਮਾਣੂ ਹਥਿਆਰ ਪ੍ਰੋਗਰਾਮ ਦੀ ਕੋਈ ਲੋੜ ਨਹੀਂ ਹੈ ਤਾਂ ਕੀ ਉਹ ਸੁਰੱਖਿਆ ਲਈ ਖਤਰਾ ਨਹੀਂ ਬਣਦੇ? ਬਿਲਾਵਲ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਨਾ ਸਿਰਫ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਤੇ ਸਮਝੌਤਾ ਕਰ ਲਿਆ ਹੈ ਸਗੋਂ ਪਾਕਿਸਤਾਨ ਦੀ ਪ੍ਰਮਾਣੂ ਸਮਰੱਥਾ ਅਤੇ ਮਿਜ਼ਾਇਲ ਤਕਨੀਕ ਦੇਣ ਵਾਲੇ ਵਿਅਕਤੀ ਨੂੰ ਸੁਰੱਖਿਆ ਖਤਰਾ ਐਲਾਨ ਕੀਤਾ ਹੈ। ਬਿਲਾਵਲ ਨੇ ਕਿਹਾ ਕਿ ਪੀ.ਓ.ਕੇ. ’ਚ ਲੋਕ ਲੋਕ ਪ੍ਰਧਾਨ ਮੰਤਰੀ ਇਮਰਾਨ ਖਾਨ ਕਾਰਨ ਵਧਦੀ ਮਹਿੰਗਾਈ ਅਤੇ ਬੇਰੋਜ਼ਗਾਰੀ ਨਾਲ ਜੂਝ ਰਹੇ ਹਨ। 


Rakesh

Content Editor

Related News