ਪਾਕਿਸਤਾਨ ਦੇ ਹਵਾਈ ਅੱਡਿਆਂ ''ਤੇ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਹੋਈ ਲਾਜ਼ਮੀ

Saturday, Nov 02, 2024 - 05:47 PM (IST)

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਸਰਕਾਰ ਨੇ ਸਰਹੱਦੀ ਸੁਰੱਖਿਆ ਵਧਾਉਣ ਲਈ ਦੇਸ਼ ਭਰ ਦੇ ਹਵਾਈ ਅੱਡਿਆਂ 'ਤੇ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਹੈ। ਗ੍ਰਹਿ ਮੰਤਰਾਲਾ ਨੇ ਇਕ ਬਿਆਨ 'ਚ ਕਿਹਾ ਕਿ ਸ਼ੁੱਕਰਵਾਰ ਨੂੰ ਦੇਸ਼ ਦੀ ਸੰਘੀ ਜਾਂਚ ਏਜੰਸੀ ਨੂੰ ਬਾਇਓਮੀਟ੍ਰਿਕ ਮਸ਼ੀਨਾਂ ਲਗਾਉਣ ਦੇ ਸਬੰਧ ਵਿਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਅਮਰੀਕੀ ਪਾਬੰਦੀਆਂ 'ਤੇ ਬੋਲਿਆ ਵਿਦੇਸ਼ ਮੰਤਰਾਲਾ;ਭਾਰਤੀ ਕੰਪਨੀਆਂ ਨਹੀਂ ਕਰ ਰਹੀਆਂ ਕਾਨੂੰਨ ਦੀ ਉਲੰਘਣਾ

ਇਹ ਮਸ਼ੀਨਾਂ ਹਵਾਈ ਅੱਡਿਆਂ 'ਤੇ ਅੰਤਰਰਾਸ਼ਟਰੀ ਇਮੀਗ੍ਰੇਸ਼ਨ ਕਾਊਂਟਰਾਂ 'ਤੇ ਲਗਾਈਆਂ ਜਾਣਗੀਆਂ ਤਾਂ ਜੋ ਯਾਤਰੀਆਂ ਦੀ ਪ੍ਰਭਾਵੀ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਮਸ਼ੀਨਾਂ ਲੱਗਣ ਦੇ ਬਾਅਦ, ਅੰਤਰਰਾਸ਼ਟਰੀ ਯਾਤਰੀਆਂ ਲਈ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਲਾਜ਼ਮੀ ਹੋ ਜਾਵੇਗੀ। ਇਸ ਕਦਮ ਨਾਲ ਭਗੌੜਿਆਂ ਅਤੇ ਲੋੜੀਂਦੇ ਅਪਰਾਧੀਆਂ ਲਈ ਘਰੇਲੂ ਜਾਂ ਅੰਤਰਰਾਸ਼ਟਰੀ ਯਾਤਰਾ ਕਰਨਾ ਲਗਭਗ ਅਸੰਭਵ ਹੋ ਜਾਵੇਗਾ।

ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ ਪੈਨਸਿਲਵੇਨੀਆ ਰਾਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News