ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਅਤੇ ਗੁਰਤਾ ਗੱਦੀ ਦਿਵਸ

Tuesday, May 05, 2026 - 01:54 PM (IST)

ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਅਤੇ ਗੁਰਤਾ ਗੱਦੀ ਦਿਵਸ

ਕਰੇਮੋਨਾ (ਦਲਵੀਰ ਸਿੰਘ ਕੈਂਥ) ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ, ਤੌਰੇ ਦੀ ਪਿਚਨਾਰਦੀ, ਕਰੇਮੋਨਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਨ੍ਹਾਂ ਵਿੱਚ ਆਰੰਭੇ ਗਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪੰਰਤ ਸਜੇ ਸਮਾਗਮਾਂ ਵਿੱਚ ਹਾਜ਼ਰੀ ਭਰਨ ਲਈ ਪੰਜਾਬ ਦੀ ਧਰਤੀ ਤੋਂ ਪੰਥ ਪ੍ਰਸਿੱਧ ਢਾਡੀ ਜਥਾ ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦੀਵਾਨਾਂ ਵਿੱਚ ਭਰਵੀਂ ਹਾਜ਼ਰੀ ਲਗਵਾਈ। 

PunjabKesari

ਜ਼ਿਕਰਯੋਗ ਹੈ ਕਿ ਢਾਡੀ ਜਥਾ ਆਪਣੇ ਵੱਖਰੇ ਅੰਦਾਜ਼ ਵਿੱਚ ਢਾਡੀ ਵਾਰਾਂ ਗਾਉਣ ਕਰਕੇ ਪੰਥ ਵਿੱਚ ਆਪਣੀ ਵੱਖਰੀ ਪਹਿਛਾਣ ਰੱਖਦਾ ਹੈ। ਜਥੇ ਨੇ ਧੰਨ ਧੰਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਉਹਨਾਂ ਵੱਲੋਂ ਲੜੀਆਂ ਜੰਗਾਂ ਅਤੇ ਸਿੱਖ ਇਤਿਹਾਸ ਵਿੱਚੋਂ ਢਾਡੀ ਵਾਰਾਂ ਜੋਸ਼ੀਲੇ ਢੰਗ ਨਾਲ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਹਾਜਰੀ ਭਰੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢਾਡੀ ਜਥੇ, ਆਏ ਪਤਵੰਤੇ ਸੱਜਣਾਂ ਅਤੇ ਸਮੂਹ ਸੰਗਤਾਂ ਨੂੰ ਜੀਆ ਨੂੰ ਆਖਿਆ ਅਤੇ ਸਭਨਾਂ ਦਾ ਧੰਨਵਾਦ ਕੀਤਾ। ਗੁਰਮਤਿ ਸਮਾਗਮ ਦੀ ਸਮਾਪਤੀ ਮੌਕੇ ਢਾਡੀ ਜਥੇ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਪਹੁੰਚੀਆਂ ਸਮੂਹ ਸੰਗਤਾਂ ਲਈ ਗੁਰੂ ਸਾਹਿਬ ਜੀ ਵੱਲੋਂ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News